The Khalas Tv Blog Punjab ਸੰਗਰੂਰ ਪੁਲਿਸ ਨੇ ਬੇਰੁਜ਼ਗਾਰ ਅਧਿਆਪਕਾਂ ਨੂੰ ਝੰਭਿਆ
Punjab

ਸੰਗਰੂਰ ਪੁਲਿਸ ਨੇ ਬੇਰੁਜ਼ਗਾਰ ਅਧਿਆਪਕਾਂ ਨੂੰ ਝੰਭਿਆ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਘਰ ਦੇ ਸਾਹਮਣੇ ਪੁਲਿਸ ਨੇ ਬੇਰੁਜ਼ਗਾਰ 646 ਪੀਟੀਆਈ ਅਧਿਆਪਕਾਂ ਨੂੰ ਖਧੇੜਨ ਲਈ ਪਾਣੀ ਦੀਆਂ ਬੁਛਾੜਾਂ ਮਾਰੀਆਂ। ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿੱਚ ਝੜਪਾਂ ਵੀ ਹੋਈਆਂ। ਇਹ ਤੀਜੀ ਵਾਰ ਹੈ ਜਦੋਂ ਪ੍ਰਦਰਸ਼ਨਕਾਰੀਆਂ ਨੂੰ ਮੁੱਖ ਮੰਤਰੀ ਦੇ ਘਰ ਵੱਲ ਤੋਂ ਰੋਕਣ ਲਈ ਪੁਲਿਸ ਬੱਲ ਦੀ ਵਰਤੋਂ ਕਰਨੀ ਪਈ ਹੈ।  

ਬੇਰੁਜਗਾਰ ਅਧਿਆਪਕ ਲਗਾਤਾਰ ਮੁੱਖ ਮੰਤਰੀ ਦੇ ਘਰ ਦੇ ਸਾਹਮਣੇ ਜਾਣ ਦੀ ਕੋਸ਼ਿਸ਼ ਕਰ ਰਹੇ ਹਨ ਅਤੇ ਉਨ੍ਹਾਂ ਨੂੰ ਰੋਕਣ ਲਈ ਦੋਹਾਂ ਧਿਰਾਂ ਝੜਪ ਤੋਂ ਬਾਅਦ ਪੁਲਿਸ ਜਲ ਤੋਪਾਂ ਦੀ ਵਰਤੋਂ ਕੀਤੀ। ਅੱਜ ਫਿਰ ਤੋਂ ਬੇਰੁਜ਼ਗਾਰ 646 ਪੀ.ਟੀ.ਆਈ ਯੂਨੀਅਨ ਵੱਲੋਂ ਆਪਣੇ ਪੱਕੇ ਰੁਜ਼ਗਾਰ ਦੀ ਮੰਗ ਨੂੰ ਲੈ ਕੇ ਸੰਗਰੂਰ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਅੱਗੇ ਵਿਸ਼ਾਲ ਧਰਨਾ ਪ੍ਰਦਰਸ਼ਨ ਕੀਤਾ ਗਿਆ ਹੈ।  

ਸੈਂਕੜਿਆਂ ਦੀ ਗਿਣਤੀ ‘ਚ ਪੁਲਿਸ ਨੇ ਮੁੱਖ ਮੰਤਰੀ ਦੇ ਘਰ ਦੇ ਅੱਗੇ 100 ਮੀਟਰ ਤੱਕ ਬੈਰੀਕੇਡ ਲਗਾ ਕੇ ਪ੍ਰਦਰਸ਼ਨਕਾਰੀਆਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਪਰ ਪ੍ਰਦਰਸ਼ਨਕਾਰੀ ਅੱਗੇ ਵਧ ਰਹੇ ਸਨ ਅਤੇ ਇਸ ਦੌਰਾਨ ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਜ਼ਬਰਦਸਤ ਝੜਪ ਹੋ ਗਈ।

Exit mobile version