‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੂੰ ਕਿਸਾਨਾਂ ਨੂੰ ਦਿੱਲੀ ਵੱਲ ਨੂੰ ਅੱਗੇ ਵਧਣ ਦੀ ਅਪੀਲ ਕੀਤੀ ਹੈ। ਕੈਪਟਨ ਨੇ ਕਿਹਾ ਕਿ ਹਰਿਆਣਾ ਸਰਕਾਰ ਕਿਸਾਨਾਂ ਨੂੰ ਹੋਰ ਕਿਉਂ ਭੜਕਾ ਰਹੀ ਹੈ।
ਉਨ੍ਹਾਂ ਕਿਹਾ ਕਿ ਕਿਸਾਨਾਂ ਵੱਲੋਂ ਪੰਜਾਬ ਵਿੱਚ ਦੋ ਮਹੀਨਿਆਂ ਤੋਂ ਸ਼ਾਂਤੀਪੂਰਨ ਧਰਨਾ ਦਿੱਤਾ ਜਾ ਰਿਹਾ ਹੈ, ਇਸ ਲਈ ਕਿਸਾਨਾਂ ਨੂੰ ਅੱਗੇ ਜਾਣ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਸ਼ਾਂਤੀਪੂਰਨ ਧਰਨੇ ‘ਤੇ ਬਲ ਦਾ ਇਸਤੇਮਾਲ ਗੈਰ-ਲੋਕਤੰਤਰਿਕ ਅਤੇ ਗੈਰ-ਸੰਵਿਧਾਨਿਕ ਹੈ। ਹਰਿਆਣਾ ਸਰਕਾਰ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਕਿਉਂ ਰੋਕ ਰਹੀ ਹੈ।
ਹਰਿਆਣਾ ਸਰਕਾਰ ਵੱਲੋਂ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕਣ ਲਈ ਬੈਰੀਕੇਡਿੰਗ ਕੀਤੀ ਗਈ ਹੈ ਅਤੇ ਭਾਰੀ ਪੁਲਿਸ ਬਲ ਤਾਇਨਾਤ ਕੀਤਾ ਗਿਆ ਹੈ। ਕਿਸਾਨ ਪੁਲਿਸ ਦੇ ਬੈਰੀਕੇਡਾਂ ਨੂੰ ਤੋੜ ਕੇ ਹਰਿਆਣਾ ਵਿੱਚ ਦਾਖਲ ਹੋ ਗਏ ਹਨ ਅਤੇ ਦਿੱਲੀ ਨੂੰ ਕੂਚ ਕਰ ਰਹੇ ਹਨ।