‘ਦ ਖ਼ਾਲਸ ਬਿਊਰੋ : ਕਰੋਨਾ ਦੇ ਵੱਧਦੇ ਮਾਮਲਿਆਂ ਵਿੱਚ ਕਈ ਦੇਸ਼ਾਂ ਨੇ ਚੀਨ ਤੋਂ ਆਉਣ ਵਾਲੇ ਯਾਤਰੀਆਂ ਉੱਤੇ ਕਈ ਪਾਬੰਦੀਆਂ ਲਗਾਈਆਂ ਹਨ। ਹੁਣ ਚੀਨ ਨੇ ਬਦਲੇ ਦੀ ਕਾਰਵਾਈ ਕਰਦਿਆਂ ਦੱਖਣੀ ਕੋਰੀਆ ਤੋਂ ਆਉਣ ਵਾਲੇ ਯਾਤਰੀਆਂ ਨੂੰ Short Term Visa ਜਾਰੀ ਕਰਨਾ ਬੰਦ ਕਰ ਦਿੱਤਾ ਹੈ। ਦੱਖਣੀ ਕੋਰੀਆ ਵਿੱਚ ਚੀਨੀ ਦੂਤਾਵਾਸ ਨੇ ਦੱਖਣੀ ਕੋਰੀਆ ਵੱਲੋਂ ਲਗਾਈਆਂ ਗਈਆਂ ਪਾਬੰਦੀਆਂ ਨੂੰ ਪੱਖਪਾਤੀ ਦੱਸਦਿਆਂ ਕਿਹਾ ਕਿ ਉਨ੍ਹਾਂ ਦਾ ਅਗਲਾ ਕਦਮ ਪਾਬੰਦੀਆਂ ਨੂੰ ਹਟਾਏ ਜਾਣ ਉੱਤੇ ਨਿਰਭਰ ਕਰੇਗਾ। ਚੀਨੀ ਦੂਤਾਵਾਸ ਦੇ ਅਧਿਕਾਰੀ ਨੇ ਇਸ ਨਵੇਂ ਨਿਯਮ ਦੀ ਪੁਸ਼ਟੀ ਕੀਤੀ ਹੈ।
