ਬਿਉਰੋ ਰਿਪੋਰਟ – ਪੰਜਾਬ ‘ਚ ਪੈ ਰਹੀ ਹੱਡ ਚੀਰਵੀਂ ਠੰਡ ਨੇ ਲੋਕਾਂ ਨੂੰ ਅੰਦਰੀ ਤਾੜਿਆ ਹੋਇਆ ਹੈ। ਕੜਾਕੇ ਦਾਰ ਠੰਡ ਦਾ ਸਭ ਤੋਂ ਵੱਧ ਅਸਰ ਬੱਚਿਆਂ ਅਤੇ ਬਜ਼ੁਰਗਾਂ ‘ਤੇ ਪੈ ਰਿਹਾ ਹੈ, ਇਸ ਨੂੰ ਦੇਖਦੇ ਹੋਏ ਬਾਲ ਅਧਿਕਾਰ ਕਮਿਸ਼ਨ ਨੇ ਪੰਜਾਬ ਸਰਕਾਰ ਨੂੰ ਚਿੱਠੀ ਲਿਖ ਪੰਜਾਬ ਦੇ ਸਕੂਲਾਂ ਦਾ ਸਮਾਂ ਬਦਲਣ ਦੀ ਮੰਗ ਕੀਤੀ ਹੈ। ਬਾਲ ਅਧਿਕਾਰ ਕਮਿਸ਼ਨ ਨੇ ਚਿੱਠੀ ‘ਚ ਕਿਹਾ ਕਿ ਪੰਜਾਬ ‘ਚ ਕੜਾਕੇਦਾਰ ਠੰਡ ਤੇ ਸੰਘਣੀ ਧੁੰਦ ਪੈ ਰਹੀ ਹੈ, ਇਸ ਨੂੰ ਦੇਖਦੇ ਹੋਏ 31 ਜਨਵਰੀ ਤੱਕ ਸਕੂਲਾਂ ਦਾ ਸਮਾਂ 10 ਵਜੇ ਕੀਤਾ ਜਾਵੇ। ਇਸ ਦੇ ਨਾਲ ਹੀ ਚਿੱਠੀ ਵਿਚ ਇਸ ਦਾ ਜ਼ਿਕਰ ਵੀ ਕੀਤਾ ਹੈ ਕਿ ਸੂਬੇ ਵਿਚ ਪੈ ਰਹੀ ਧੁੰਦ ਕਾਰਨ ਸਕੂਲੀ ਹਾਦਸੇ ਵਾਪਰਦੇ ਹਨ। ਇਸ ਨੂੰ ਦੇਖਦੇ ਹੋਏ ਸੂਬੇ ਦੇ ਸਮੂਹ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਦੇ ਖੁੱਲ੍ਹਣ ਦਾ ਸਮਾਂ ਤੁਰੰਤ ਪ੍ਰਭਾਵ ਨਾਲ ਬਦਲਿਆ ਜਾਵੇ। ਦੱਸ ਦੇਈਏ ਕਿ ਪੰਜਾਬ ਦੇ ਕਈ ਪ੍ਰਾਈਵੇਟ ਸਕੂਲਾਂ ਨੇ ਆਪਣੇ ਪੱਧਰ ‘ਤੇ ਸਕੂਲਾਂ ਦੇ ਸਮੇਂ ਵਿਚ ਬਦਲਾਅ ਕਰ ਦਿੱਤਾ ਹੈ।
ਇਹ ਵੀ ਪੜ੍ਹੋ – ਡੱਲੇਵਾਲ ਦਾ ਐਸਐਸਪੀ ਨੂੰ ਮਿਲਣ ਤੋਂ ਇਨਕਾਰ