The Khalas Tv Blog Punjab ਝੋਨੇ ਦੀ ਸਰਕਾਰੀ ਖ਼ਰੀਦ ਬਾਰੇ ਪੰਜਾਬ ਸਰਕਾਰ ਦਾ ਆਇਆ ਫੈਸਲਾ…
Punjab

ਝੋਨੇ ਦੀ ਸਰਕਾਰੀ ਖ਼ਰੀਦ ਬਾਰੇ ਪੰਜਾਬ ਸਰਕਾਰ ਦਾ ਆਇਆ ਫੈਸਲਾ…

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰਨ ਦੀ ਤਰੀਕ ਦਾ ਐਲਾਨ ਕੀਤਾ ਹੈ। ਇੱਕ ਟਵੀਟ ਰਾਹੀਂ ਉਹਨਾਂ ਦੱਸਿਆ ਹੈ ਕਿ ਮੰਡੀਆਂ ਵਿੱਚ ਸਰਕਾਰੀ ਖਰੀਦ ਇੱਕ ਅਕਤੂਬਰ ਤੋਂ ਸ਼ੁਰੂ ਕਰ ਦਿੱਤੀ ਜਾਵੇਗੀ। ਇਸ ਸਬੰਧ ਵਿੱਚ ਮੰਡੀ ਬੋਰਡ ਦੇ ਅਫ਼ਸਰਾਂ ਨਾਲ ਮੀਟਿੰਗ ਕੀਤੀ ਗਈ ਹੈ ਤੇ ਖ਼ਰੀਦ ਪ੍ਰਬੰਧਾਂ ਤੇ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਗਿਆ ਹੈ।

ਉਹਨਾਂ ਇਹ ਵੀ ਕਿਹਾ ਹੈ ਕਿ ਇਸ ਵਾਰ ਪੰਜਾਬ ਦੀਆਂ ਮੰਡੀਆਂ ਵਿੱਚ ਇਸ ਵਾਰ ਲਗਭਗ 191 ਲੱਖ ਮੀਟ੍ਰਿਕ ਟਨ ਝੋਨਾ ਆਉਣ ਦੀ ਸੰਭਾਵਨਾ ਹੈ। ਸਰਕਾਰ ਫ਼ਸਲ ਦਾ ਇੱਕ-ਇੱਕ ਦਾਣਾ ਚੁੱਕੇਗੀ ਤੇ ਅੰਨਦਾਤੇ ਨੂੰ ਮੰਡੀਆਂ ‘ਚ ਰੁਲਣ ਨਹੀਂ ਦਿਤਾ ਜਾਵੇਗਾ।

Exit mobile version