India

ਹੁਣ12 ਤੋਂ 14 ਸਾਲ ਦੇ ਬੱਚਿਆਂ ਦਾ ਹੋਵੇਗਾ ਟੀਕਾਰਨ

‘ਦ ਖ਼ਾਲਸ ਬਿਊਰੋ : ਭਾਰਤ ਸਰਕਾਰ ਵੱਲੋਂ ਕਰੋਨਾ ਵੈਕਸੀਨ ਨੂੰ ਲੈ ਕੇ ਇੱਕ ਹੋਰ ਵੱਡਾ ਐਲਾਨ ਕੀਤਾ ਗਿਆ ਭਾਰਤ ਸਰਕਾਰ ਨੇ ਕਿਹਾ  ਹੈ ਕਿ ਹੁਣ 12 ਤੋਂ 14 ਸਾਲ ਦੀ ਉਮਰ ਦੇ ਬੱਚਿਆਂ ਨੂੰ ਵੀ ਕੋਰੋਨਾ ਵੈਕਸੀਨ ਦਿੱਤੀ ਜਾਵੇਗੀ। ਭਾਰਤ ਸਰਕਾਰ ਮੁਤਾਬਕ 16 ਮਾਰਚ ਤੋਂ 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਯਾਨੀ 12 ਤੋਂ 14 ਸਾਲ ਤੱਕ ਦੇ ਬੱਚਿਆਂ ਨੂੰ ਕੋਰੋਨਾ ਵੈਕਸੀਨ ਦਿੱਤੀ ਜਾਵੇਗੀ। ਇਸ ਦੇ ਨਾਲ ਹੀ 60 ਸਾਲ ਤੋਂ ਵੱਧ ਉਮਰ ਦੇ ਬਜ਼ੁਰਗਾਂ ਨੂੰ ਰੋਕਥਾਮ ਡੋਜ਼ ਜਾਂ ਬੂਸਟਰ ਡੋਜ਼ ਵੀ ਦਿੱਤੀ ਜਾਵੇਗੀ।

ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ ਨੇ ਟਵੀਟ ਕਰਦਿਆਂ ਕਿਹਾ ਕਿ “ਬੱਚੇ ਸੁਰੱਖਿਅਤ ਹਨ ਅਤੇ ਦੇਸ਼ ਸੁਰੱਖਿਅਤ ਹੈ! ਮੈਨੂੰ ਇਹ ਦੱਸਦੇ ਹੋਏ ਖੁਸ਼ੀ ਹੋ ਰਹੀ ਹੈ ਕਿ 16 ਮਾਰਚ ਤੋਂ 12 ਤੋਂ 13 ਅਤੇ 13 ਤੋਂ 14 ਸਾਲ ਦੀ ਉਮਰ ਦੇ ਬੱਚਿਆਂ ਦਾ ਕੋਵਿਡ ਟੀਕਾਕਰਨ ਸ਼ੁਰੂ ਹੋ ਰਿਹਾ ਹੈ। ਨਾਲ ਹੀ, 60+ ਸਾਲ ਦੀ ਉਮਰ ਦੇ ਹਰ ਵਿਅਕਤੀ ਨੂੰ ਹੁਣ ਸਾਵਧਾਨੀ ਦੀਆਂ ਖੁਰਾਕਾਂ ਲੈਣ ਦੇ ਯੋਗ ਹੋ ਜਾਵੇਗਾ। ਮੈਂ ਬੱਚਿਆਂ ਦੇ ਪਰਿਵਾਰਾਂ ਅਤੇ 60+ ਸਾਲ ਦੀ ਉਮਰ ਦੇ ਲੋਕਾਂ ਨੂੰ ਬੇਨਤੀ ਕਰਦਾ ਹਾਂ ਕਿ ਉਹ ਵੈਕਸੀਨ ਜ਼ਰੂਰ ਲਗਵਾਉਣ।