Punjab

ਮੁੱਖ ਮੰਤਰੀ ਪੰਜਾਬ ਦੀ ਹਵਾਈ ਅੱਡਿਆਂ ਨੂੰ ਲੈ ਕੇ ਅਫਸਰਾਂ ਨਾਲ ਮੀਟਿੰਗ

ਦ ਖ਼ਾਲਸ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇੱਕ ਟਵੀਟ ਕਰ ਕੇ ਦਸਿਆ ਹੈ ਕਿ ਉਹਨਾਂ ਅੱਜ ਪੰਜਾਬ ਦੇ ਹਵਾਈ ਅੱਡਿਆਂ ਨੂੰ ਲੈ ਕੇ ਅਫਸਰਾਂ ਨਾਲ ਮੀਟਿੰਗ ਕੀਤੀ ਹੈ ਜਿਸ ਦੌਰਾਨ ਮੋਹਾਲੀ ਕੌਮਾਂਤਰੀ ਹਵਾਈ ਅੱਡੇ ਤੋਂ ਵਿਦੇਸ਼ਾਂ ਨੂੰ ਸਿੱਧੀਆਂ ਉਡਾਣਾਂ ਲਈ ਪ੍ਰਬੰਧਾਂ ਨੂੰ ਲੈ ਕੇ ਚਰਚਾ ਹੋਈ।ਉਹਨਾਂ ਇਹ ਵੀ ਲਿਖਿਆ ਹੈ ਕਿ ਸਾਡੀ ਕੋਸ਼ਿਸ਼ ਹੈ ਵਿਦੇਸ਼ਾਂ ‘ਚ ਵਸਦੇ ਪੰਜਾਬੀਆਂ ਅਤੇ ਕਾਰਗੋ ਉਡਾਣਾਂ ਰਾਹੀਂ ਕਿਸਾਨਾਂ ਨੂੰ ਇਹਨਾਂ ਹਵਾਈ ਅੱਡਿਆਂ ਦਾ ਵੱਧ ਤੋਂ ਵੱਧ ਫਾਇਦਾ ਮਿਲ ਸਕੇ।