ਚੰਡੀਗੜ੍ਹ : ਡੀਸੀ ਮੁਲਾਜ਼ਮ ਯੂਨੀਅਨ ਵੱਲੋਂ 11 ਤੋਂ 13 ਸਤੰਬਰ ਨੂੰ ਪੰਜਾਬ ਭਰ ਵਿੱਚ ਕਲਮ ਛੋੜ ਹੜਤਾਲ ਦੇ ਕੀਤੇ ਗਏ ਐਲਾਨ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਇਨ੍ਹਾਂ ਮੁਲਾਜ਼ਮਾਂ ਨੂੰ ਲੈ ਕੇ ਇੱਕ ਧਮਕੀ ਭਰਿਆ ਟਵੀਟ ਕੀਤਾ ਹੈ।
ਮੁੱਖ ਮੰਤਰੀ ਮਾਨ ਨੇ ਟਵੀਟ ਕਰਕੇ ਕਿਹਾ ਹੈ ਕਿ ਜਾਣਕਾਰੀ ਮੁਤਾਬਕ ਪਟਵਾਰੀ..ਕਾਨੂੰਨਗੋ..ਕਿਸੇ ਰਿਸ਼ਵਤ ਮਾਮਲੇ ਚ ਫਸੇ ਅਪਣੇ ਇੱਕ ਸਾਥੀ ਦੇ ਹੱਕ ਚ..ਅਤੇ ਡੀਸੀ ਦਫ਼ਤਰ ਕਰਮਚਾਰੀ ਆਪਣੀਆਂ ਨਿੱਜੀ ਮੰਗਾਂ ਨੂੰ ਲੈ ਕੇ ਆਉਂਦੇ ਦਿਨਾਂ ਚ ਕਲਮ ਛੋੜ੍ਹ ਹੜਤਾਲ ਕਰਨਗੇ..ਮੈਂ ਦੱਸਣਾ ਚਾਹੁੰਦਾ ਹਾਂ ਕਿ ਕਲਮ ਛੋੜ੍ਹ ਹੜਤਾਲ ਕਰੋ ਪਰ ਬਾਅਦ ਵਿੱਚ ਕਲਮ ਥੋਡੇ ਹੱਥਾਂ ਚ ਦੇਣੀ ਹੈ ਜਾਂ ਨਹੀਂ ਇਹ ਫੈਸਲਾ ਸਰਕਾਰ ਕਰੇਗੀ..ਸਾਡੇ ਕੋਲ ਬਹੁਤ ਪੜ੍ਹੇ ਲਿਖੇ ਬੇਰੁਜ਼ਗਾਰ ਮੌਜੂਦ ਨੇ ਜੋ ਤੁਹਾਡੇ ਵਾਲੀਆਂ ਕਲਮਾਂ ਫੜ੍ਹਣ ਨੂੰ ਤਿਆਰ ਬੈਠੇ ਨੇ..ਪੰਜਾਬ ਦੇ ਲੋਕਾਂ ਦੀ ਖੱਜਲ ਖੁਆਰੀ ਨਹੀ ਹੋਣ ਦਿੱਤੀ ਜਾਵੇਗੀ..
ਜਾਣਕਾਰੀ ਮੁਤਾਬਕ ਪਟਵਾਰੀ..ਕਾਨੂੰਨਗੋ..ਕਿਸੇ ਰਿਸ਼ਵਤ ਮਾਮਲੇ ਚ ਫਸੇ ਅਪਣੇ ਇੱਕ ਸਾਥੀ ਦੇ ਹੱਕ ਚ..ਅਤੇ ਡੀਸੀ ਦਫ਼ਤਰ ਕਰਮਚਾਰੀ ਆਪਣੀਆਂ ਨਿੱਜੀ ਮੰਗਾਂ ਨੂੰ ਲੈ ਕੇ ਆਉਂਦੇ ਦਿਨਾਂ ਚ ਕਲਮ ਛੋੜ੍ਹ ਹੜਤਾਲ ਕਰਨਗੇ..ਮੈਂ ਦੱਸਣਾ ਚਾਹੁੰਦਾ ਹਾਂ ਕਿ ਕਲਮ ਛੋੜ੍ਹ ਹੜਤਾਲ ਕਰੋ ਪਰ ਬਾਅਦ ਵਿੱਚ ਕਲਮ ਥੋਡੇ ਹੱਥਾਂ ਚ ਦੇਣੀ ਹੈ ਜਾਂ ਨਹੀਂ ਇਹ ਫੈਸਲਾ ਸਰਕਾਰ…
— Bhagwant Mann (@BhagwantMann) August 30, 2023
ਦਰਅਸਲ, ਪੰਜਾਬ ਵਿੱਚ ਡੀਸੀ ਦਫ਼ਤਰਾਂ ਤੋਂ ਲੈ ਕੇ ਤਹਿਸੀਲਾਂ ਤੱਕ ਕੰਮ ਇੱਕ ਵਾਰ ਫਿਰ ਠੱਪ ਹੋਣ ਵਾਲਾ ਹੈ। ਮਨਿਸਟੀਰੀਅਲ ਸਟਾਫ਼ ਯੂਨੀਅਨ ਨੇ ਮੁੜ ਸਰਕਾਰ ਖ਼ਿਲਾਫ਼ ਸੰਘਰਸ਼ ਦਾ ਬਿਗਲ ਵਜਾ ਦਿੱਤਾ ਹੈ। ਮੁਲਾਜ਼ਮ ਯੂਨੀਅਨਾਂ ਦੇ ਆਗੂਆਂ ਨੇ ਫੈਸਲਾ ਕੀਤਾ ਹੈ ਕਿ ਡੀਸੀ ਮੁਲਾਜ਼ਮ ਯੂਨੀਅਨ ਵੱਲੋਂ 11 ਤੋਂ 13 ਸਤੰਬਰ ਤੱਕ ਪੰਜਾਬ ਭਰ ਵਿੱਚ ਕਲਮ ਛੋੜ ਹੜਤਾਲ ਕੀਤੀ ਜਾਵੇਗੀ।
ਯੂਨੀਅਨ ਦਾ ਕਹਿਣਾ ਹੈ ਕਿ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਨੂੰ ਪੂਰਾ ਨਹੀਂ ਕੀਤਾ। ਸਰਕਾਰ ਵਾਰ-ਵਾਰ ਆਪਣੇ ਵਾਅਦਿਆਂ ਤੋਂ ਉਲਟ ਜਾ ਰਹੀ ਹੈ, ਜਿਸ ਕਾਰਨ ਹੜਤਾਲ ਕੀਤੀ ਜਾਵੇਗੀ। ਇਸ ਤਹਿਤ ਡਿਪਟੀ ਕਮਿਸ਼ਨਰ ਦਫਤਰਾਂ ਵਿੱਚ ਕੰਮ ਕਰਦੇ ਕਰਮਚਾਰੀਆਂ ਵੱਲੋਂ 11 ਤੋਂ 13 ਸਤੰਬਰ ਤੱਕ ਕਲਮਛੋੜ ਹੜਤਾਲ ਕਰਨ ਦਾ ਐਲਾਨ ਕੀਤਾ ਗਿਆ ਹੈ। ਯੂਨੀਅਨ ਦੇ ਇਸ ਫੈਸਲੇ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਰਕਾਰੀ ਅਫ਼ਸਰਾਂ ਨੂੰ ਧਮਕੀ ਭਰਿਆ ਟਵੀਟ ਕੀਤਾ ਹੈ।