The Khalas Tv Blog India ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਦਿੱਤਾ ਅਸਤੀਫ਼ਾ, ਜੇਜੇਪੀ ਵੱਲੋਂ ਗਠਜੋੜ ਤੋੜੇ ਜਾਣ ਤੋਂ ਬਾਅਦ ਲਿਆ ਫੈਸਲਾ
India

ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਦਿੱਤਾ ਅਸਤੀਫ਼ਾ, ਜੇਜੇਪੀ ਵੱਲੋਂ ਗਠਜੋੜ ਤੋੜੇ ਜਾਣ ਤੋਂ ਬਾਅਦ ਲਿਆ ਫੈਸਲਾ

Chief Minister Manohar Lal Khattar resigns, decision taken after JJP breaks alliance

Chief Minister Manohar Lal Khattar resigns, decision taken after JJP breaks alliance

ਹਰਿਆਣਾ ਦੀ ਰਾਜਨੀਤੀ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ਮਨੋਹਰ ਲਾਲ ਖੱਟਰ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਆਪਣਾ ਅਸਤੀਫ਼ਾ ਰਾਜਪਾਲ ਨੂੰ ਸੌਂਪ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਖੱਟਰ ਨੂੰ ਕਰਨਾਲ ਤੋਂ ਲੋਕ ਸਭਾ ਚੋਣ ਲੜਾਉਣ ਦੀਆਂ ਤਿਆਰੀਆਂ ਚੱਲ ਰਹੀਆਂ ਹਨ। ਮੁੱਖ ਮੰਤਰੀ ਦੇ ਅਹੁਦੇ ਲਈ ਨਵੇਂ ਨਾਵਾਂ ਵਿਚਾਲੇ ਨਾਇਬ ਸੈਣੀ ਅਤੇ ਸੰਜੇ ਭਾਟੀਆ ਚਰਚਾ ਵਿੱਚ ਹਨ।

ਹਰਿਆਣਾ ਸਰਕਾਰ ਦੇ ਮੰਤਰੀ ਕੰਵਰਪਾਲ ਗੁਰਜਰ ਨੇ ਕਿਹਾ ਹੈ ਕਿ ਮਨੋਹਰ ਲਾਲ ਖੱਟਰ ਨੇ ਹਰਿਆਣਾ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸਾਰੇ ਕੈਬਨਿਟ ਮੰਤਰੀਆਂ ਨੇ ਵੀ ਆਪਣੇ ਅਹੁਦਿਆਂ ਤੋਂ ਅਸਤੀਫੇ ਸੂਬੇ ਦੇ ਰਾਜਪਾਲ ਬੰਡਾਰੂ ਦੱਤਾਤ੍ਰੇਅ ਨੂੰ ਸੌਂਪ ਦਿੱਤੇ ਹਨ, ਜਿਨ੍ਹਾਂ ਨੂੰ ਪ੍ਰਵਾਨ ਕਰ ਲਿਆ ਗਿਆ ਹੈ।

ਅਸਤੀਫਾ ਦੇਣ ਤੋਂ ਪਹਿਲਾਂ ਮਨੋਹਰ ਲਾਲ ਖੱਟਰ ਭਾਜਪਾ ਆਗੂਆਂ ਨੂੰ ਮਿਲਣ ਲਈ ਚੰਡੀਗੜ੍ਹ ਸਥਿਤ ਹਰਿਆਣਾ ਨਿਵਾਸ ‘ਤੇ ਪਹੁੰਚੇ ਸਨ। ਇਸ ਤੋਂ ਪਹਿਲਾਂ ਕਈ ਮੀਡੀਆ ਰਿਪੋਰਟਾਂ ਵਿੱਚ ਇਹ ਅਟਕਲਾਂ ਲਗਾਈਆਂ ਜਾ ਰਹੀਆਂ ਸਨ ਕਿ ਖੱਟਰ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਸਕਦੇ ਹਨ।

ਇਹ ਅਸਤੀਫ਼ਾ ਅਜਿਹੇ ਸਮੇਂ ‘ਚ ਹੋਇਆ ਹੈ ਜਦੋਂ ਹਰਿਆਣਾ ‘ਚ ਭਾਜਪਾ ਅਤੇ ਜਨਨਾਇਕ ਜਨਤਾ ਪਾਰਟੀ ਨਾਲ ਗੱਠਜੋੜ ਟੁੱਟਣ ਦੀਆਂ ਖਬਰਾਂ ਵੱਧ ਰਹੀਆਂ ਹਨ। 2019 ਦੀਆਂ ਵਿਧਾਨ ਸਭਾ ਚੋਣਾਂ ਤੋਂ ਬਾਅਦ, ਭਾਜਪਾ ਨੇ ਜੇਜੇਪੀ ਨਾਲ ਗੱਠਜੋੜ ਕਰਕੇ ਸਰਕਾਰ ਬਣਾਈ ਅਤੇ ਦੁਸ਼ਯੰਤ ਚੌਟਾਲਾ ਉਪ ਮੁੱਖ ਮੰਤਰੀ ਬਣੇ।

90 ਮੈਂਬਰੀ ਹਰਿਆਣਾ ਵਿਧਾਨ ਸਭਾ ਵਿੱਚ ਭਾਜਪਾ ਦੇ 41 ਵਿਧਾਇਕ ਹਨ ਅਤੇ ਉਸ ਨੂੰ ਵਿਧਾਇਕ ਗੋਪਾਲ ਕਾਂਡਾ ਦੇ ਨਾਲ ਪੰਜ ਆਜ਼ਾਦ ਵਿਧਾਇਕਾਂ ਦਾ ਸਮਰਥਨ ਪ੍ਰਾਪਤ ਹੈ। ਇਸ ਦੇ ਨਾਲ ਹੀ ਭਾਜਪਾ ਨਾਲ ਗੱਠਜੋੜ ਕਰਨ ਵਾਲੀ ਜਨਨਾਇਕ ਜਨਤਾ ਪਾਰਟੀ (ਜੇਜੇਪੀ) ਦੇ 10 ਵਿਧਾਇਕ ਹਨ। ਜਦਕਿ ਕਾਂਗਰਸ ਦੇ 30 ਵਿਧਾਇਕ ਹਨ।

Exit mobile version