‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਬੱਚਿਆਂ ਨੂੰ ਕੋਰੋਨਾ ਤੋਂ ਬਚਾਅ ਲਈ ਕੋਰੋਨਾ ਦਾ ਟੀਕਾ ਲਗਾਉਣ ਲਈ ਤਿਆਰੀ ਕੀਤੀ ਜਾ ਰਹੀ ਹੈ। ਇਸ ਲਈ ਦਿੱਲੀ ਦੇ ਏਮਜ਼ ਵਿੱਚ ਅੱਜ ਤੋਂ ਵੈਕਸੀਨ ਦਾ ਟ੍ਰਾਇਲ ਸ਼ੁਰੂ ਕੀਤਾ ਜਾ ਰਿਹਾ ਹੈ। ਇਸ ਵਿੱਚ 2 ਸਾਲ ਤੋਂ 18 ਸਾਲ ਤੱਕ ਦੇ ਬੱਚਿਆਂ ਨੂੰ ਸ਼ਾਮਿਲ ਕੀਤਾ ਜਾ ਰਿਹਾ ਹੈ। ਜਾਣਕਾਰੀ ਮੁਤਾਬਿਕ 17 ਬੱਚਿਆਂ ਉੱਤੇ ਟ੍ਰਾਇਲ ਕੀਤਾ ਜਾ ਰਿਹਾ ਹੈ। ਜੇਕਰ ਇਹ ਟ੍ਰਾਇਲ ਸਫਲ ਰਹਿੰਦਾ ਹੈ ਤਾਂ ਬੱਚਿਆਂ ਨੂੰ ਟੀਕਾ ਲਗਾਉਣ ਦੀ ਸ਼ੁਰੂਆਤ ਕੀਤੀ ਜਾਵੇਗੀ।
ਜਾਣਕਾਰੀ ਮੁਤਾਬਿਕ ਟ੍ਰਾਇਲ ਵਿੱਚ ਸ਼ਾਮਿਲ ਬੱਚਿਆਂ ਨੂੰ ਭਾਰਤ ਬਾਇਓਟੈਕ ਤੇ ਆਈਸੀਐੱਮਆਰ ਦੀ ਕੋਵੈਕਸਿਨ ਦੀ ਖੁਰਾਕ ਦਿੱਤੀ ਜਾਵੇਗੀ। ਇਸ ਤੋਂ ਪਹਿਲਾਂ ਪਟਨਾ ਦੇ ਏਮਜ਼ ਵਿੱਚ ਵੀ ਵੈਕਸੀਨ ਦਾ ਟ੍ਰਾਇਲ ਕੀਤਾ ਜਾ ਰਿਹਾ ਹੈ। ਉੱਥੇ 3 ਜੂਨ ਨੂੰ ਬੱਚਿਆਂ ਉੱਤੇ ਪਹਿਲੀ ਡੋਜ ਲਗਾਈ ਗਈ ਸੀ ਮਾਹਿਰਾਂ ਦਾ ਕਹਿਣਾ ਹੈ ਕਿ ਕੋਰੋਨਾ ਦੀ ਤੀਜੀ ਲਹਿਰ ਬੱਚਿਆਂ ਲਈ ਖਤਰਨਾਕ ਦੱਸੀ ਜਾ ਰਹੀ ਹੈ, ਇਸ ਲਈ ਇਹ ਤਿਆਰੀ ਕੀਤੀ ਜਾ ਰਹੀ ਹੈ।
ਦੱਸਦਈਏ ਕਿ ਭਾਰਤ ਬਾਇਓਟੈਕ ਨੂੰ 11 ਮਈ ਨੂੰ ਬੱਚਿਆਂ ‘ਤੇ ਕਲੀਨੀਕਲ ਟ੍ਰਾਇਲ ਦੀ ਮਨਜ਼ੂਰੀ ਮਿਲੀ ਸੀ। ਇਸ ਤੋਂ ਬਾਅਦ ਬੀਤੇ ਹਫਤੇ ਏਮਜ਼ ਪਟਨਾ ਨੇ ਇਸੇ ਲੜੀ ਤਹਿਤ ਟ੍ਰਾਇਲ ਸ਼ੁਰੂ ਕੀਤਾ ਸੀ।