The Khalas Tv Blog Punjab ਕਿਸਾਨਾਂ ਅਤੇ ਪੁ ਲਿਸ ਵਿਚਾਲੇ ਹੋਈ ਹੱ ਥੋ ਪਾਈ
Punjab

ਕਿਸਾਨਾਂ ਅਤੇ ਪੁ ਲਿਸ ਵਿਚਾਲੇ ਹੋਈ ਹੱ ਥੋ ਪਾਈ

ਦ ਖ਼ਾਲਸ ਬਿਊਰੋ :  ਬਠਿੰਡਾ ਡੱਬਵਾਲੀ ਰੋਡ ਉਤੇ ਪ੍ਰਦਰਸ਼ਨ ਦੌਰਾਨ ਕਿਸਾਨਾਂ ਤੇ ਪੁਲਿ ਸ ਵਿਚਾਲੇ ਹੱ ਥੋ ਪਾਈ ਹੋ ਗਈ। ਕਿਸਾਨ ਵੱਲੋਂ ਭਾਰਤਮਾਲਾ ਪ੍ਰੋਜੈਕਟ ਤਹਿਤ ਬਠਿੰਡਾ ਡੱਬਵਾਲੀ ਸੜਕ ਨੂੰ ਚੌੜਾ ਕਰਨ ਲਈ ਐਕਵਾਇਰ ਕੀਤੀ ਜਾ ਰਹੀ ਜਮੀਨ ਦਾ ਘੱਟ ਮੁਆਵਜ਼ਾ ਦੇਣ ਉਤੇ ਵਿਰੋਧ ਕੀਤਾ ਜਾ ਰਿਹਾ ਸੀ।

ਕਿਸਾਨਾਂ ਵੱਲੋਂ ਸਰਕਾਰ ਤੋਂ 70 ਤੋਂ 80 ਲੱਖ ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜ਼ੇ ਦੀ ਮੰਗ ਕੀਤੀ ਜਾ ਰਹੀ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਸਰਕਾਰ ਕਿਸਾਨਾਂ ਨੂੰ ਕਰੀਬ 24 ਲੱਖ ਰੁਪਏ ਪ੍ਰਤੀ ਏਕੜ ਦੇ ਰਹੀ ਹੈ। ਕਿਸਾਨਾਂ ਨੇ ਇਸ ਤੋਂ ਸਾਫ ਇਨਕਾਰ ਕਰਦੇ ਹੋਏ ਸੰ ਘਰਸ਼ ਦਾ ਰਾਹ ਫੜ ਲਿਆ ਹੈ। ਸੜਕ ਬਣਾਉਣ ਦਾ ਵਿਰੋਧ ਕਰਦਿਆਂ ਕਿਸਾਨਾਂ ਨੇ ਪੁਲਿਸ ਵੱਲੋਂ ਲਗਾਏ ਗਏ ਬੈਰੀਗੇਡ ਤੋੜਨ ਦੀ ਕੋਸ਼ਿਸ਼ ਕੀਤੀ। ਕਿਸਾਨ ਆਪਣੇ ਟਰੈਕਟਰਾਂ ਨਾਲ ਜਿਵੇਂ ਹੀ ਅੱਗੇ ਵਧੇ ਪੁਲਿਸ ਨਾਲ ਹੱਥੋਪਾਈ ਹੋ ਗਈ।

ਦੱਸ ਦਈਏ ਕਿ ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਪਿਛਲੇ 4 ਮਹੀਨਿਆਂ ਤੋਂ ਬਠਿੰਡਾ ਡੱਬਵਾਲੀ ਰੋਡ ‘ਤੇ ਧਰਨਾ ਦੇ ਰਹੇ ਹਨ। ਕਿਸਾਨਾਂ ਵੱਲੋਂ ਸਰਕਾਰ ਤੋਂ 70 ਤੋਂ 80 ਲੱਖ ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜ਼ੇ ਦੀ ਮੰਗ ਕੀਤੀ ਜਾ ਰਹੀ ਹੈ।

Exit mobile version