Punjab

ਜਨਵਰੀ ‘ਚ ਵੀ ਬੱਚਿਆਂ ਨੂੰ ਲੱਗਣੀਆਂ ਮੌਜਾਂ! 2 ਹੋਰ ਛੁੱਟੀਆਂ ਦਾ ਐਲਾਨ

ਬਿਉਰੋ ਰਿਪੋਰਟ – ਪੰਜਾਬ ਦੇ ਸਰਕਾਰੀ ਸਕੂਲਾਂ ਵਿਚ ਫਿਲਹਾਲ ਸਿਆਲ ਦੀ ਛੁੱਟੀਆਂ ਚਲ ਰਹੀਆਂ ਹਨ ਅਤੇ ਨਵੇਂ ਸਾਲ ਵਿਚ ਵੀ 5 ਅਤੇ 6 ਜਨਵਰੀ ਨੂੰ ਸਰਕਾਰੀ ਛੁੱਟੀ ਰਹੇਗੀ। 5 ਜਨਵਰੀ ਨੂੰ ਐਤਵਾਰ ਅਤੇ 6 ਜਨਵਰੀ ਨੂੰ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਹੈ। ਦੱਸ ਦੇਈਏ ਕਿ ਸਕੂਲਾਂ ਵਿਚ ਸਿਆਲ ਦੀਆਂ ਛੁੱਟੀਆਂ 31 ਦਸੰਬਰ ਨੂੰ ਖਤਮ ਹੋ ਰਹੀਆਂ ਹਨ ਅਤੇ ਜਨਵਰੀ ਵਿਚ ਵੀ 2 ਛੁੱਟੀਆਂ ਰਹਿਣਗੀਆਂ। ਇਸ ਸਬੰਧੀ ਇਸ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਹ ਇਸ ਸਾਲ ਦੀ ਪਹਿਲੀ ਛੁੱਟੀ ਹੋਵੇਗੀ। ਜਿਸ ਕਾਰਨ ਸਾਰੇ ਸਕੂਲ, ਕਾਲਜ, ਸਰਕਾਰੀ ਦਫ਼ਤਰ ਅਤੇ ਹੋਰ ਸਰਕਾਰੀ ਅਦਾਰੇ ਬੰਦ ਰਹਿਣਗੇ। 6 ਜਨਵਰੀ ਨੂੰ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਹੈ, ਜਿਸ ਕਾਰਨ ਪੰਜਾਬ ਸਰਕਾਰ ਨੇ ਜਨਤਕ ਛੁੱਟੀ ਦਾ ਐਲਾਨ ਕੀਤਾ ਹੈ।

ਇਹ ਵੀ ਪੜ੍ਹੋ – ਡਾ. ਮਨਮੋਹਨ ਸਿੰਘ ਦੇ ਦਿਹਾਂਤ ਤੇ ਮੁੱਖ ਮੰਤਰੀ ਤੇ ਪ੍ਰਧਾਨ ਮੰਤਰੀ ਨੇ ਜਤਾਇਆ ਦੁੱਖ