Punjab

ਪੰਜਾਬ ਦੀਆਂ ਜੇਲ੍ਹਾਂ ‘ਚ ਕੈਦੀਆਂ ਦੇ ਬੱਚੇ ਪੜ੍ਹਣਗੇ

ਬਿਉਰੋ ਰਿਪੋਰਟ – ਪੰਜਾਬ ਸਰਕਾਰ ਦੇ ਜੇਲ੍ਹ ਵਿਭਾਗ ਨੇ ਵੱਡਾ ਫੈਸਲਾ ਲੈਂਦਿਆਂ 22 ਜੇਬੀਟੀ ਅਧਿਆਪਕਾਂ ਦੀ ਭਰਤੀ ਕੀਤੀ ਹੈ। ਇਸ ਦੇ ਨਾਲ ਹੁਣ ਪੰਜਾਬ ਦੀਆਂ ਜੇਲ੍ਹਾਂ ਵਿੱਚ ਬੰਦ ਮਹਿਲਾ ਕੈਦੀਆਂ ਦੇ ਛੇ ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੀ ਪੜ੍ਹਾਈ ਵਿੱਚ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਇਨ੍ਹਾਂ ਵਿੱਚੋਂ 15 ਨੂੰ ਅੱਜ ਨਿਯੁਕਤੀ ਪੱਤਰ ਦੇ ਦਿੱਤੇ ਗਏ ਹਨ, ਜਦਕਿ ਸੱਤ ਨੂੰ ਨਿਯੁਕਤੀ ਪੱਤਰ ਦੇਣ ਦੀ ਪ੍ਰਕਿਰਿਆ ਜਲਦੀ ਹੀ ਮੁਕੰਮਲ ਕਰ ਲਈ ਜਾਵੇਗੀ। ਕੈਬਨਿਟ ਮੰਤਰੀ ਲਾਲ ਜੀਤ ਭੁੱਲਰ ਨੇ ਉਨ੍ਹਾਂ ਨੂੰ ਨਿਯੁਕਤੀ ਪੱਤਰ ਦਿੱਤੇ ਹਨ। ਮੰਤਰੀ ਨੇ ਕਿਹਾ ਕਿ ਇਹ ਕੈਦੀਆਂ ਅਤੇ ਉਨ੍ਹਾਂ ਦੇ ਬੱਚਿਆਂ ਨੂੰ ਸਿੱਖਿਅਤ ਕਰਨ ਅਤੇ ਕੈਦੀਆਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਸ਼ਾਮਲ ਕਰਨ ਵਿੱਚ ਅਹਿਮ ਭੂਮਿਕਾ ਨਿਭਾਏਗਾ। ਦੱਸ ਦੇਈਏ ਕਿ ਇਹ ਭਰਤੀ 30 ਸਾਲ ਦੇ ਬਾਅਦ ਹੋਈ ਹੈ।

ਇਹ ਵੀ ਪੜ੍ਹੋ – ਕੇਂਦਰ ਜਿੱਦਲ ਰਵੱਇਆ ਛੱਡ ਕੇ ਕਿਸਾਨਾਂ ਨਾਲ ਕਰੇ ਗੱਲ਼ – ਮੁੱਖ ਮੰਤਰੀ