The Khalas Tv Blog Others ਮੁੱਖ ਮੰਤਰੀ ਦਾ ਬਟਾਲਾ ਨੂੰ ਵੱਡਾ ਤੋਹਫਾ! 300 ਕਰੋੜ ਦੀ ਲਾਗਤ ਨਾਲ ਕੀਤਾ ਇਹ ਕੰਮ
Others Punjab

ਮੁੱਖ ਮੰਤਰੀ ਦਾ ਬਟਾਲਾ ਨੂੰ ਵੱਡਾ ਤੋਹਫਾ! 300 ਕਰੋੜ ਦੀ ਲਾਗਤ ਨਾਲ ਕੀਤਾ ਇਹ ਕੰਮ

ਬਿਉਰੋ ਰਿਪੋਰਟ – ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਬਟਾਲਾ ਵਿਚ ਸਹਿਕਾਰੀ ਮਿਲ ਦਾ ਉਦਘਾਟਨ ਕੀਤਾ ਗਿਆ ਹੈ। ਦੱਸ ਦੇਈਏ ਕਿ ਇਹ ਖੰਡ ਮਿੱਲ 300 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਏ 3500 ਟੀ.ਸੀ.ਡੀ. ਸਮਰੱਥਾ ਦੇ ਪਲਾਂਟ, 14 ਮੈਗਾਵਾਟ ਦੇ ਕੋ-ਜਨਰੇਸ਼ਨ ਪ੍ਰੋਜੈਕਟ ਅਤੇ 100 ਟੀ.ਪੀ.ਡੀ. ਸਮਰੱਥਾ ਦੇ ਬਾਇਓ ਸੀ.ਐੱਨ.ਜੀ. ਪਲਾਂਟ ਦਾ ਉਦਘਾਟਨ ਕੀਤਾ। ਬਟਾਲਾ ਦੀ ਇਸ ਖੰਡ ਮਿੱਲ ਦੀ ਸਮਰੱਥਾ ਵਧਣ ਅਤੇ ਕੋ-ਜਨਰੇਸ਼ਨ ਪ੍ਰੋਜੈਕਟ ਲੱਗਣ ਨਾਲ ਜਿੱਥੇ ਇਲਾਕੇ ਦੇ ਕਿਸਾਨਾਂ ਨੂੰ ਲਾਭ ਹੋਵੇਗਾ ਉੱਥੇ ਹੀ ਨੌਜਵਾਨਾਂ ਨੂੰ ਰੁਜ਼ਗਾਰ ਵੀ ਮਿਲੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਹੁਣ ਕਿਸਾਨਾਂ ਨੂੰ ਆਪਣਾ ਗੰਨਾ ਦੂਰ ਦੀਆਂ ਮਿੱਲਾਂ ‘ਚ ਨਹੀਂ ਲਿਜਾਣਾ ਪਵੇਗਾ, ਇਲਾਕੇ ‘ਚ ਹੀ ਗੰਨੇ ਦੀ ਕਾਸ਼ਤ ਨੂੰ ਹੁੰਗਾਰਾ ਮਿਲੇਗਾ ਤੇ ਕਿਸਾਨਾਂ ਦੀ ਆਰਥਿਕ ਹਾਲਤ ਹੋਰ ਮਜ਼ਬੂਤ ਹੋਵੇਗੀ। ਪੰਜਾਬ ਦੀ ਖੇਤੀ ਨੂੰ ਮਜ਼ਬੂਰੀ ਦੇ ਧੰਦੇ ‘ਚੋਂ ਕੱਢ ਕੇ ਲਾਹੇਵੰਦ ਧੰਦਾ ਬਣਾਉਣ ਲਈ ਕਿਸਾਨਾਂ ਨੂੰ ਅਪਡੇਟ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਕਿਹਾ ਕਿ ਅਸੀਂ ਕਿਸਾਨ ਅਤੇ ਕਿਰਸਾਨੀ ਨੂੰ ਪੈਰਾਂ ‘ਤੇ ਖੜ੍ਹਾ ਕਰਨ ਲਈ ਹਰ ਸੰਭਵ ਯਤਨ ਕਰ ਰਹੇ ਹਾਂ।

ਇਹ ਵੀ ਪੜ੍ਹੋ- ਹਰਿਆਣਾ ਪੁਲਿਸ ਨੇ ਅੱਗੇ ਨਹੀਂ ਵਧਣ ਦਿੱਤੇ ਕਿਸਾਨ! ਅੱਥਰੂ ਗੈਸ ਹਮਲੇ ‘ਚ ਕਿਸਾਨ ਹੋਇਆ ਜਖਮੀ

 

 

Exit mobile version