ਬਿਉਰੋ ਰਿਪੋਰਟ: ਸ਼ੰਭੂ ਮੋਰਚੇ ’ਤੇ ਕਿਸਾਨਾਂ ਨੇ ਸਫ਼ਾਈ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਅੱਜ ਸਵੇਰੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਕੋਆਰਡੀਨੇਟਰ ਸਰਵਣ ਸਿੰਘ ਪੰਧੇਰ ਨੇ ਵੀਡੀਓ ਸ਼ੇਅਰ ਕਰਕੇ ਇਸ ਬਾਰੇ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ ਕਿਸਾਨ ਸਵੇਰ ਤੋਂ 31 ਅਗਸਤ ਦੀਆਂ ਤਿਆਰੀਆਂ ਵਜੋਂ ਸੰਭੂ ਬਾਰਡਰ ਦੀ ਸਾਫ਼-ਸਫ਼ਾਈ ਕਰ ਰਹੇ ਹਨ।
ਦੱਸ ਦੇਈਏ 31 ਅਗਸਤ ਨੂੰ ਸ਼ੰਭੂ ਬਾਰਡਰ ਮੋਰਚੇ ਦੇ 200 ਦਿਨ ਪੂਰੇ ਹੋ ਰਹੇ ਹਨ ਤੇ ਇਸ ਮੌਕੇ ਲੱਖਾਂ ਦੀ ਗਿਣਤੀ ਵਿੱਚ ਕਿਸਾਨ-ਮਜ਼ਦੂਰ ਤੇ ਮਾਤਾਵਾਂ-ਭੈਣਾਂ ਮੋਰਚੇ ਵਿੱਚ ਸ਼ਮੂਲੀਅਤ ਕਰਨਗੀਆਂ। ਇਸ ਦੇ ਸਬੰਧ ਵਿੱਚ ਕਿਸਾਨ ਆਗੂਆਂ ਵੱਲੋਂ ਮੋਰਚੇ ਦੇ ਆਸ-ਪਾਸ ਦੇ ਪਿੰਡਾਂ ਦੇ ਕਿਸਾਨਾਂ ਨੂੰ ਅਪੀਲ ਕੀਤੀ ਗਈ ਹੈ ਕਿ ਵੱਧ ਤੋਂ ਵੱਧ ਗਿਣਤੀ ਵਿੱਚ ਕਿਸਾਨ ਤੇ ਮਜ਼ਦੂਰ 31 ਅਗਸਤ ਜਾਂ ਉਸ ਤੋਂ ਪਹਿਲਾਂ ਮੋਰਚੇ ਵਿੱਚ ਪਹੁੰਚਣ।