ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਅੱਜ ਯਾਨੀ ਸ਼ੁਕਰਵਾਰ ਨੂੰ ਕਿਸਾਨਾਂ ਨਾਲ ਇੱਕ ਮੀਟਿੰਗ ਹੋਈ, ਜਿਸ ਵਿੱਚ ਸ਼ਹੀਦ ਕਿਸਾਨਾਂ ਦੇ ਪਰਿਵਾਰਾਂ ਨੂੰ ਨੌਕਰੀਆਂ ਦੇਣ ਲਈ ਸਹਿਮਤੀ ਬਣ ਗਈ ਹੈ ਅਤੇ ਬਾਕੀ ਰਹਿੰਦੇ ਮੁਆਵਜ਼ੇ ਬਾਰੇ ਵੀ ਕਿਹਾ ਗਿਆ ਹੈ ਕਿ ਸਰਕਾਰ ਤੁਰੰਤ ਮੁਆਵਜ਼ਾ ਜਾਰੀ ਕਰਨਗੇ। ਇਸ ਤੋਂ ਇਲਾਵਾ ਤੇਲੰਗਾਨਾ ਸਰਕਾਰ ਨੇ ਜੋ ਮੁਆਵਜ਼ਾ ਦਿੱਤਾ ਸੀ ਉਸ ਦੀ ਸੂਚੀ ਵੀ ਮੰਗੀ ਗਈ ਹੈ।
ਇਸ ਮੀਟਿੰਗ ਬਾਰੇ ਜਾਣਕਾਰੀ ਦਿੰਦੇ ਹੋਏ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਦੇ ਜਨਰਲ ਸਕੱਤਰ ਸਰਵਣ ਸਿੰਘ ਪੰਦੇਰ ਨੇ ਕਿਹਾ ਕਿ ਸਰਕਾਰ ਨੇ ਕਿਸਾਨਾਂ ਦੀਆਂ ਮੰਗਾਂ ਮੰਨ ਲਈਆਂ ਹਨ। ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਮਾਨ ਨੇ ਕਿਸਾਨਾਂ ਨੂੰ ਤਰੁੰਤ ਮੁਆਵਜ਼ਾ ਦੇਣ ਦਾ ਵਾਅਦਾ ਕੀਤਾ ਹੈ।
ਪੰਧੇਰ ਨੇ ਕਿਹਾ ਕਿ ਮੁੱਖ ਮੰਤਰੀ ਮਾਨ ਨੇ ਜ਼ੀਰਾ ਸ਼ਰਾਬ ਫੈਕਟਰੀ ਨਾ ਚੱਲਣ ਦਾ ਵੀ ਭਰੋਸਾ ਦਿੱਤਾ ਹੈ। ਪੰਧੇਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਵੇਲੇ ਇਹ ਫੈਕਟਰੀ ਨਹੀਂ ਚੱਲੇਗੀ, ਜਿਸ ਸਬੰਧੀ ਹਾਈਕੋਰਟ ਵਿੱਚ ਰਿੱਟ ਹੋਣ ਕਾਰਨ ਕੁਝ ਸਮੱਸਿਆ ਆ ਰਹੀ ਹੈ।
ਕਿਸਾਨ ਆਗੂ ਨੇ ਕਿਹਾ ਕਿ 15 ਹਜ਼ਾਰ ਰੁਪਏ ਦੇਣ ਲਈ ਮੁੱਖ ਮੰਤਰੀ ਹੜ੍ਹਾਂ ਲਈ ਮੁਆਵਜ਼ਾ ਦੇਣ ਲਈ ਤਿਆਰ ਹਨ, ਪਰ ਉਨ੍ਹਾਂ ਨੇ ਕੇਂਦਰ ਤੋਂ ਸ਼ਰਤਾਂ ਵਿੱਚ ਰਾਹਤ ਦੀ ਮੰਗ ਕੀਤੀ ਹੈ। ਅਜਿਹੇ ‘ਚ ਜੇਕਰ ਕੇਂਦਰ ਸਰਕਾਰ ਰਾਹਤ ਦਿੰਦੀ ਹੈ ਤਾਂ ਉਹ 20 ਹਜ਼ਾਰ ਰੁਪਏ ਤੱਕ ਦਾ ਮੁਆਵਜ਼ਾ ਦੇਣ ਲਈ ਤਿਆਰ ਹਨ।