The Khalas Tv Blog Punjab CM ਭਗਵੰਤ ਮਾਨ ਨੇ ਲੋਹੜੀ ਦੇ ਤਿਉਹਾਰ ਦੀਆਂ ਦਿੱਤੀਆਂ ਵਧਾਈਆਂ
Punjab

CM ਭਗਵੰਤ ਮਾਨ ਨੇ ਲੋਹੜੀ ਦੇ ਤਿਉਹਾਰ ਦੀਆਂ ਦਿੱਤੀਆਂ ਵਧਾਈਆਂ

ਪੰਜਾਬ ਵਿੱਚ ਅੱਜ ਲੋਹੜੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਲੋਹੜੀ ਦੇ ਪਵਿੱਤਰ ਤਿਉਹਾਰ ਮੌਕੇ ਵਧਾਈਆਂ ਦਿੱਤੀਆਂ ਹਨ।

ਉਨ੍ਹਾਂ ਲਿਖਿਆ,  ਲੋਹੜੀ ਦੀਆਂ ਆਪ ਸਭ ਨੂੰ ਬਹੁਤ-ਬਹੁਤ ਮੁਬਾਰਕਾਂ। ਇਹ ਪਵਿੱਤਰ ਤਿਉਹਾਰ ਤੁਹਾਡੇ ਸਾਰਿਆਂ ਦੇ ਜੀਵਨ ਵਿੱਚ ਬਹੁਤ ਸਾਰੀਆਂ ਖੁਸ਼ੀਆਂ, ਚੰਗੀ ਸਿਹਤ ਅਤੇ ਖੁਸ਼ਹਾਲੀ ਲੈ ਕੇ ਆਵੇ।

ਲੋਹੜੀ ਮੌਕੇ ਪਤੰਗਬਾਜ਼ੀ ਬਹੁਤ ਹੁੰਦੀ ਹੈ ਅਤੇ ਅੱਜ ਸਵੇਰੇ ਤੋਂ ਹੀ ਲੋਕ ਆਪੋ-ਆਪਣੇ ਘਰਾਂ ਦੀਆਂ ਛੱਤਾਂ ‘ਤੇ ਚੜ੍ਹ ਕੇ ਨੱਚ ਰਹੇ ਹਨ ਤੇ ਆਪਣੀਆਂ ਛੱਤਾਂ ‘ਤੇ ਪਤੰਗ ਉਡਾ ਰਹੇ ਹਨ। ਅੱਜ ਸਵੇਰੇ ਤੋਂ ਧੁੱਪ ਨਿਕਲੀ ਹੋਈ ਹੈ ਅਤੇ ਇਸੇ ਕਰਕੇ ਅੱਜ ਦਾ ਦਿਨ ਕਾਫੀ ਸੁਹਾਵਣਾ ਹੈ।

ਫਗਵਾੜਾ ਵਿੱਚ ਸਾਬਕਾ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਦੀ ਤਰਫੋਂ 1100 ਨਵਜੰਮੀਆਂ ਬੱਚੀਆਂ ਦੀ ਲੋਹੜੀ ਮਨਾਈ ਗਈ। ਜਦੋਂਕਿ ਭਾਰਤ ਗੌਰਵ ਸੰਸਥਾ ਵੱਲੋਂ ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ ਦੀ ਅਗਵਾਈ ਹੇਠ ਭੈਣਾਂ ਦੀ ਲੋਹੜੀ ਮਨਾਈ ਗਈ। ਸੂਬੇ ‘ਚ ਪਲਾਸਟਿਕ ਦੀ ਡੋਰ ‘ਤੇ ਪਾਬੰਦੀ ਤੋਂ ਬਾਅਦ ਹੁਣ ਬਾਜ਼ਾਰਾਂ ‘ਚ ਦੁਕਾਨਦਾਰ ਮਾਝੇ ਨੂੰ ਗੱਟੂ ‘ਚ ਬਦਲ ਕੇ ਬੱਚਿਆਂ ਨੂੰ ਵੇਚ ਰਹੇ ਹਨ।

ਹੁਣ ਪੁਲਿਸ ਤੇ ਪ੍ਰਸ਼ਾਸਨ ਲੋਹੜੀ ਨੂੰ ਲੈ ਕੇ ਪੂਰੀ ਤਰ੍ਹਾਂ ਸਰਗਰਮ ਹੈ, ਜਿਸ ਕਾਰਨ ਦੁਕਾਨਦਾਰਾਂ ਦਾ ਵੀ ਮੰਨਣਾ ਹੈ ਕਿ ਇਸ ਵਾਰ ਉਨ੍ਹਾਂ ਦੀ ਮਾਝੇ ਦੀ ਡੋਰ ਪਿਛਲੇ ਸਾਲਾਂ ਦੇ ਮੁਕਾਬਲੇ ਜ਼ਿਆਦਾ ਵਿਕ ਗਈ ਹੈ।

Exit mobile version