Lok Sabha Election 2024 Punjab

ਮੁੱਖ ਮੰਤਰੀ ਮਾਨ ਦੇ ਕਰੀਬੀ ਰਿਸ਼ਤੇਦਾਰ ਬੀਜੇਪੀ ‘ਚ ਸ਼ਾਮਲ! ਮਜੀਠੀਆ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਨਵੇਂ ਫਸਾਦ ਵਿੱਚ ਘਿਰਦੇ ਨਜ਼ਰ ਆ ਰਹੇ ਹਨ। ਉਨ੍ਹਾਂ ਦੀ ਪਤਨੀ ਗੁਰਪ੍ਰੀਤ ਕੌਰ ਦੇ ਚਾਚਾ ਜੀ ਗੁਰਿੰਦਰ ਸਿੰਘ ਨੱਤ ਆਮ ਆਦਮੀ ਪਾਰਟੀ ਛੱਡ ਕੇ ਵਿਰੋਧੀ ਧਿਰ ਬੀਜੇਪੀ ਵਿੱਚ ਸ਼ਾਮਲ ਹੋ ਗਏ ਹਨ। ਉਨ੍ਹਾਂ ਦੇ ਰਿਸ਼ਤੇਦਾਰਾਂ ਵੱਲੋਂ ਆਪਣੀ ਹੀ ਪਾਰਟੀ ਛੱਡ ਕੇ ਵਿਰੋਧੀਆਂ ਦੀ ਪਾਰਟੀ ਵਿੱਚ ਜਾਣ ’ਤੇ ਵਿਰੋਧੀ ਦਲਾਂ ਨੇ ਉਨ੍ਹਾਂ ਨੂੰ ਨਿਸ਼ਾਨੇ ’ਤੇ ਲੈ ਲਿਆ ਹੈ।

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਸੋਸ਼ਲ ਮੀਡੀਆ ਖ਼ਾਤੇ ’ਤੇ ਮੁੱਖ ਮੰਤਰੀ ਨੂੰ ਮਿਹਣੇ ਮਾਰਨੇ ਸ਼ੁਰੂ ਕਰ ਦਿੱਤੇ ਹਨ। ਉਨ੍ਹਾਂ ਕਿਹਾ ਕਿ ਮਾਨ ਸਾਬ ਪੂਰੇ ਭਾਜਪਾ ਦੇ ਰੰਗ ਵਿੱਚ ਰੰਗੇ ਗਏ ਹਨ, ਕਿਉਂਕਿ ਉਨ੍ਹਾਂ ਦੇ ਰਿਸ਼ਤੇਦਾਰਾਂ ਨੇ ਆਮ ਆਦਮੀ ਪਾਰਟੀ ਛੱਡ ਭਾਜਪਾ ਦਾ ਪੱਲਾ ਫੜ ਲਿਆ ਹੈ।

ਮਜੀਠੀਆ ਨੇ ਕਿਹਾ ਕਿ ਭਗਵੰਤ ਮਾਨ ਜੀ ਹੋਰਾਂ ਨੂੰ ਤਿੱਤਲੀਆਂ ਦੱਸਦੇ ਹਨ, ਪਰ ਉਹ ਆਪਣੇ ਸਹੁਰਾ ਸਾਬ ਬਾਰੇ ਵੀ ਹੁਣ ਬਿਆਨ ਦੇਣ।

ਇਹ ਵੀ ਪੜ੍ਹੋ – ਹਿਜ਼ਬੁੱਲਾ ਨੇ ਇਜ਼ਰਾਈਲ ’ਤੇ ਕੀਤਾ ਹਮਲਾ, ਇਜ਼ਰਾਈਲ ਨੇ ਕੀਤੀ ਜਵਾਬੀ ਕਾਰਵਾਈ