India Punjab

ਨਵੀਂ ਦਿੱਲੀ ਰੇਲਵੇ ਸਟੇਸ਼ਨ ਹਾਦਸੇ ‘ਤੇ CM ਭਗਵੰਤ ਮਾਨ ਨੇ ਪ੍ਰਗਟਾਇਆ ਦੁੱਖ

ਬੀਤੀ ਦੇਰ ਰਾਤ ਦਿੱਲੀ ਰੇਲਵੇ ਸਟੇਸ਼ਨ ਉੱਤੇ ਅਚਾਨਕ ਭਗਦੜ ਮਚ ਗਈ। ਇਸ ਭਗਦੜ ਵਿਚ ਬੱਚਿਆਂ ਤੇ ਔਰਤਾਂ ਸਮੇਤ 18 ਲੋਕਾਂ ਦੀ ਮੌਤ ਦੀ ਖ਼ਬਰ ਸਾਹਮਣੇ ਆਈ ਹੈ। ਇਸ ਘਟਨਾ ਉੱਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੁੱਖ ਪ੍ਰਗਟ ਕੀਤਾ ਹੈ।

ਮਾਨ ਨੇ ਕਿਹਾ ਕਿ  ਨਵੀਂ ਦਿੱਲੀ ਰੇਲਵੇ ਸਟੇਸ਼ਨ ‘ਤੇ ਬੀਤੀ ਰਾਤ ਮੱਚੀ ਭਗਦੜ ਦੌਰਾਨ ਯਾਤਰੀਆਂ ਦੀ ਮੌਤ ਦੀ ਦੁਖਦਾਈ ਖ਼ਬਰ ਮਿਲ਼ੀ, ਦੁਖਦਾਈ ਘਟਨਾ ਵਿੱਚ ਜਾਨ ਗਵਾਉਣ ਵਾਲੇ ਯਾਤਰੀਆਂ ਦੀ ਆਤਮਿਕ ਸ਼ਾਂਤੀ ਦੀ ਪਰਮਾਤਮਾ ਅੱਗੇ ਅਰਦਾਸ ਕਰਦੇ ਹਾਂ।

ਇੱਕ ਟਵੀਟ ਕਰਦਿਆਂ ਮਾਨ ਨੇ ਕਿਹਾ ਕਿ ਨਵੀਂ ਦਿੱਲੀ ਰੇਲਵੇ ਸਟੇਸ਼ਨ ‘ਤੇ ਬੀਤੀ ਰਾਤ ਮੱਚੀ ਭਗਦੜ ਦੌਰਾਨ ਯਾਤਰੀਆਂ ਦੀ ਮੌਤ ਦੀ ਦੁਖਦਾਈ ਖ਼ਬਰ ਮਿਲ਼ੀ, ਦੁਖਦਾਈ ਘਟਨਾ ਵਿੱਚ ਜਾਨ ਗਵਾਉਣ ਵਾਲੇ ਯਾਤਰੀਆਂ ਦੀ ਆਤਮਿਕ ਸ਼ਾਂਤੀ ਦੀ ਪਰਮਾਤਮਾ ਅੱਗੇ ਅਰਦਾਸ ਕਰਦੇ ਹਾਂ ਅਤੇ ਜ਼ਖਮੀਆਂ ਦੇ ਜਲਦ ਸਿਹਤਯਾਬ ਹੋਣ ਦੀ ਕਾਮਨਾ ਕਰਦੇ ਹਾਂ। ਇਹ ਹਾਦਸਾ ਰੇਲ ਮੰਤਰਾਲੇ ਦੀ ਲਾਪਰਵਾਹੀ ਦਾ ਨਤੀਜਾ ਹੈ, ਅਫ਼ਸੋਸ ਦੇਸ਼ ਦੀ ਰਾਜਧਾਨੀ ‘ਚ ਲੋਕਾਂ ਦੀ ਕੀਮਤੀ ਜਾਨ ਦੀ ਕੋਈ ਪਰਵਾਹ ਹੀ ਨਹੀਂ ਕੀਤੀ ਜਾ ਰਹੀ।