The Khalas Tv Blog Punjab ਮਾਨ ਸਰਕਾਰ ਨੇ ਦੁਹਰਾਇਆ ਪੁਰਾਣਾ ਐਲਾਨ, ਪਰ ਕਦੋਂ ਚੜੇਗਾ ਪੂਰ ?
Punjab

ਮਾਨ ਸਰਕਾਰ ਨੇ ਦੁਹਰਾਇਆ ਪੁਰਾਣਾ ਐਲਾਨ, ਪਰ ਕਦੋਂ ਚੜੇਗਾ ਪੂਰ ?

‘ਦ ਖ਼ਾਲਸ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਸ਼ਹੀਦ ਭਗਤ ਸਿੰਘ ਯੁਵਾ ਪੁਰਸਕਾਰ ਮੁੜ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹਰ ਜ਼ਿਲ੍ਹੇ ਦੇ ਦੋ ਅਤੇ ਸੂਬੇ ਭਰ ਵਿੱਚ ਕੁੱਲ 46 ਨੌਜਵਾਨਾਂ ਨੂੰ ਇਸ ਪੁਰਸਕਾਰ ਤਹਿਤ 51-51 ਹਜ਼ਾਰ ਰੁਪਏ ਦੀ ਰਾਸ਼ੀ ਦਿੱਤੀ ਜਾਵੇਗੀ। ਇਸ ਪੁਰਸਕਾਰ ਲਈ ਪੰਜਾਬ ਸਰਕਾਰ ਨੇ ਸੂਬੇ ਦੇ ਨੌਜਵਾਨਾਂ ਕੋਲੋਂ ਬਿਨੈ ਪੱਤਰ ਵੀ ਮੰਗ ਲਏ ਹਨ। ਨੌਜਵਾਨ 30 ਨਵੰਬਰ ਤੱਕ ਅਰਜ਼ੀਆਂ ਦੇ ਸਕਦੇ ਹਨ।

ਪੰਜਾਬ ਵਿੱਚ ਸ਼ਹੀਦ ਭਗਤ ਸਿੰਘ ਯੁਵਾ ਪੁਰਸਕਾਰ ਪਿਛਲੇ ਕਈ ਸਾਲਾਂ ਤੋ ਰੁਕੇ ਹੋਏ ਸਨ ਪਰ ਹੁਣ ਇਕ ਵਾਰ ਫਿਰ ਤੋਂ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਪੁਰਸਕਾਰ ਲਈ ਅਰਜ਼ੀਆਂ ਮੰਗੀਆਂ ਹਨ। ਇਸ ਤੋਂ ਪਹਿਲਾਂ ਵੀ ਮੁੱਖ ਮੰਤਰੀ ਮਾਨ ਨੇ ਇਹ ਪੁਰਸਕਾਰ ਦੇਣ ਦਾ ਐਲਾਨ ਕੀਤਾ ਸੀ ਪਰ ਸਵਾਲ ਇਹ ਹੈ ਕਿ ਇਹ ਪੁਰਸਕਾਰ ਦਿੱਤਾ ਕਦੋਂ ਜਾਵੇਗਾ।

Exit mobile version