Punjab

ਮੁੱਖ ਮੰਤਰੀ ਮਾਨ ਅੱਜ ਕਰਨਗੇ ਵਿਧਾਇਕਾਂ ਨਾਲ ਮੀਟਿੰਗ

ਦ ਖ਼ਾਲਸ ਬਿਊਰੋ : ਪੰਜਾਬ ਵਿੱਚ ਆਉਣ ਵਾਲੀਆਂ ਨਗਰ ਨਿਗਮ ਚੋਣਾਂ ਦੇ ਲਈ ਆਮ ਆਦਮੀ ਪਾਰਟੀ  ਹੁਣ ਤੋਂ ਹੀ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈ ਹਨ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ 11 ਵਜੇ ਪੰਜਾਬ ਦੇ ਵਿਧਾਇਕਾਂ ਨਾਲ ਮੁਲਾਕਾਤ ਕਰਨਗੇ। ਇਹ ਮੀਟਿੰਗ ਚੰਡੀਗੜ੍ਹ ਦੇ ਸੈਕਟਰ 35 ਦੇ ਮਿਊਸੀਪਲ ਭਵਨ ਵਿੱਚ ਕੀਤੀ ਜਾਏਗੀ। ਇਹ ਸਾਰੇ ਵਿਧਾਇਕ ਜਲੰਧਰ,ਅੰਮ੍ਰਿਤਸਰ,ਪਟਿਆਲਾ,ਬਠਿੰਡਾ ਅਤੇ ਲੁਧਿਆਣਾ ਨਾਲ ਸੰਬੰਧਿਤ ਹਨ। ਪਤਾ ਲੱਗਾ ਹੈ ਕਿ ਵਿਧਾਇਕਾਂ ਤੋਂ ਸਰਕਾਰ ਦੇ ਕੰਮਾਂ ਬਾਰੇ ਤੇ ਹਲਕੇ ਦੇ ਕੰਮਾਂ ਬਾਰੇ ਜਾਣਕਾਰੀ ਲਈ ਜਾਵੇਗੀ। ਇਸ ਤੋਂ ਇਲਾਵਾ ਹੁਣ ਤੱਕ ਸਰਕਾਰ ਵੱਲੋਂ ਲਏ ਗਏ ਫੈਸਲਿਆਂ ਉੱਪਰ ਵੀ ਵਿਚਾਰ ਚਰਚਾ ਕੀਤੀ ਜਾਏਗੀ।