Punjab

ਕਮੇਟੀ ਨਾਲ ਮੀਟਿੰਗ ਤੋਂ ਬਾਅਦ ਕੀ ਬੋਲੇ ਕੈਪਟਨ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਹਾਈਕਮਾਂਡ ਵੱਲੋਂ ਬਣਾਈ ਗਈ ਤਿੰਨ ਮੈਂਬਰੀ ਕਮੇਟੀ ਨਾਲ ਮੁਲਾਕਾਤ ਕੀਤੀ। ਕੈਪਟਨ ਨੇ ਇਸ ਮੀਟਿੰਗ ਪਿੱਛੇ ਦਾ ਕਾਰਨ ਦੱਸਦਿਆਂ ਕਿਹਾ ਕਿ ‘ਚੋਣਾਂ ਨਜ਼ਦੀਕ ਆ ਰਹੀਆਂ ਹਨ ਅਤੇ ਇਸੇ ਕਰਕੇ ਇਸ ਮੀਟਿੰਗ ‘ਚ ਉਨ੍ਹਾਂ ਨੇ ਮੰਥਨ ਕੀਤਾ ਹੈ। ਉਨ੍ਹਾਂ ਕਿਹਾ ਕਿ ਹਰ ਗੱਲ ਮੀਡੀਆ ਸਾਹਮਣੇ ਨਹੀਂ ਰੱਖੀ ਜਾ ਸਕਦੀ’।

ਕੈਪਟਨ ਅਮਰਿੰਦਰ ਸਿੰਘ ਅਤੇ ਤਿੰਨ ਮੈਂਬਰੀ ਕਮੇਟੀ ਦੀ ਤਕਰੀਬਨ 3 ਘੰਟੇ ਲੰਬੀ ਮੀਟਿੰਗ ਹੋਈ। ਅੱਜ ਇਨ੍ਹਾਂ ਮੀਟਿੰਗਾਂ ਦਾ ਪੰਜਵਾਂ ਦਿਨ ਸੀ। ਹਾਲਾਂਕਿ, ਪਹਿਲਾਂ ਇਹ 3 ਦਿਨਾਂ ਦੇ ਅੰਦਰ ਹੀ ਖਤਮ ਹੋਣ ਦੀ ਗੱਲ ਕਹੀ ਜਾ ਰਹੀ ਸੀ, ਪਰ ਫਿਰ ਇਸ ਨੂੰ ਇੱਕ ਦਿਨ ਲਈ ਵਧਾ ਦਿੱਤਾ ਗਿਆ ਅਤੇ ਕੱਲ੍ਹ ਕਮੇਟੀ ਨੇ ਰਹਿੰਦੇ ਮੰਤਰੀਆਂ ਅਤੇ ਵਿਧਾਇਕਾਂ ਨਾਲ ਮੀਟਿੰਗ ਕੀਤੀ ਸੀ।