ਚੰਡੀਗੜ੍ਹ : ਕੱਲ ਦੇਰ ਸ਼ਾਮ ਪੰਜਾਬ ਦੇ ਰਾਜਪਾਲ ਬਨ੍ਹਵਾਰੀ ਲਾਲ ਪੁਰੋਹਿਤ ਨੇ ਸਰਕਾਰ ਵੱਲੋਂ ਸੱਦੇ ਗਏ ਖ਼ਾਸ ਇਜਲਾਸ ਨੂੰ ਰੱਦ ਕਰ ਕੇ ਪੰਜਾਬ ਦੀ ਆਪ ਸਰਕਾਰ ਨੂੰ ਵੱਡਾ ਝਟਕਾ ਦਿੱਤਾ ਸੀ ,ਜਿਸ ਤੋਂ ਬਾਅਦ ਹੁਣ ਆਮ ਆਦਮੀ ਪਾਰਟੀ ਖ਼ਾਸੀ ਨਾਰਾਜ਼ ਨਜ਼ਰ ਆ ਰਹੀ ਹੈ।
ਇਸੇ ਵਿਸ਼ੇ ਨੂੰ ਲੈ ਕੇ ਪੰਜਾਬ ਸਰਕਾਰ ਨਾ ਇੱਕ ਹੰਗਾਮੀ ਬੈਠਕ ਸੱਦੀ ਗਈ, ਜਿਸ ਵਿੱਚ ਆਪ ਦੇ ਸਾਰੇ ਵਿਧਾਇਕ ਸ਼ਾਮਲ ਹੋਏ। ਇਸ ਮੀਟਿੰਗ ਵਿੱਚ ਅਗਲੀ ਰਣਨੀਤੀ ਤੇ ਚਰਚਾ ਹੋ ਰਹੀ ਹੈ।
https://twitter.com/AAPPunjab/status/1572811636033069057?s=20&t=yFBBOMZ9E1JwXYWQArDXhQ
ਇਸ ਸਬੰਧ ਵਿੱਚ ਆਪ ਨੇਤਾਵਾਂ ਨੇ ਤਿੱਖੇ ਪ੍ਰਤੀਕਰਮ ਦਿੱਤੇ ਹਨ। ਪੰਜਾਬ ਦੇ ਮੁੱਖ ਮੰਤਰੀ ਨੇ ਰਾਜਪਾਲ ਦੀ ਇਸ ਕਾਰਵਾਈ ਤੇ ਸਵਾਲ ਚੁੱਕਿਆ ਹੈ। ਆਪਣੇ ਟਵੀਟ ਵਿੱਚ ਉਨ੍ਹਾਂ ਲਿਖਿਆ ਹੈ ਕਿ ਰਾਜਪਾਲ ਵੱਲੋਂ ਵਿਧਾਨ ਸਭਾ ਨਾ ਚੱਲਣ ਦੇਣਾ ਦੇਸ਼ ਦੇ ਲੋਕਤੰਤਰ ਤੇ ਵੱਡੇ ਸਵਾਲ ਪੈਦਾ ਕਰਦਾ ਹੈ। ਹੁਣ ਲੋਕਤੰਤਰ ਨੂੰ ਕਰੋੜਾਂ ਲੋਕਾਂ ਦੇ ਚੁਣੇ ਹੋਏ ਪ੍ਰਤੀਨਿਧੀ ਚਲਾਉਣਗੇ ਜਾਂ ਦਿੱਲੀ ਕੇਂਦਰ ਸਰਕਾਰ ਦੁਆਰਾ ਨਿਯੁਕਤ ਕੀਤਾ ਹੋਇਆ ਇੱਕ ਵਿਅਕਤੀ ? ਇੱਕ ਪਾਸੇ ਭੀਮ ਰਾਓ ਜੀ ਦਾ ਸੰਵਿਧਾਨ ਤੇ ਦੂਜੇ ਪਾਸੇ ਅਪਰੇਸ਼ਨ ਲੋਟਸ,ਜਨਤਾ ਸਭ ਦੇਖ ਰਹੀ ਹੈ।
ਰਾਜਪਾਲ ਵੱਲੋਂ ਵਿਧਾਨ ਸਭਾ ਨਾ ਚੱਲਣ ਦੇਣਾ ਦੇਸ਼ ਦੇ ਲੋਕਤੰਤਰ ਤੇ ਵੱਡੇ ਸਵਾਲ ਪੈਦਾ ਕਰਦਾ ਹੈ .. ਹੁਣ ਲੋਕਤੰਤਰ ਨੂੰ ਕਰੋੜਾਂ ਲੋਕਾਂ ਦੇ ਚੁਣੇ ਹੋਏ ਪ੍ਰਤੀਨਿਧੀ ਚਲਾਉਣਗੇ ਜਾਂ ਦਿੱਲੀ ਕੇਂਦਰ ਸਰਕਾਰ ਦੁਆਰਾ ਨਿਯੁਕਤ ਕੀਤਾ ਹੋਇਆ ਇੱਕ ਵਿਅਕਤੀ ?? ਇੱਕ ਪਾਸੇ ਭੀਮ ਰਾਓ ਜੀ ਦਾ ਸੰਵਿਧਾਨ ਤੇ ਦੂਜੇ ਪਾਸੇ ਅਪ੍ਰੇਸ਼ਨ ਲੋਟਸ…ਜਨਤਾ ਸਭ ਦੇਖ ਰਹੀ ਹੈ..
— Bhagwant Mann (@BhagwantMann) September 21, 2022
ਆਪ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀ ਇਸ ਕਾਰਵਾਈ ਤੇ ਤਿੱਖਾ ਪ੍ਰਤੀਕਰਮ ਦਿੱਤਾ ਹੈ। ਉਨ੍ਹਾਂ ਇੱਕ ਟਵੀਟ ਕਰਦੇ ਹੋਏ ਸਵਾਲ ਕੀਤਾ ਹੈ ਕਿ ਰਾਜਪਾਲ ਕੈਬਨਿਟ ਵੱਲੋਂ ਬੁਲਾਏ ਗਏ ਸੈਸ਼ਨ ਨੂੰ ਰੱਦ ਕਿੱਦਾਂ ਕਰ ਸਕਦਾ ਹੈ? ਫਿਰ ਤਾਂ ਲੋਕਤੰਤਰ ਖ਼ਤਮ ਹੈ। ਹਾਲੇ ਦੋ ਦਿਨ ਪਹਿਲਾਂ ਹੀ ਉਨ੍ਹਾਂ ਨੇ ਆਪ ਇਸ ਦੀ ਇਜਾਜ਼ਤ ਦਿੱਤੀ ਹੈ । ਭਾਜਪਾ ਤੇ ਵਰਦਿਆਂ ਉਨ੍ਹਾਂ ਇਹ ਵੀ ਇਲਜ਼ਾਮ ਲਗਾਇਆ ਕਿ ਹੁਣ ਅਪਰੇਸ਼ਨ ਲੋਟਸ ਫ਼ੇਲ੍ਹ ਹੁੰਦਾ ਦਿੱਖ ਰਿਹਾ ਹੈ ਤਾਂ ਉੱਪਰੋਂ ਫ਼ੋਨ ਆ ਗਿਆ ਕਿ ਇਜਾਜ਼ਤ ਵਾਪਸ ਲੈ ਲਵੋ। ਅੱਜ ਦੇਸ਼ ਵਿੱਚ ਇੱਕ ਪਾਸੇ ਸੰਵਿਧਾਨ ਹੈ ਤੇ ਦੂਜੇ ਪਾਸੇ ਅਪਰੇਸ਼ਨ ਲੋਟਸ।
राज्यपाल कैबिनेट द्वारा बुलाए सत्र को कैसे मना कर सकते हैं? फिर तो जनतंत्र खतम है
दो दिन पहले राज्यपाल ने सत्र की इजाज़त दी। जब ऑपरेशन लोटस फ़ेल होता लगा और संख्या पूरी नहीं हुई तो ऊपर से फ़ोन आया कि इजाज़त वापिस ले लो
आज देश में एक तरफ़ संविधान है और दूसरी तरफ़ ऑपरेशन लोटस। pic.twitter.com/BHwuyUG23X
— Arvind Kejriwal (@ArvindKejriwal) September 21, 2022
ਕੇਜਰੀਵਾਲ ਦੇ ਇਸ ਟਵੀਟ ਦਾ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਵੀ ਟਵੀਟ ਰਾਹੀਂ ਜਵਾਬ ਦਿੱਤਾ ਹੈ। ਆਪਣੇ ਟਵੀਟ ਵਿੱਟ ਉਹਨਾਂ ਲਿੱਖਿਆ ਹੈ ਕਿ ਕੇਜਰੀਵਾਲ ਜੀ ਨੂੰ ਰਾਜਪਾਲ ‘ਤੇ ਦੋਸ਼ ਲਗਾਉਣ ਤੋਂ ਪਹਿਲਾਂ ਇਹ ਜਾਣਨਾ ਚਾਹਿਦਾ ਹੈ ਕਿ ਰਾਜਪਾਲ ਦਾ ਪਦ ਬਾਬਾ ਸਾਹਿਬ ਅੰਬੇਡਕਰ ਦੁਆਰਾ ਲਿਖੇ ਸੰਵਿਧਾਨ ਦੇ ਅਨੁਸਾਰ ਹੈ। ਰਾਜਪਾਲ ,ਰਾਜ ਦਾ ਸੰਵਿਧਾਨਕ ਮੁਖੀ ਹੈ ਅਤੇ ਉਸ ਕੋਲ ਸੈਸ਼ਨ ਨੂੰ ਰੱਦ ਕਰਨ ਦੀਆਂ ਸ਼ਕਤੀਆਂ ਹਨ ਕਿਉਂਕਿ “ਭਰੋਸੇ ਦੇ ਪ੍ਰਸਤਾਵ” ਲਈ ਕੋਈ ਵਿਵਸਥਾ ਨਹੀਂ ਹੈ।
Below is news report of @AamAadmiParty Mla fighting with a DCP over a petty property dispute in Jalandhar due to his vested https://t.co/T7sjHiTms5 you think such Mla’s will deny Rs 25 Cr if offered under so called “Operation-Lotus”.This operation is a creation of @ArvindKejriwal pic.twitter.com/qaMR2lp9Kb
— Sukhpal Singh Khaira (@SukhpalKhaira) September 22, 2022
ਆਪ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਵੀ ਟਵੀਟ ਕੀਤਾ ਹੈ ਤੇ ਲਿੱਖਿਆ ਹੈ ਕਿ ਹੁਣ ਤੱਕ ਦੇ ਸੰਸਦੀ ਇਤਿਹਾਸ ਵਿੱਚ ਅਜਿਹਾ ਕਦੇ ਨਹੀਂ ਸੁਣਿਆ ਗਿਆ ਕਿ ਚੁਣੀ ਹੋਈ ਸਰਕਾਰ ਦੀ ਬਜਾਏ ਵਿਰੋਧੀ ਧਿਰ ਦੇ ਮੈਂਬਰਾਂ ਨੇ ਮੰਗ ਕੀਤੀ ਹੋਵੇ ਕਿ ਵਿਧਾਨ ਸਭਾ ਦਾ ਸਦਨ ਨਾ ਬੁਲਾਇਆ ਜਾਵੇ।
It was unheard of in Parliamentary history so far, that members of the opposition instead of the elected government have demanded that a house of the legislature should NOT be summoned.
Please note in the letter that both BJP & Congress MLAs are in cahoots in this venture. pic.twitter.com/IDHvHZ4aTW
— Raghav Chadha (@raghav_chadha) September 22, 2022
ਇਹਨਾਂ ਤੋਂ ਇਲਾਵਾ ਬਾਕੀ ਆਪ ਵਿਧਾਇਕਾਂ ਤੇ ਕੈਬਨਿਟ ਮੰਤਰੀਆਂ ਨੇ ਵੀ ਇਸ ਮਾਮਲੇ ਵਿੱਚ ਆਪਣੇ ਵਿਰੋਧ ਦਾ ਪ੍ਰਗਟਾਵਾ ਕੀਤਾ ਹੈ।
ਜਿਕਰਯੋਗ ਹੈ ਕਿ ਕੱਲ ਸ਼ਾਮ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਵਿਧਾਨਸਭਾ ਇਜਲਾਸ ਰੱਦ ਕਰ ਕੀਤਾ ਸੀ ਤੇ ਕਿਹਾ ਸੀ ਕਿ ਭਰੋਸਗੀ ਮਤੇ ਲਈ ਖਾਸ ਇਜਲਾਸ ਨਹੀਂ ਹੋ ਸਕਦਾ। ਹਾਲਾਂਕਿ ਇਸ ਤੋਂ ਪਹਿਲਾਂ 20 ਤਾਰੀਕ ਨੂੰ ਰਾਜਪਾਲ ਨੇ ਹੀ ਇਜਲਾਸ ਸੱਦਣ ਦੀ ਸਹਿਮਤੀ ਦਿੱਤੀ ਸੀ।