India Punjab Religion

CM ਭਗਵੰਤ ਮਾਨ ਸਮੇਤ ਇਨ੍ਹਾਂ ਲੀਡਰਾਂ ਨੇ ਖ਼ਾਲਸਾ ਸਾਜਨਾ ਦਿਵਸ ਤੇ ਵਿਸਾਖੀ ਦੀਆਂ ਸਮੂਹ ਸਿੱਖ ਸੰਗਤਾਂ ਨੂੰ ਦਿੱਤੀਆਂ ਵਧਾਈਆਂ

ਅੱਜ ਦੁਨੀਆ ਭਰ ‘ਚ ਜਿੱਥੇ ਵੀ ਸਿੱਖ ਵਸਦੇ ਨੇ ਹਰ ਥਾਂ ਖ਼ਾਲਸਾ ਸਾਜਨਾ ਦਿਵਸ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿੱਚ ਵੀ ਸਵੇਰ ਤੋਂ ਹੀ ਵੱਡੀ ਗਿਣਤੀ ਪਹੁੰਚ ਕੇ ਸ਼ਰਧਾਲੂ ਨਤਮਸਤਕ ਹੋ ਕੇ ਗੁਰੂ ਘਰ ਆਪਣੀ ਹਾਜ਼ਰੀ ਲਗਾ ਰਹੇ ਹਨ।

ਇਸ ਮੌਕੇ ਸਿਆਸੀ ਕਾਨਫਰੰਸਾਂ ਵੀ ਕਾਰਵਾਈਆਂ ਜਾ ਰਹੀਆਂ ਨੇ. ਅਕਾਲੀ ਦਲ ਵਾਰਸ ਪੰਜਾਬ ਵੱਲੋਂ ਤਲਵੰਡੀ ਸਾਬੋ ‘ਚ ਵਿਸਾਖੀ ਮੌਕੇ ਸਿਆਸੀ ਕਾਨਫਰੰਸ ਕਰਵਾਈ ਜਾ ਰਹੀ ਹੈ। ਇਸ ਮੌਕੇ PM ਮੋਦੀ, ਅਰਵਿੰਦ ਕੇਜਰੀਵਾਲ, ਪ੍ਰਤਾਪ ਬਾਜਵਾ, ਰਾਜਾ ਵੜਿੰਗ, ਸੁਖਪਾਲ ਖਹਿਰਾ ਅਤੇ ਮੁੱਖ ਮੰਤਰੀ ਮਾਨ ਸਮੇਤ ਵੱਡੇ ਸਿਆਸੀ ਲੀਡਰਾਂ ਨੇ ਸਮੂਹ ਸਿੱਖਾਂ ਨੂੰ ਵਿਸਾਖੀ ਅਤੇ ਖਾਲਸਾ ਸਾਜਨਾ ਦਿਵਸ ਦੀਆਂ ਵਧਾਈਆਂ ਦਿੱਤੀਆਂ ਹਨ।

ਨਾਲ ਹੀ PM ਮੋਦੀ ਨੇ ਜਲਿਆਂਵਾਲਾ ਬਾਗ ‘ਚ ਵਾਪਰੇ ਦੁਖਾਂਤ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕਰਦਿਆਂ ਲਿਖਿਆ ਕੇ ਅਸੀਂ ਜਲਿਆਂਵਾਲਾ ਬਾਗ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕਰਦੇ ਹਾਂ। ਆਉਣ ਵਾਲੀਆਂ ਪੀੜ੍ਹੀਆਂ ਉਨ੍ਹਾਂ ਦੇ ਅਦੁੱਤੀ ਜਜ਼ਬੇ ਨੂੰ ਹਮੇਸ਼ਾ ਯਾਦ ਰੱਖਣਗੀਆਂ। ਇਹ ਸੱਚਮੁੱਚ ਸਾਡੇ ਦੇਸ਼ ਦੇ ਇਤਿਹਾਸ ਦਾ ਇੱਕ ਕਾਲਾ ਅਧਿਆਏ ਸੀ। ਉਨ੍ਹਾਂ ਦੀ ਕੁਰਬਾਨੀ ਭਾਰਤ ਦੇ ਆਜ਼ਾਦੀ ਸੰਘਰਸ਼ ਵਿੱਚ ਇੱਕ ਵੱਡਾ ਮੋੜ ਬਣ ਗਈ।

 

ਪ੍ਰਤਾਪ ਸਿੰਘ ਬਾਜਵਾ ਨੇ ਲਿਖਿਆ ਕੇ 13 ਅਪ੍ਰੈਲ 1919 ਨੂੰ ਵਿਸਾਖੀ ਵਾਲੇ ਦਿਨ ਅੰਮ੍ਰਿਤਸਰ ਦੇ ਜਲਿਆਂਵਾਲਾ ਬਾਗ਼ ਵਿੱਚ ਸ਼ਾਂਤਮਈ ਵਿਰੋਧ ਪ੍ਰਦਰਸ਼ਨ ਕਰ ਰਹੇ ਅਜ਼ਾਦੀ ਸੰਗਰਾਮੀਆ ਦੇ ਖ਼ੂਨੀ ਕਤਲੇਆਮ ਦੇ ਸਮੁੱਚੇ ਸ਼ਹੀਦਾਂ ਨੂੰ ਭਾਵਪੂਰਨ ਸ਼ਰਧਾਂਜਲੀ ਭੇਟ ਕਰਦਾ ਹਾਂ।

 

ਅਰਵਿੰਦ ਕੇਜਰੀਵਾਲ ਨੇ ਲਿਖਿਆ ਕੇ ਜਲਿਆਂਵਾਲਾ ਬਾਗ ਦੇ ਅਮਰ ਸ਼ਹੀਦਾਂ ਨੂੰ ਦਿਲੋਂ ਸ਼ਰਧਾਂਜਲੀ। ਦੇਸ਼ ਦੀ ਆਜ਼ਾਦੀ ਲਈ ਉਨ੍ਹਾਂ ਦੀ ਕੁਰਬਾਨੀ ਸਾਨੂੰ ਹਮੇਸ਼ਾ ਹਿੰਮਤ, ਕੁਰਬਾਨੀ ਅਤੇ ਦੇਸ਼ ਭਗਤੀ ਦੀ ਪ੍ਰੇਰਨਾ ਦਿੰਦੀ ਰਹੇਗੀ।


ਇਸੇ ਦੇ ਨਾਲ ਮੁੱਖ ਮੰਤਰੀ ਮਾਨ ਨੇ ਪੋਸਟ ਸਾਂਝੀ ਕਰਦਿਆਂ ਲਿਖਿਆ ਕੇ ਜਲ੍ਹਿਆਂਵਾਲਾ ਬਾਗ਼ ਦੇ ਖੂਨੀ ਸਾਕੇ ਦੇ ਸਮੂਹ ਸ਼ਹੀਦਾਂ ਨੂੰ ਯਾਦ ਕਰਦੇ ਹੋਏ ਉਹਨਾਂ ਨੂੰ ਦਿਲੋਂ ਸਲਾਮ ਕਰਦੇ ਹਾਂ। ਇਹਨਾਂ ਮਹਾਨ ਸ਼ਹੀਦਾਂ ਦੀ ਸ਼ਹਾਦਤ ਨੂੰ ਕਦੇ ਭੁੱਲਿਓ ਨਾ, ਖੁਦ ਵੀ ਯਾਦ ਰੱਖਿਓ ਅਤੇ ਆਪਣੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਵੀ ਇਹਨਾਂ ਬਾਰੇ ਜ਼ਰੂਰ ਦੱਸਿਓ।

ਖ਼ਲਸਾ ਸਾਜਨਾ ਦਿਵਸ ਵਿਸਾਖੀ ਮੌਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਟੇਕ ਸਿੰਘ ਨੇ ਅੱਜ ਸਵੇਰੇ ਤਖ਼ਤ ਸਾਹਿਬ ਦੀ ਫਸੀਲ ਤੋਂ ਕੌਮ ਦੇ ਨਾਂਅ ਸੰਦੇਸ਼ ਜਾਰੀ ਕਰਦਿਆਂ ਸਮੁੱਚੀ ਕੌਮ ਨੂੰ ਕੌਮੀ ਨਿਸ਼ਾਨ ਥੱਲੇ ਇਕੱਤਰ ਹੋਣ ਦੀ ਅਪੀਲ ਕੀਤੀ ਤਾਂ ਕਿ ਕੌਮ ਨੂੰ ਹੋਰ ਚੜਦ੍ਹੀ ਕਲਾ ਵੱਲ ਲਿਜਾਇਆ ਜਾ ਸਕੇ। ਉਨ੍ਹਾਂ ਨੇ ਸੰਗਤਾਂ ਨੂੰ ਵਿਸਾਖੀ ਮੌਕੇ ਖੰਡੇ ਬਾਟੇ ਦੀ ਪਾਹੁਲ ਛਕ ਕੇ ਗੁਰੂ ਦੇ ਲੜ ਲੱਗਣ ਲਈ ਵੀ ਪ੍ਰੇਰਿਆ।