Punjab

CM ਭਗਵੰਤ ਮਾਨ ਨੇ ਮਰਹੂਮ ਸੁਰਿੰਦਰ ਸ਼ਿੰਦਾ ਦੇ ਦੇਹਾਂਤ ‘ਤੇ ਕੀਤਾ ਦੁੱਖ ਦਾ ਪ੍ਰਗਟਾਵਾ…

CM Bhagwant Mann expressed grief over the demise of late Surinder Shinda...

ਲੁਧਿਆਣਾ : ਮਸ਼ਹੂਰ ਪੰਜਾਬੀ ਗਾਇਕ ਸੁਰਿੰਦਰ ਛਿੰਦਾ ਦਾ ਅੱਜ ( ਬੁੱਧਵਾਰ) ਸਵੇਰੇ ਕਰੀਬ 7,30 ਵਜੇ ਲੁਧਿਆਣਾ ਦੇ ਡੀਐੱਮਸੀ ਵਿੱਚ ਦੇਹਾਂਤ ਹੋ ਗਿਆ। ਇਹ ਜਾਣਕਾਰੀ ਉਨ੍ਹਾਂ ਦੇ ਸਪੁੱਤਰ ਮਨਿੰਦਰ ਛਿੰਦਾ ਨੇ ਸਾਂਝੀ ਕੀਤੀ ਹੈ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਉੱਘੇ ਗਾਇਕ ਸੁਰਿੰਦਰ ਛਿੰਦਾ ਦੇ ਦਿਹਾਂਤ ’ਤੇ ਦੁੱਖ ਪ੍ਰਗਟ ਕੀਤਾ ਹੈ। ਮਾਨ ਨੇ ਟਵੀਟ ਕਰਦਿਆਂ ਕਿਹਾ ਕਿ ਉੱਘੇ ਗਾਇਕ ਸੁਰਿੰਦਰ ਸ਼ਿੰਦਾ ਜੀ ਦੀ ਮੌਤ ਦੀ ਖ਼ਬਰ ਸੁਣਕੇ ਬਹੁਤ ਦੁੱਖ ਹੋਇਆ । ਮਾਨ ਨੇ ਕਿਹਾ ਕਿ ਪੰਜਾਬ ਦੀ ਬੁਲੰਦ ਆਵਾਜ਼ ਅੱਜ ਸਦਾ ਲਈ ਖ਼ਾਮੋਸ਼ ਹੋ ਗਈ । ਸ਼ਿੰਦਾ ਜੀ ਭਾਵੇਂ ਸਰੀਰਕ ਤੌਰ ‘ਤੇ ਨਹੀਂ ਰਹੇ ਪਰ ਉਹਨਾਂ ਦੀ ਆਵਾਜ਼ ਸਦਾ ਗੂੰਜਦੀ ਰਹੇਗੀ। ਵਿਛੜੀ ਰੂਹ ਨੂੰ ਵਾਹਿਗੁਰੂ ਆਪਣੇ ਚਰਨਾਂ ‘ਚ ਨਿਵਾਸ ਦੇਣ ਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ… ਵਾਹਿਗੁਰੂ ਵਾਹਿਗੁਰੂ ।

ਜ਼ਿਕਰਯੋਗ ਹੈ ਕਿ ਸਵਰਗੀ ਛਿੰਦਾ ਪਿਛਲੇ ਕਈ ਦਿਨਾਂ ਤੋਂ ਜ਼ੇਰੇ ਇਲਾਜ ਸਨ। ਪਹਿਲਾਂ ਉਨ੍ਹਾਂ ਨੂੰ ਦੀਪ ਹਸਪਤਾਲ ਲੁਧਿਆਣਾ ਵਿਖੇ ਦਾਖਲ ਕਰਵਾਇਆ ਗਿਆ ਸੀ ਜਦ ਕਿ ਕੁਝ ਦਿਨ ਪਹਿਲਾਂ ਉਨ੍ਹਾਂ ਨੂੰ ਡੀਐੱਮਸੀ ਦਾਖਲ ਕਰਵਾਇਆ ਗਿਆ ਸੀ। ਜਿੱਥੇ ਇਲਾਜ ਦੌਰਾਨ ਅੱਜ ਉਨ੍ਹਾਂ ਦਾ ਦਿਹਾਂਤ ਹੋ ਗਿਆ।