‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਬੀਤੇ ਦਿਨ ਲੁਧਿਆਣਾ ਕੋਰਟ ਕੰਪਲੈਕਸ ਵਿੱਚ ਹੋਏ ਧਮਾ ਕੇ ਤੋਂ ਬਾਅਦ ਕੇਂਦਰੀ ਗ੍ਰਹਿ ਮੰਤਰਾਲੇ ਨੇ ਇੱਕ ਪੱਤਰ ਵਿੱਚ ਪੰਜਾਬ ਸਰਕਾਰ ਨੂੰ ਘਟ ਨਾ ਦੇ ਵੇਰਵੇ ਦਿੰਦੇ ਹੋਏ ਜਲਦੀ ਤੋਂ ਜਲਦੀ ਰਿਪੋਰਟ ਭੇਜਣ ਲਈ ਕਿਹਾ ਹੈ। ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਐਨ.ਵੀ.ਰਮਨਾ ਨੇ ਪੰਜਾਬ-ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਨਾਲ ਗੱਲ ਕਰਕੇ ਲੁਧਿਆਣਾ ਕੋਰਟ ਬਲਾ ਸਟ ‘ਤੇ ਚਿੰਤਾ ਪ੍ਰਗਟਾਈ ਹੈ।
ਚੀਫ਼ ਜਸਟਿਸ ਐਨ.ਵੀ ਰਮਨਾ ਨੇ ਲੁਧਿਆਣਾ ਜ਼ਿਲ੍ਹਾ ਅਦਾਲਤ ਦੇ ਅਹਾਤੇ ਵਿੱਚ ਹੋਏ ਧਮਾ ਕੇ ਦੀ ਘਟ ਨਾ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਜਸਟਿਸ ਐਨ.ਵੀ.ਰਮਨਾ ਨੇ ਪੰਜਾਬ-ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਨਾਲ ਗੱਲ ਕੀਤੀ ਅਤੇ ਚੀਫ਼ ਜਸਟਿਸ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਤੋਂ ਘਟ ਨਾਕ੍ਰਮ ਬਾਰੇ ਵੀ ਜਾਣਕਾਰੀ ਹਾਸਲ ਕੀਤੀ।