The Khalas Tv Blog India ਕੇਜਰੀਵਾਲ ਦਾ ਵੱਡਾ ਐਲਾਨ, ਕੋੋਰੋਨਾ ਮਰੀਜ਼ਾਂ ਨੂੰ ਘਰ ਬੈਠਿਆ ਦਿੱਤੀ ਜਾਵੇਗੀ ਮੁਫ਼ਤ ਆਕਸੀਜਨ ਸੁਵਿਧਾ
India

ਕੇਜਰੀਵਾਲ ਦਾ ਵੱਡਾ ਐਲਾਨ, ਕੋੋਰੋਨਾ ਮਰੀਜ਼ਾਂ ਨੂੰ ਘਰ ਬੈਠਿਆ ਦਿੱਤੀ ਜਾਵੇਗੀ ਮੁਫ਼ਤ ਆਕਸੀਜਨ ਸੁਵਿਧਾ

‘ਦ ਖ਼ਾਲਸ ਬਿਊਰੋ :- ਭਾਰਤ ਦੇ ਕੋਰੋਨਾਵਾਇਰਸ ਨਾਲ ਪ੍ਰਭਾਵਿਤ ਇਲਾਕਿਆਂ ‘ਚੋਂ ਇੱਕ ਦਿੱਲੀ ਹੈ। ਜਿਸ ਨੂੰ ਗੰਭੀਰ ਰੂਪ ਨਾਲ ਲੈਂਦਿਆ ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਐਲਾਨ ਕੀਤਾ ਹੈ ਕਿ ਜੇਕਰ ਲੋੜ ਪਈ ਤਾਂ ਕੋਰੋਨਾ ਤੋਂ ਠੀਕ ਹੋਏ ਮਰੀਜ਼ਾਂ ਨੂੰ ਘਰ ਬੈਠੇ ਹੀ ਆਕਸੀਜਨ ਦੀ ਸੁਵੀਧਾ ਪਹੁੰਚਾਈ ਜਾਵੇਗੀ।

ਕੇਜਰੀਵਾਲ ਨੇ ਕਿਹਾ ਕਿ ਇਹ ਫੈਸਲਾ ਕੁੱਝ ਲੋਕਾਂ ਦੇ ਕੋਰੋਨਾਵਾਇਰਸ ਤੋਂ ਠੀਕ ਹੋਣ ਮਗਰੋਂ ਸਾਹ ਲੈਣ ‘ਚ ਤਕਲੀਫ ਆਉਂਣ ਕਾਰਨ ਲਿਆ ਗਿਆ ਹੈ। ਉਨ੍ਹਾਂ ਲੋਕਾਂ ਨੂੰ ਮੁਫ਼ਤ ਆਕਸੀਜਨ ਮੁਹੱਈਆ ਕਰਵਾਉਣ ਦਾ ਦਾਅਵਾ ਕੀਤਾ ਹੈ।

ਮੁੱਖ ਮੰਤਰੀ ਕੇਜਰੀਵਾਲ ਨੇ ਕਿਹਾ, ” ਕੁੱਝ ਦਿਨਾਂ ਤੋਂ ਥੋੜਾ ਨਵਾਂ ਰੁਝਾਨ ਵੇਖਣ ਨੂੰ ਮਿਲਿਆ ਹੈ। ਲੋਕ ਹਸਪਤਾਲ ਤੋਂ ਠੀਕ ਤਾਂ ਹੋ ਜਾਂਦੇ ਹਨ ਅਤੇ ਘਰ ਆਉਂਦੇ ਹਨ, ਪਰ ਉਨ੍ਹਾਂ ‘ਚ ਬਹੁਤੇ ਲੱਛਣ ਠੀਕ ਨਹੀਂ ਹੁੰਦੇ, ਜਿਵੇਂ ਕਿ ਸਾਹ ਲੈਣ ‘ਚ ਤਕਲੀਫ ਹੁੰਦੀ ਹੈ, ਜਿਸ ਕਾਰਨ ਉਨ੍ਹਾਂ ਦੀ ਮੌਤ ਹੋਈ ਹੈ। ਸਿਹਤ ਮੰਤਰੀ ਸਤੇਂਦਰ ਜੈਨ ਵੀ ਕੋਰੋਨਾ ਤੋਂ ਠੀਕ ਹੋਣ ਤੋਂ ਬਾਅਦ ਘਰ ਆਏ, ਪਰ ਪੂਰੀ ਤਰ੍ਹਾਂ ਠੀਕ ਹੋਣ ਵਿੱਚ ਉਨ੍ਹਾਂ ਨੂੰ ਲੰਮਾ ਸਮਾਂ ਲੱਗਿਆ।

ਸਰਕਾਰ ਨੇ ਫੈਸਲਾ ਲਿਆ ਹੈ ਕਿ ਜਿਹੜੇ ਲੋਕ ਸਿਹਤਯਾਬ ਹੋਣ ਤੋਂ ਬਾਅਦ ਹਸਪਤਾਲ ਤੋਂ ਵਾਪਸ ਆ ਜਾਂਦੇ ਹਨ, ਅਤੇ ਜੇ ਡਾਕਟਰ ਕਹਿੰਦੇ ਹਨ ਤਾਂ ਉਨ੍ਹਾਂ ਨੂੰ ਕੁੱਝ ਹੋਰ ਦਿਨਾਂ ਲਈ ਆਕਸੀਮੀਟਰ ਘਰ ਲਈ ਦਿੱਤਾ ਜਾਵੇਗਾ। ਜੇ ਆਕਸੀਮੀਟਰ ‘ਤੇ ਉਨ੍ਹਾਂ ਦੀ ਆਕਸੀਜਨ ਘੱਟ ਜਾਂਦੀ ਹੈ ਤਾਂ ਸਰਕਾਰ ਘਰ ‘ਚ ਆਕਸੀਜਨ ਕੰਸੰਟ੍ਰੇਟਰ ਦਾ ਮੁਫਤ ਪ੍ਰਬੰਧ ਕਰੇਗੀ। “

Exit mobile version