Punjab

11ਵੀਂ ਜਮਾਤ ਦੀ ਵਿਦਿਆਰਥਣ ਨੇ ਚੁੱਕਿਆ ਖੌਫ਼ਨਾਕ ਕਦਮ,ਪੜ੍ਹਾਈ ਦੇ ਦਬਾਅ ਤੋਂ ਸੀ ਪਰੇਸ਼ਾਨ

ਲੁਧਿਆਣਾ ਵਿੱਚ ਇੱਕ 17 ਸਾਲਾ ਕੁੜੀ ਨੇ ਆਪਣਾ ਦੁਪੱਟਾ ਪੱਖੇ ਨਾਲ ਬੰਨ੍ਹ ਕੇ ਫਾਹਾ ਲੈ ਲਿਆ। ਪਰਿਵਾਰ ਵੱਲੋਂ ਲਾਸ਼ ਨੂੰ ਅੰਤਿਮ ਸੰਸਕਾਰ ਲਈ ਮਾਡਲ ਟਾਊਨ ਇਲਾਕੇ ਦੇ ਸ਼ਮਸ਼ਾਨਘਾਟ ਲਿਜਾਇਆ ਗਿਆ ਪਰ ਲਾਸ਼ ਦੀ ਹਾਲਤ ਦੇਖ ਕੇ ਸ਼ਮਸ਼ਾਨਘਾਟ ਪ੍ਰਬੰਧਕਾਂ ਨੇ ਪੁਲਿਸ ਨੂੰ ਸੂਚਿਤ ਕੀਤਾ।

ਪੁਲਿਸ ਨੇ ਸਸਕਾਰ ਰੋਕ ਦਿੱਤਾ ਅਤੇ ਲਾਸ਼ ਨੂੰ ਪੋਸਟਮਾਰਟਮ ਲਈ ਹਿਰਾਸਤ ਵਿੱਚ ਲੈ ਲਿਆ। ਮ੍ਰਿਤਕ ਲੜਕੀ ਦਾ ਨਾਮ ਨੇਹਾ ਹੈ।

ਨੇਹਾ ਮਾਡਲ ਟਾਊਨ ਥਾਣਾ ਖੇਤਰ ਦੇ ਅੰਬੇਡਕਰ ਕਲੋਨੀ ਦੀ ਰਹਿਣ ਵਾਲੀ ਹੈ। ਨੇਹਾ ਨੇ ਆਪਣੇ ਕਮਰੇ ਵਿੱਚ ਪੱਖੇ ਨਾਲ ਦੁਪੱਟਾ ਬੰਨ੍ਹ ਕੇ ਫਾਹਾ ਲੈ ਲਿਆ। ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਪਰਿਵਾਰ ਵਾਲੇ ਉਸਨੂੰ ਨਜ਼ਦੀਕੀ ਹਸਪਤਾਲ ਲੈ ਗਏ, ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ।

ਜਿਸ ਤੋਂ ਬਾਅਦ ਪਰਿਵਾਰ ਲੜਕੀ ਨੂੰ ਸਸਕਾਰ ਲਈ ਮਾਡਲ ਟਾਊਨ ਦੇ ਸ਼ਮਸ਼ਾਨਘਾਟ ਲੈ ਗਿਆ। ਉੱਥੋਂ, ਸ਼ਮਸ਼ਾਨਘਾਟ ਦੇ ਪ੍ਰਬੰਧਕਾਂ ਨੇ ਮਾਮਲੇ ਨੂੰ ਸ਼ੱਕੀ ਸਮਝਿਆ ਅਤੇ ਤੁਰੰਤ ਮਾਡਲ ਟਾਊਨ ਪੁਲਿਸ ਸਟੇਸ਼ਨ ਨੂੰ ਸੂਚਿਤ ਕੀਤਾ।

ਸ਼ਮਸ਼ਾਨਘਾਟ ਪਹੁੰਚ ਕੇ ਪੁਲਿਸ ਨੇ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ।

ਪੁਲਿਸ ਸ਼ਮਸ਼ਾਨਘਾਟ ਪਹੁੰਚੀ, ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਸਿਵਲ ਹਸਪਤਾਲ ਦੇ ਮੁਰਦਾਘਰ ਵਿੱਚ ਰੱਖ ਦਿੱਤਾ। ਜਿੱਥੇ ਅੱਜ ਸ਼ੁੱਕਰਵਾਰ ਨੂੰ ਲਾਸ਼ ਦਾ ਪੋਸਟਮਾਰਟਮ ਕਰਨ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ।