ਬਿਉਰੋ ਰਿਪੋਰਟ – ਮੁੱਖ ਮੰਤਰੀ ਭਗਵੰਤ ਮਾਨ ਦਿੱਲੀ ਚੋਣਾਂ ਤੋਂ ਬਾਅਦ ਕਾਫੀ ਐਕਟਿਵ ਨਜ਼ਰ ਆ ਰਹੇ ਹਨ ਤੇ ਮੁੱਖ ਮੰਤਰੀ ਨੇ ਅੱਜ ਅਚਾਨਕ ਸੰਗਰੂਰ ਦੀ ਚੀਮਾ ਮੰਡੀ ਤਹਿਸੀਲ ਕੰਪਲੈਕਸ ਦਾ ਅਚਨਚੇਤ ਦੌਰਾ ਕਰ ਤਹਿਸੀਲ ਦੇ ਕੰਮਾਂ ਦਾ ਨਿਰਿਖਣ ਕੀਤਾ। ਮੁੱਖ ਮੰਤਰੀ ਨੇ ਇਸ ਮੌਕੇ ਲੋਕਾਂ ਨਾਲ ਗੱਲਬਾਤ ਕਰਕੇ ਆ ਰਹੀਆਂ ਦਿੱਕਤ ਪਰੇਸ਼ਾਨੀਆਂ ਦੀ ਵੀ ਜਾਣਕਾਰੀ ਲਈ। ਮੁੱਖ ਮੰਤਰੀ ਨੇ ਮੀਡੀਆ ਨਾਲ ਗੱਲ ਕਰਦਿਆਂ ਕਿਹਾ ਕਿ ਇੱਥੇ ਨਹੀਂ ਸਬ ਤਹਿਸੀਲ ਬਣੀ ਹੈ ਜਿੱਥੇ ਹੁਣ ਸਾਰੇ ਵਿਭਾਗਾਂ ਦੇ ਕੰਮ ਇਕੋ ਛੱਤ ਥੱਲੇ ਹੋ ਰਹੇ ਹਨ ਕਿਉਂਕਿ ਪਹਿਲਾਂ ਲੋਕਾਂ ਨੂੰ ਆਪਣੇ ਕੰਮਾਂ ਲਈ ਅਲੱਗ-ਅਲ਼ੱਗ ਥਾਵਾਂ ‘ਤੇ ਜਾਣਾ ਪੈਂਦਾ ਸੀ ਜਿਸ ਨੂੰ ਦੇਖਦੇ ਹੋਏ ਅਸੀਂ ਲੋਕਾਂ ਦੀ ਮੰਗ ਨੂੰ ਪੂਰਾ ਕੀਤਾ ਹੈ ਅਤੇ ਜੋ ਲੋਕਾਂ ਦੀ ਵੱਡੀ ਮੰਗ ਹਸਪਤਾਲ ਦੀ ਹੈ ਉਹ ਹਸਪਤਾਲ ਨੂੰ ਵੀ 30 ਜੂਨ ਤੱਕ ਬਣ ਕੇ ਤਿਆਰ ਹੋ ਜਾਵੇਗਾ ਜਿੱਥੇ ਮਰੀਜ਼ ਨੂੰ ਰੈਫਰ ਕਰਨ ਦੀ ਬਜਾਏ ਸਹੀ ਅਤੇ ਪੂਰਾ ਇਲਾਜ ਹੋਵੇਗਾ।
ਇਹ ਵੀ ਪੜ੍ਹੋ – ਕਿਸਾਨਾਂ ਸ਼ਹੀਦ ਕਿਸਾਨ ਸ਼ੁਭਕਰਨ ਸਿੰਘ ਦੀ ਬਰਸੀ ਮਨਾਉਣ ਦੀ ਖਿੱਚੀ ਤਿਆਰੀ, ਕਾਕਾ ਸਿੰਘ ਕੋਟੜਾ ਨੇ ਕੀਤਾ ਵੱਡਾ ਐਲਾਨ