ਲੁਧਿਆਣਾ ਡਿਵੀਜਨ ਨੰ 3 ਸਥਿਤ ਇਸਲਾਮੀਆ ਸਕੂਲ ਵਿਖੇ ਹੋ ਰਹੀ ਵੋਟਿੰਗ ਦੋਰਾਨ ਇੱਕ ਕਾਂਗਰਸੀ ਵਰਕਰ ਜੋ ਪੋਲਿੰਗ ਸਟੇਸ਼ਨ ਤੇ ਆਪਣੀ ਡਿਊਟੀ ਨਿਭਾਅ ਰਿਹਾ ਸੀ ਉਸਦੀ ਕੁੱਟਮਾਰ ਤੋਂ ਬਾਅਦ ਸਥਿਤੀ ਤਣਾਅਪੂਰਨ ਬਣ ਗਈ। ਜਿਸ ਤੋਂ ਬਾਅਦ ਕਾਂਗਰਸ ਦੇ ਯੂਥ ਆਗੂ ਯੋਗੇਸ਼ ਹਾਂਡਾ ਨੇ ਇਸਦੀ ਸੂਚਨਾ ਉਮੀਦਵਾਰ ਰਾਜਾ ਵੜਿੰਗ ਨੂੰ ਦਿੱਤੀ, ਜਿਸ ਤੋਂ ਬਾਅਦ ਰਾਜਾ ਵੜਿੰਗ ਮੌਕੇ ’ਤੇ ਪਹੁੰਚੇ ਅਤੇ ਉਨ੍ਹਾਂ ਵਰਕਰਾਂ ਦੀ ਹੌਂਸਲਾ ਅਫ਼ਜਾਈ ਕਰਦਿਆਂ ਪਿੱਠ ਥਾਪੜੀ। ਯੋਗੇਸ਼ ਹਾਂਡਾ ਨੇ ਦੋਸ਼ ਲਗਾਇਆ ਕਿ ਆਪ ਵਰਕਰਾਂ ਵੱਲੋਂ ਮਾਹੌਲ ਨੂੰ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਉਨ੍ਹਾ ਕਿਹਾ ਕਿ ਆਪ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਗੁੰਡਾਗਰਦੀ ਕਰਕੇ ਚੋਣਾਂ ਜਿੱਤਣਾ ਚਾਹੁੰਦੇ ਹਨ। ਰਾਜਾ ਵੜਿੰਗ ਨੇ ਕਿਹਾ ਕਿ ਆਪ ਆਗੂ ਧੱਕੇਸ਼ਾਹੀ ਕਰ ਰਹੇ ਹਨ। ਉਨ੍ਹਾ ਕਿਹਾ ਕਿ ਪਹਿਲਾਂ ਕਾਂਗਰਸੀ ਵਰਕਰ ਦਾ ਕਾਰਡ ਖੋਹਿਆ ਗਿਆ, ਫਿਰ ਉਸ ਨਾਲ ਕੁੱਟਮਾਰ ਕੀਤੀ ਗਈ। ਉਨ੍ਹਾਂ ਕਿਹਾ ਕਿ ਆਪ ਆਗੂਆਂ ਨੂੰ ਅਜਿਹੀਆਂ ਹਰਕਤਾਂ ਤੋਂ ਬਾਜ ਆਉਣਾ ਚਾਹੀਦਾ ਹੈ।