ਚੰਡੀਗੜ੍ਹ : ਪੰਜਾਬ ਵਿਚ ਹੜ੍ਹਾਂ ਕਾਰਨ ਹਾਲਾਤ ਹੋਰ ਵੀ ਖ਼ਰਾਬ ਹੁੰਦੇ ਜਾ ਰਹੇ ਹਨ। ਪਟਿਆਲਾ ਤੇ ਸੰਗਰੂਰ ਜ਼ਿਲ੍ਹਿਆਂ ਵਿਚ ਘੱਗਰ ਦਰਿਆ ਨੇ ਵੱਡੀ ਤਬਾਹੀ ਮਚਾਈ ਹੈ। ਮੁੱਖ ਮੰਤਰੀ ਭਗਵੰਤ ਮਾਨ ਅੱਜ ਘੱਗਰ ਦਰਿਆ ਦੀ ਮਾਰ ਹੇਠ ਆਏ ਇਲਾਕਿਆਂ ਦਾ ਜਾਇਜ਼ਾ ਲੈਣ ਪਹੁੰਚੇ ਹਨ। ਉਨ੍ਹਾਂ ਨੇ ਇਸ ਸਬੰਧੀ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ।
ਉਨ੍ਹਾਂ ਨੇ ਟਵੀਟ ਕਰਦੇ ਹੋਏ ਲਿਖਿਆ ਹੈ- ਅੱਜ ਘੱਗਰ ਪ੍ਰਭਾਵਿਤ ਇਲਾਕੇ ਵਿੱਚ ਲੋਕਾਂ ਨੂੰ ਮਿਲਣ ਜਾ ਰਿਹਾ ਹਾਂ। ਉਨ੍ਹਾਂ ਨੇ ਕਿਹਾ ਕਿ ਲੋਕਾਂ ਦੀ ਸਰਕਾਰ ਲੋਕਾਂ ਨਾਲ।
ਅੱਜ ਘੱਗਰ ਪ੍ਰਭਾਵਿਤ ਇਲਾਕੇ ਵਿੱਚ ਲੋਕਾਂ ਨੂੰ ਮਿਲਣ ਜਾ ਰਿਹਾ ਹਾਂ..ਲੋਕਾਂ ਦੀ ਸਰਕਾਰ ਲੋਕਾਂ ਨਾਲ
— Bhagwant Mann (@BhagwantMann) July 13, 2023
ਸੀ ਐੱਮ ਮਾਨ ਨੇ ਇਸ ਤੋਂ ਪਹਿਲਾਂ ਇਕ ਹੋਰ ਟਵੀਟ ਕਰਕੇ ਲਿਖਿਆ- ਪੰਜਾਬ ਦੀ ਪਾਣੀ ਦੀ ਸਥਿਤੀ ਦੀ ਹਰ ਪਲ ਦੀ ਰਿਪੋਰਟ ਦੇ ਆਧਾਰ ਤੇ ਪ੍ਰਸ਼ਾਸਨ ਨੂੰ ਅੱਪਡੇਟ ਕੀਤਾ ਜਾ ਰਿਹਾ ਹੈ..ਜ਼ਿਆਦਾ ਪ੍ਰਭਾਵਿਤ ਇਲਾਕਿਆਂ ਚ ਹਰ ਕਿਸਮ ਦੀ ਸਹਾਇਤਾ ਕਰਨੀ ਸਾਡੀ ਪਹਿਲ ਹੈ..ਸਾਰੇ ਡੈਮ ਸੁਰੱਖਿਅਤ ਅਤੇ ਖ਼ਤਰੇ ਦੇ ਨਿਸ਼ਾਨ ਤੋਂ ਕਾਫ਼ੀ ਥੱਲੇ ਨੇ..ਉਮੀਦ ਹੈ ਪੰਜਾਬ ਚ ਅੱਜ ਸ਼ਾਮ ਤੱਕ ਹਾਲਾਤ ਕਾਫ਼ੀ ਸੁਧਰ ਜਾਣਗੇ..ਕਿਸੇ ਵੀ ਕਿਸਮ ਦੇ ਨੁਕਸਾਨ ਦੀ ਪੂਰਤੀ ਲਈ ਸਰਕਾਰ ਲੋਕਾਂ ਨਾਲ ਖੜੇਗੀ..
ਪੰਜਾਬ ਦੀ ਪਾਣੀ ਦੀ ਸਥਿਤੀ ਦੀ ਹਰ ਪਲ ਦੀ ਰਿਪੋਰਟ ਦੇ ਆਧਾਰ ਤੇ ਪ੍ਰਸ਼ਾਸਨ ਨੂੰ ਅੱਪਡੇਟ ਕੀਤਾ ਜਾ ਰਿਹਾ ਹੈ..ਜ਼ਿਆਦਾ ਪ੍ਰਭਾਵਿਤ ਇਲਾਕਿਆਂ ਚ ਹਰ ਕਿਸਮ ਦੀ ਸਹਾਇਤਾ ਕਰਨੀ ਸਾਡੀ ਪਹਿਲ ਹੈ..ਸਾਰੇ ਡੈਮ ਸੁਰੱਖਿਅਤ ਅਤੇ ਖਤਰੇ ਦੇ ਨਿਸ਼ਾਨ ਤੋਂ ਕਾਫ਼ੀ ਥੱਲੇ ਨੇ..ਉਮੀਦ ਹੈ ਪੰਜਾਬ ਚ ਅੱਜ ਸ਼ਾਮ ਤੱਕ ਹਾਲਾਤ ਕਾਫ਼ੀ ਸੁਧਰ ਜਾਣਗੇ..ਕਿਸੇ ਵੀ ਕਿਸਮ ਦੇ…
— Bhagwant Mann (@BhagwantMann) July 12, 2023
ਪੰਜਾਬ ’ਚ ਹੁਣ ਘੱਗਰ ਤੇ ਸਤਲੁਜ ਦੇ ਪਾਣੀ ਨੇ ਸਰਹੱਦੀ ਪੱਟੀ ਅਤੇ ਸੰਗਰੂਰ ਜ਼ਿਲ੍ਹੇ ਨੂੰ ਲਪੇਟ ਵਿਚ ਲੈ ਲਿਆ ਹੈ। ਹਾਲਾਂਕਿ ਦੋ ਦਿਨਾਂ ਤੋਂ ਮੌਸਮ ਸਾਫ਼ ਹੈ ਪ੍ਰੰਤੂ ਦੋਵੇਂ ਦਰਿਆਵਾਂ ਦੇ ਪਾਣੀਆਂ ਨਾਲ ਤਬਾਹੀ ਰੁਕ ਨਹੀਂ ਰਹੀ ਹੈ। ਘੱਗਰ ਦਾ ਪਾਣੀ ਮਾਨਸਾ ਜ਼ਿਲ੍ਹੇ ’ਚ ਵੀ ਪਹੁੰਚ ਗਿਆ ਹੈ। ਬੇਸ਼ੱਕ ਦਰਿਆਵਾਂ ਵਿਚ ਪਾਣੀ ਦਾ ਪੱਧਰ ਘਟਣਾ ਸ਼ੁਰੂ ਹੋ ਗਿਆ ਹੈ ਪਰ ਖ਼ਤਰਾ ਪੂਰੀ ਤਰ੍ਹਾਂ ਟਲਿਆ ਨਹੀਂ ਹੈ।
ਦੱਸ ਦੇਈਏ ਕਿ ਪੰਜਾਬ ਵਿਚ ਹੁਣ ਘੱਗਰ ਤੇ ਸਤਲੁਜ ਦੇ ਪਾਣੀ ਨੇ ਸਰਹੱਦੀ ਪੱਟੀ ਅਤੇ ਸੰਗਰੂਰ ਜ਼ਿਲ੍ਹੇ ਨੂੰ ਲਪੇਟ ਵਿਚ ਲੈ ਲਿਆ ਹੈ। ਦੋਵੇਂ ਦਰਿਆਵਾਂ ਦੇ ਪਾਣੀਆਂ ਨਾਲ ਤਬਾਹੀ ਰੁਕ ਨਹੀਂ ਰਹੀ ਹੈ। ਸੰਗਰੂਰ, ਪਾਤੜਾਂ ਖਨੌਰੀ ਦਿੱਲੀ ਨੈਸ਼ਨਲ ਹਾਈਵੇ ਪਾਣੀ ਨਾਲ ਪੂਰੀ ਤਰ੍ਹਾਂ ਬੰਦ ਹੋ ਗਿਆ ਹੈ। ਖਨੌਰੀ ਨੇੜੇ ਨੈਸ਼ਨਲ ਹਾਈਵੇ ਪਾਣੀ ਨਾਲ ਪੂਰੀ ਤਰ੍ਹਾਂ ਬੰਦ ਹੋ ਗਿਆ ਹੈ।