India Punjab

ਵਾਹ ਭਗਵੰਤ ਮਾਨ ਨੇ ਪੈਨਸ਼ਨ ਬਹਾਲੀ ਵਾਲਾ ਬੜਾ ਵਧੀਆ ਫੈਸਲਾ ਲਿਆ : ਕੇਜਰੀਵਾਲ

Wow, Bhagwant Mann took a very good decision regarding pension restoration: Kejriwal

ਪੰਜਾਬ ਦੀ ‘ਆਪ’ ਸਰਕਾਰ ਲੋਕਾਂ ਨਾਲ ਕੀਤਾ ਇਕ ਹੋਰ ਵਾਅਦਾ ਪੂਰਾ ਕਰਨ ਜਾ ਰਹੀ ਹੈ ਅਤੇ ਇਸ ਵਾਰ ‘ਆਪ’ ਸਰਕਾਰ ਸੇਵਾਮੁਕਤ ਮੁਲਾਜ਼ਮਾਂ ਨੂੰ ਤੋਹਫਾ ਦੇ ਸਕਦੀ ਹੈ। ਪੰਜਾਬ ਦੀ ‘ਆਪ’ ਸਰਕਾਰ ਨੇ ਸੇਵਾਮੁਕਤ ਮੁਲਾਜ਼ਮਾਂ ਲਈ ਵੱਡਾ ਐਲਾਨ ਕੀਤਾ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਰਾਣੀ ਪੈਂਨਸ਼ਨ ਸਕੀਮ ਦੀ ਬਹਾਲੀ ਨੂੰ ਲੈ ਕੇ ਇੱਕ ਟਵੀਟ ਕੀਤਾ ਹੈ। ਮੁੱਖ ਮੰਤਰੀ ਮਾਨ ਨੇ ਸਰਕਾਰ ਵੱਲੋਂ ਪੁਰਾਣੀ ਪੈਨਸ਼ਨ ਪ੍ਰਣਾਲੀ (OPS) ਦੀ ਵਾਪਸੀ ਕਰਨ ਬਾਰੇ ਵਿਚਾਰ ਕੀਤੇ ਜਾਣ ਦਾ ਦਾਅਵਾ ਕੀਤਾ ਹੈ। ਮਾਨ ਨੇ ਜਾਣਕਾਰੀ ਦਿੱਤੀ ਕਿ ਇਸ ਬਾਰੇ ਚੀਫ ਸੈਕਟਰੀ ਨੂੰ ਇਸ ਨੂੰ ਲਾਗੂ ਕਰਨ ਦੀ ਸੰਭਾਵਨਾ ਲਈ ਅਧਿਐਨ ਕਰਨ ਲਈ ਕਿਹਾ ਗਿਆ ਹੈ।

ਦਿੱਲੀ ਦੇ ਮੁੱਖ ਮੰਤਰੀ ਤੇ ਆਪ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ(arvind kejriwal)  ਨੇ ਇਸ ਫੈਸਲੇ ਉਤੇ ਭਗਵੰਤ ਮਾਨ(CM bhagwant mann) ਦੀਆਂ ਤਰੀਫਾਂ ਦੇ ਪੁਲ ਬੰਨ੍ਹੇ ਹਨ। ਉਨ੍ਹਾਂ ਨੇ ਇਸ ਸਬੰਧੀ ਇਕ ਟਵੀਟ ਕੀਤਾ ਹੈ ਤੇ ਲਿਖਿਆ-ਵਾਹ! ਇੱਕ ਮਹਾਨ ਫੈਸਲਾ, ਭਾਰਤ ਭਰ ਦੇ ਸਾਰੇ ਸਰਕਾਰੀ ਕਰਮਚਾਰੀ ਚਾਹੁੰਦੇ ਹਨ ਕਿ ਪੁਰਾਣੀ ਪੈਨਸ਼ਨ ਸਕੀਮ ਨੂੰ ਬਹਾਲ ਕੀਤਾ ਜਾਵੇ।

ਦੱਸ ਦੇਈਏ ਕਿ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਮੁਲਾਜ਼ਮਾਂ ਦੀ ਪੁਰਾਣੀ ਪੈਨਸ਼ਨ ਪ੍ਰਣਾਲੀ ਬਹਾਲ ਕਰਨ ਦੀ ਗਾਰੰਟੀ ਦਿੱਤੀ ਸੀ। ਮੁਲਾਜ਼ਮਾਂ ਵੱਲੋਂ ਸਰਕਾਰ ਤੋਂ ਪੁਰਾਣੀ ਪੈਨਸ਼ਨ ਪ੍ਰਣਾਲੀ ਲਾਗੂ ਕਰਨ ਦੀ ਲਗਾਤਾਰ ਮੰਗ ਕੀਤੀ ਜਾ ਰਹੀ ਹੈ। ਹੁਣ ਸੂਬਾ ਸਰਕਾਰ ਨੇ ਇਸ ਮੰਗ ਨੂੰ ਪੂਰਾ ਕਰਨ ਲਈ ਇਸ ਤੇ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ।