Punjab

ਮੋਗਾ ਦੇ ਇਕ ਸਕੂਲ ‘ਚ ਬੱਚਿਆਂ ਦੀ ਹੋਈ ਕੁੱਟਮਾਰ, ਪ੍ਰਿੰਸੀਪਲ ਖ਼ਿਲਾਫ਼ ਲਿਆ ਇਹ ਐਕਸ਼ਨ

ਮੋਗਾ ਵਿੱਚ ਇੱਕ ਸਕੂਲ ਦੇ ਪ੍ਰਿੰਸੀਪਲ ਵੱਲੋਂ ਬੱਚਿਆਂ ਨੂੰ ਕਤਾਰ ਵਿੱਚ ਖੜ੍ਹਾ ਕਰਕੇ ਕੁੱਟਣ ਦਾ ਮਾਮਲਾ ਸਾਹਮਣੇ ਆਇਆ ਹੈ। ਬੱਚਿਆਂ ਦੀ ਕੁੱਟਮਾਰ ਦੀ ਵੀਡੀਓ ਵੀ ਸਾਹਮਣੇ ਆਈ ਹੈ। ਇਹ ਵੀਡੀਓ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਹਾਲਾਂਕਿ ਦੋਸ਼ੀ ਪ੍ਰਿੰਸੀਪਲ ਨੂੰ ਨੌਕਰੀ ਤੋਂ ਕੱਢ ਦਿੱਤਾ ਗਿਆ ਹੈ। ਮਾਮਲਾ ਯੂ.ਕੇ ਇੰਟਰਨੈਸ਼ਨਲ ਸਕੂਲ ਮੋਗਾ ਦੇ ਕਸਬਾ ਧਰਮਕੋਟ ਅਤੇ ਮਈ 2024 ਦਾ ਹੈ। ਜਾਣਕਾਰੀ ਮੁਤਾਬਕ ਸਕੂਲ ਦੀ ਪ੍ਰਿੰਸੀਪਲ ਨੇ ਕੁਝ ਬੱਚਿਆਂ ਨੂੰ ਆਪਣੇ ਦਫਤਰ ਬੁਲਾਇਆ। ਸਾਰਿਆਂ ਨੂੰ ਲਾਈਨ ਵਿੱਚ ਖੜ੍ਹਾ ਕੀਤਾ ਤੇ ਬੱਚਿਆਂ ਦੀ ਕੁੱਟਮਾਰ ਕੀਤੀ। ਇਸ ਸਬੰਧੀ ਪ੍ਰਿੰਸੀਪਲ ਪਿੰਕੀ ਨਰੂਲਾ ਨੇ ਕਿਹਾ ਕਿ ਬੱਚੇ ਕਲਾਸ ਰੂਮ ਵਿੱਚ ਲੜ ਰਹੇ ਸਨ। ਉਸ ਨੇ ਸਿਰਫ ਉਨ੍ਹਾਂ ਨੂੰ ਲੜਾਈ ਤੋਂ ਹਟਾਇਆ ਸੀ।

ਗਰਮੀਆਂ ਦੀਆਂ ਛੁੱਟੀਆਂ ਤੋਂ ਪਹਿਲਾਂ ਦਾ ਮਾਮਲਾ

ਬੱਚਿਆਂ ਦੇ ਰਿਸ਼ਤੇਦਾਰਾਂ ਨੇ ਦੱਸਿਆ ਕਿ ਮਈ ਮਹੀਨੇ ਵਿੱਚ ਪ੍ਰਿੰਸੀਪਲ ਵੱਲੋਂ ਬੱਚਿਆਂ ਦੀ ਕੁੱਟਮਾਰ ਕੀਤੀ ਗਈ ਸੀ। ਜਿਸ ਤੋਂ ਬਾਅਦ ਸਕੂਲ ਵਿੱਚ ਗਰਮੀਆਂ ਦੀਆਂ ਛੁੱਟੀਆਂ ਹੋ ਗਈਆਂ ਸਨ। ਹੁਣ ਸਕੂਲ ਖੁੱਲ੍ਹਣ ਤੋਂ ਬਾਅਦ ਇਹ ਵੀਡੀਓ ਵਾਇਰਲ ਹੋ ਗਈ ਹੈ ਅਤੇ ਸਾਹਮਣੇ ਆਇਆ ਹੈ ਕਿ ਬੱਚਿਆਂ ਦੀ ਕੁੱਟਮਾਰ ਕੀਤੀ ਗਈ ਹੈ। ਬੱਚਿਆਂ ਨੇ ਸਾਨੂੰ ਨਹੀਂ ਦੱਸਿਆ। ਜਦੋਂ ਇਸ ਦੀ ਸ਼ਿਕਾਇਤ ਸਕੂਲ ਮੈਨੇਜਮੈਂਟ ਨੂੰ ਕੀਤੀ ਗਈ ਤਾਂ ਪ੍ਰਿੰਸੀਪਲ ਨੂੰ ਸਕੂਲ ਵਿੱਚੋਂ ਕੱਢ ਦਿੱਤਾ ਗਿਆ।

ਇਹ ਵੀ ਪੜ੍ਹੋ –   ਕੀ ਸਰਕਾਰ ਨੇ ਬਣਾਏ ਕਈ ਕਿਸਾਨ ਸੰਗਠਨ? ਜਗਜੀਤ ਡੱਲੇਵਾਲ ਨੇ ਲਗਾਏ ਵੱਡੇ ਅਰੋਪ