‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਅੱਜ ਅੰਮ੍ਰਿਤਸਰ ਨੈਸ਼ਨਲ ਹਾਈਵੇ ‘ਤੇ ਇੱਕ ਵੱਡਾ ਹਾਦਸਾ ਵਾਪਰਿਆ ਹੈ। ਇਹ ਹਾਦਸਾ ਇੱਕ ਨਿੱਜੀ ਸਕੂਲ ਦੀ ਬੱਸ, ਕਾਰ ਅਤੇ ਟਿੱਪਰ ਵਿਚਾਲੇ ਹੋਈ ਟੱਕਰ ਕਾਰਨ ਵਾਪਰਿਆ। ਇਸ ਹਾਦਸੇ ਵਿੱਚ ਦੋ ਲੋਕਾਂ ਦੀ ਮੌਤ ਹੋ ਗਈ ਅਤੇ ਕੁੱਝ ਬੱਚੇ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਮ੍ਰਿਤਕਾਂ ਦੀ ਹਾਲੇ ਤੱਕ ਪਛਾਣ ਨਹੀਂ ਹੋਈ। ਜਾਣਕਾਰੀ ਮੁਤਾਬਕ ਇੱਕ ਤੇਜ਼ ਰਫਤਾਰ ਆਲਟੋ ਕਾਰ ਅਤੇ ਇੱਕ ਸਕੂਲ ਵੈਨ ਦੀ ਟੱਕਰ ਹੋ ਗਈ, ਜਿਸ ਤੋਂ ਬਾਅਦ ਇਸ ਹਾਦਸੇ ਦੀ ਲਪੇਟ ਵਿੱਚ ਆਉਣ ਕਾਰਨ ਇੱਕ ਟਿੱਪਰ ਪਲਟ ਗਿਆ।

Related Post
India, International, Punjab, Religion, Video
VIDEO – Pakistan’s New Visa Rules for Sikh Pilgrims
October 11, 2025