ਲੁਧਿਆਣਾ (Ludhiana) ਦੀ ਕੇਂਦਰੀ ਜੇਲ੍ਹ (Central Jail) ਵਿੱਚ ਕੱਲ੍ਹ ਰਾਤ ਦੋ ਗੁੱਟਾਂ ਵਿੱਚਕਾਰ ਝੜਪ ਹੋਈ ਹੈ। ਇਸ ਝੜਪ ਨੇ ਹਿੰਸਕ ਰੂਪ ਧਾਰ ਲਿਆ, ਜਿਸ ਕਾਰਨ 20 ਦੇ ਕਰੀਬ ਨੌਜਵਾਨਾਂ ਨੇ ਇਕ ਨੌਜਵਾਨ ਨੂੰ ਘੇਰ ਕੇ ਉਸ ਉੱਤੇ ਸੂਈਆਂ ਨਾਲ ਹਮਲਾ ਕਰ ਦਿੱਤਾ। ਉਸ ਨੌਜਵਾਨ ਦੀ ਪਛਾਣ ਪ੍ਰਭਜੋਤ ਸਿੰਘ ਵਜੋਂ ਹੋਈ ਹੈ ਅਤੇ ਉਸ ਦੇ ਸਿਰ ਅਤੇ ਮੋਢੇ ‘ਤੇ ਟਾਂਕੇ ਲੱਗੇ ਹਨ। ਪੀੜਤ ਨੌਜਵਾਨ ਪ੍ਰਭਜੋਤ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਉਹ ਖਾਣਾ ਖਾਣ ਤੋਂ ਬਾਅਦ ਉਹ ਆਪਣੀ ਬੈਰਕ ਵੱਲੋ ਜਾ ਰਿਹਾ ਸੀ ਤਾਂ ਕੁਝ ਨੌਜਵਾਨਾਂ ਨੇ ਉਸ ‘ਤੇ ਟਿੱਪਣੀਆਂ ਕਰਨੀਆਂ ਸ਼ੁਰੂ ਕਰ ਦਿੱਤੀਆਂ। ਇਸ ਦਾ ਜਦੋਂ ਉਸ ਨੇ ਵਿਰੋਧ ਕੀਤਾ ਤਾਂ ਕਰੀਬ 20 ਤੋਂ 25 ਨੌਜਵਾਨਾਂ ਨੇ ਉਸ ‘ਤੇ ਹਮਲਾ ਕਰ ਦਿੱਤਾ। ਜਦੋਂ ਉਸ ਨੇ ਆਪਣੇ ਆਪ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਤਾਂ ਹਮਲਾਵਰਾਂ ਨੇ ਸੂਈਆਂ ਨਾਲ ਹਮਲਾ ਕਰ ਦਿੱਤਾ।
ਪ੍ਰਭਜੋਤ ਨੇ ਦੱਸਿਆ ਕਿ ਹਮਲਾਵਰਾਂ ਵੱਲੋਂ 5 ਤੋਂ 7 ਮਿੰਟ ਤੱਕ ਉਸ ‘ਤੇ ਹਮਲਾ ਕੀਤਾ ਗਿਆ। ਉਸ ਦੇ ਸ਼ੋਰ ਮਚਾਉਣ ਤੋਂ ਬਾਅਦ ਵੀ ਕੋਈ ਪੁਲਿਸ ਅਧਿਕਾਰੀ ਜਾਂ ਹੋਰ ਕੋਈ ਵੀ ਉੱਥੇ ਨਹੀਂ ਆਇਆ। ਪ੍ਰਭਜੋਤ ਦੀ ਹਾਲਤ ਨੂੰ ਦੇਖਦਿਆਂ ਨੂੰ ਪਹਿਲਾਂ ਉਸ ਨੂੰ ਜੇਲ੍ਹ ਵਿੱਚ ਬਣੇ ਹਸਪਤਾਲ ਵਿੱਚ ਦਾਖਲ ਕਰਵਾਇਆ ਪਰ ਹਾਲਤ ਗੰਭੀਰ ਹੋਣ ਕਾਰਨ ਫਿਰ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਪ੍ਰਭਜੋਤ ਨੇ ਹਮਲਾਵਰਾਂ ਖਿਲਾਫ ਕਾਰਵਾਈ ਦੀ ਮੰਗ ਕੀਤੀ ਹੈ।
ਇਹ ਵੀ ਪੜ੍ਹੋ – ਫਿਰੋਜ਼ਪੁਰ ਪੁਲਿਸ ਨੇ ਦੋ ਤਸਕਰ ਕੀਤੇ ਕਾਬੂ!