ਸੰਗਰੂਰ : ਪੰਜਾਬ ‘ਚ ਜ਼ਹਿਰੀਲੀ ਸ਼ਰਾਬ ਪੀਣ ਨਾਲ 4 ਦਿਨਾਂ ‘ਚ 21 ਲੋਕਾਂ ਦੀ ਮੌਤ ਹੋ ਗਈ ਹੈ। ਸਭ ਤੋਂ ਵੱਧ ਪ੍ਰਭਾਵਿਤ ਖੇਤਰ ਸੰਗਰੂਰ ਹੈ। ਇਸੇ ਦੌਰਾਨ ਸੰਗਰੂਰ ਸ਼ਰਾਬ ਮਾਮਲੇ ‘ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪੀੜਤ ਪਰਿਵਾਰਾਂ ਨਾਲ ਮੁਲਾਕਾਤ ਕੀਤੀ ਹੈ। ਸੰਗਰੂਰ ਦੇ ਪਿੰਡ ਗੁੱਜਰਾਂ ਪਹੁੰਚ ਕੇ ਮਾਨ ਨੇ ਪੀੜਤ ਪਰਿਵਾਰਾਂ ਨੂੰ ਸਰਕਾਰ ਵੱਲੋਂ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ ਹੈ। ਮਾਨ ਨੇ ਕਿਹਾ ਕਿ ਮਾਸੂਮ ਲੋਕਾਂ ਦੇ ਕਾਤਲਾਂ ਨੂੰ ਬਖਸ਼ਿਆ ਨਹੀਂ ਜਾਵੇਗਾ, ਦੋਸ਼ੀਆਂ ਨੂੰ ਸਖਤ ਤੋਂ ਸਖਤ ਸਜ਼ਾ ਦਿੱਤੀ ਜਾਵੇਗੀ।
ਇਸ ਦੌਰਾਨ ਲੋਕਾਂ ਨੇ ਇਲਾਕੇ ਵਿੱਚ ਵਿਕ ਰਹੇ ਨਸ਼ਿਆਂ ਦਾ ਮਾਮਲਾ ਵੀ ਉਠਾਇਆ। ਜਿਸ ‘ਤੇ ਭਗਵੰਤ ਮਾਨ ਨੇ ਕਿਹਾ ਕਿ ਲੋਕਾਂ ਨੇ ਉਨ੍ਹਾਂ ਨੂੰ ਕਿਹਾ ਹੈ। ਭਲਕੇ ਤੱਕ ਨਸ਼ਾ ਤਸਕਰ ਫੜ ਲਏ ਜਾਣਗੇ।
ਇੱਕ ਟਵੀਟ ਕਰਦਿਆਂ ਮਾਨ ਨੇ ਕਿਹਾ ਕਿ ਪਿਛਲੇ ਦਿਨੀਂ ਸੰਗਰੂਰ ਜ਼ਿਲ੍ਹੇ ਵਿਖੇ ਜ਼ਹਿਰੀਲੀ ਸ਼ਰਾਬ ਪੀਣ ਕਰਕੇ ਕਈ ਮੌਤਾਂ ਹੋਈਆਂ ਸੀ। ਅੱਜ ਮੌਕੇ ‘ਤੇ ਜਾਕੇ ਪੀੜਤ ਪਰਿਵਾਰਾਂ ਨਾਲ ਮੁਲਾਕਾਤ ਕੀਤੀ ਤੇ ਹਰ ਸਮੇਂ ਇਹਨਾਂ ਪਰਿਵਾਰਾਂ ਦੀ ਮਦਦ ਦਾ ਭਰੋਸਾ ਦਿੱਤਾ। ਮਾਨ ਨੇ ਕਿਹਾ ਕਿ ਮਾਸੂਮ ਲੋਕਾਂ ਦੇ ਇਹਨਾਂ ਕਾਤਲਾਂ ਨੂੰ ਬਖਸ਼ਿਆ ਨਹੀਂ ਜਾਵੇਗਾ…ਇਹ ਮੌਤਾਂ ਨਹੀਂ ਕਤਲ ਨੇ…ਕਾਨੂੰਨ ਮੁਤਾਬਕ ਸਖਤ ਸਜ਼ਾ ਦਿੱਤੀ ਜਾਵੇਗੀ।
ਪਿਛਲੇ ਦਿਨੀਂ ਸੰਗਰੂਰ ਜ਼ਿਲ੍ਹੇ ਵਿਖੇ ਜ਼ਹਿਰੀਲੀ ਸ਼ਰਾਬ ਪੀਣ ਕਰਕੇ ਕਈ ਮੌਤਾਂ ਹੋਈਆਂ ਸੀ…ਅੱਜ ਮੌਕੇ 'ਤੇ ਜਾਕੇ ਪੀੜਤ ਪਰਿਵਾਰਾਂ ਨਾਲ ਮੁਲਾਕਾਤ ਕੀਤੀ ਤੇ ਹਰ ਸਮੇਂ ਇਹਨਾਂ ਪਰਿਵਾਰਾਂ ਦੀ ਮਦਦ ਦਾ ਭਰੋਸਾ ਦਿੱਤਾ…
ਮਾਸੂਮ ਲੋਕਾਂ ਦੇ ਇਹਨਾਂ ਕਾਤਲਾਂ ਨੂੰ ਬਖਸ਼ਿਆ ਨਹੀਂ ਜਾਵੇਗਾ…ਇਹ ਮੌਤਾਂ ਨਹੀਂ ਕਤਲ ਨੇ…ਕਾਨੂੰਨ ਮੁਤਾਬਕ ਸਖਤ ਸਜ਼ਾ… pic.twitter.com/6r1y2LayGm
— Bhagwant Mann (@BhagwantMann) March 24, 2024
ਦੱਸ ਦੇਈਏ ਕਿ ਇਸ ਤੋਂ ਪਹਿਲਾਂ 20 ਮਾਰਚ ਨੂੰ ਗੁੱਜਰਾਂ ਪਿੰਡ ਦੇ ਹੀ ਜਗਜੀਤ ਸਿੰਘ, ਪ੍ਰਗਟ ਸਿੰਘ, ਭੋਲਾ ਸਿੰਘ ਤੇ ਲਾਡੀ ਨੇ ਦਮ ਤੋੜ ਦਿੱਤਾ ਸੀ। 21 ਮਾਰਚ ਨੂੰ ਪਟਿਆਲਾ ਰੈਫਰ ਕੀਤੇ ਗਏ 20 ਲੋਕਾਂ ਵਿਚੋਂ 3 ਦੀ ਜਾਨ ਚਲੀ ਗਈ। ਇਨ੍ਹਾਂ ਵਿਚ 28 ਸਾਲ ਦਾ ਗੁਰਸੇਵਕ ਸਿੰਘ ਉਪਲੀ ਪਿੰਡ ਦਾ ਰਹਿਣ ਵਾਲਾ ਸੀ ਜਦੋਂ ਕਿ ਕੁਲਦੀਪ ਸਿੰਘ ਤੇ ਕ੍ਰਿਪਾਲ ਸਿੰਘ ਢੰਡੋਲੀ ਖੁਰਦ ਦੇ ਸਨ।
22 ਮਾਰਚ ਨੂੰ 10 ਹੋਰ ਲੋਕਾਂ ਦੀ ਮੌਤ ਹੋ ਗਈ। ਇਨ੍ਹਾਂ ਵਿਚ ਗੁੱਜਰਾਂ ਪਿੰਡ ਦੇ ਜਰਨੈਲ ਸਿੰਘ ਤੇ ਹਰਜੀਤ ਸਿੰਘ ਤੋਂ ਇਲਾਵਾ ਸੁਨਾਮ ਦੀ ਟਿੱਬੀ ਰਵੀਦਾਸਪੁਰਾ ਬਸਤੀ ਦੇ ਬੁੱਧ ਸਿੰਘ, ਦਰਸ਼ਨ ਸਿੰਘ ਪੁੱਤਰ ਭੀਮ ਸਿੰਘ ਤੇ ਦਰਸ਼ਨ ਸਿੰਘ ਪੁੱਤਰ ਕਪੂਰ ਸਿੰਘ ਸਨ। ਸੁਨਾਮ ਦੇ ਰਵੀ ਤੇ ਕਰਮਜੀਤ ਸਿੰਘ, ਜਖੇਪਲ ਪਿੰਡ ਦੇ ਗਿਆਨ ਸਿੰਘ, ਲਹਿਲਕਲਾਂ ਦੇ ਲੱਛਾ ਸਿੰਘ ਤੇ ਸਮਾਣਾ ਦੇ ਸਫੀ ਨਾਥ ਨੇ ਵੀ ਸ਼ੁੱਕਰਵਾਰ ਨੂੰ ਦਮ ਤੋੜ ਦਿੱਤਾ।