ਬਿਉਰੋ ਰਿਪੋਰਟ – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Maan) ਨੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ (MP Amritpal Singh) ਦੀ ਨਵੀਂ ਪਾਰਟੀ ਬਾਰੇ ਬਿਆਨ ਦਿੰਦਿਆਂ ਕਿਹਾ ਕਿ ਪਾਰਟੀ ਬਣਾਉਣ ਦਾ ਹੱਕ ਸਭ ਨੂੰ ਹੈ ਪਰ ਪਾਰਟੀ ਦੇ ਏਜੰਡਾ ਕੀ ਹੈ ਤੇ ਲੋਕ ਉਸ ਏਜੰਡੇ ਨੂੰ ਪਸੰਦ ਕਰਦੇ ਹਨ ਜਾਂ ਨਹੀਂ ਇਹ ਲੋਕਾਂ ‘ਤੇ ਨਿਰਭਰ ਹੈ। ਮੁੱਖ ਮੰਤਰੀ ਨੇ ਸਾਫ ਤੇ ਕਲੀਅਰ ਸ਼ਬਦਾਂ ਵਿਚ ਕਿਹਾ ਕਿ ਪੰਜਾਬ ਦੀ ਧਰਤੀ ਤੇ ਨਫਰਤ ਦੇ ਬੀਜ਼ਾਂ ਤੋਂ ਬਿਨ੍ਹਾਂ ਸਭ ਕੁਝ ਉੱਗ ਸਕਦਾ ਹੈ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪੰਜਾਬ ਵਿਚ ਵੀ ਦੋ ਭਾਈਚਾਰਿਆਂ ਵਿਚ ਵੰਡ ਪਾ ਕੇ ਲੜਾਈ ਪਾਉਣ ਦੀ ਕੋਸ਼ਿਸ਼ ਕੀਤੀ ਗਈ ਸੀ ਪਰ ਪੰਜਾਬੀਆਂ ਨੇ ਇਸ ਨੂੰ ਸਫਲ ਨਹੀਂ ਹੋਣ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਹਰ ਕੰਮ ਵਿਚ ਦੇਸ਼ ਨੂੰ ਲੀਡ ਕਰਨ ਵਾਲਾ ਸੂਬਾ ਹੈ ਤੇ ਅਸੀਂ ਹਰ ਕਿਸੇ ਨੂੰ ਪਾਰਟੀ ਬਣਾਉਣ ਦੀਆਂ ਸ਼ੁਭਕਾਮਨਾਵਾਂ ਦਿੰਦੇ ਹਾਂ। ਦੱਸ ਦੇਈਏ ਕਿ ਕੱਲ੍ਹ 14 ਜਨਵਰੀ ਨੂੰ ਮਾਘੀ ਮੌਕੇ ਮੁਕਤਸਰ ਸਾਹਿਬ ਦੀ ਧਰਤੀ ਤੇ ਅਕਾਲੀ ਦਲ ਵਾਰਿਸ ਪੰਜਾਬ ਦੇ ਨਾਮ ਦੀ ਨਵੀਂ ਪਾਰਟੀ ਦਾ ਐਲਾਨ ਕੀਤਾ ਗਿਆ ਸੀ, ਜਿਸ ਦਾ ਪ੍ਰਧਾਨ ਡਿਬਰੂਗੜ੍ਹ ਜੇਲ ਵਿਚ ਬੰਦ ਪਾਰਲੀਮੈਂਟ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਬਣਾਇਆ ਗਿਆ ਸੀ।