Khetibadi Punjab

ਵਿਸਾਖੀ ਦੇ ਦਿਹਾੜੇ ‘ਤੇ CM ਭਗਵੰਤ ਮਾਨ ਵੰਡਣਗੇ ਚੈੱਕ, ਸਾਰੇ ਜ਼ਿਲ੍ਹਿਆਂ ‘ਚ ਪ੍ਰੋਗਰਾਮ ਕਰਕੇ ਦਿੱਤੇ ਜਾਣਗੇ ਮੁਆਵਜ਼ੇ..

abohar, crop damage compensation, CM Bhagwant Mann

ਚੰਡੀਗੜ੍ਹ : ਪੰਜਾਬ ਸਰਕਾਰ ਮੌਸਮ ਦੀ ਮਾਰ ਕਾਰਨ ਤਬਾਹ ਹੋਈਆਂ ਫਸਲਾਂ ਦਾ ਮੁਆਵਜ਼ਾ ਦੇੇਵੇਗੀ। ਇਸ ਦੇ ਲਈ ਸਾਰੇ ਜ਼ਿਲ੍ਹਿਆਂ ਵਿੱਚ ਪ੍ਰੋਗਰਾਮ ਕਰਕੇ ਚੈੱਕ ਵੰਡੇ ਜਾਣਗੇ। ਇਸ ਕੜੀ ਤਹਿਤ 13 ਅਪ੍ਰੈਲ ਨੂੁੰ ਅਬੋਹਰ ਵਿੱਚ ਖੁਦ ਮੁੱਖ ਮੰਤਰੀ ਭਗਵੰਤ ਮਾਨ ਕਿਸਾਨਾਂ ਨੂੰ ਮੁਆਵਜ਼ ਦੇ ਚੈੱਕ ਵੰਡਣਗੇ। ਅੱਜ ਮੰਤਰੀ ਮੰਡਲ(Punjab Cabinet) ਦੀ ਹੋਈ ਮੀਟਿੰਗ ਵਿੱਚ ਇਹ ਫੈਸਲਾ ਲਿਆ ਗਿਆ ਹੈ।

ਮੀਟਿੰਗ ਵਿੱਚ ਕੇਂਦਰ ਸਰਕਾਰ ਨੂੰ ਵੀ ਅਜਿਹੇ ਮਾੜੇ ਹਾਲਾਤ ਵਿੱਚ ਕਿਸਾਨਾਂ ਦੀ ਬਾਂਹ ਫੜਣ ਦੀ ਅਪੀਲੀ ਕੀਤੀ ਹੈ। ਇਸ ਦੇ ਲਈ ਸਰਕਾਰ ਤੋਂ ਬਕਾਇਦਾ ਤੋਰ ਉੱਤੇ ਕਿਸਾਨਾਂ ਲਈ ਰਾਹਤ ਦੀ ਮੰਗ ਕੀਤੀ ਗਈ ਹੈ। ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਇਹ ਮੁਆਵਜ਼ਾ ਗਿਰਦਾਵਰੀ ਰਿਪੋਰਟਾਂ ਦੇ ਆਧਾਰ ਉੱਤੇ ਹੀ ਦਿੱਤਾ ਜਾਣਾ ਹੈ।

ਮੀਟਿੰਗ ਸਮਾਪਤ ਹੋਣ ਤੋਂ ਬਾਅਦ ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਨੇ ਪ੍ਰੈਸ ਕਾਨਫਰੰਸ ਕਰਕੇ ਲਏ ਗਏ ਅਹਿਮ ਫੈਸਲਿਆਂ ਬਾਰੇ ਜਾਣਕਾਰੀ ਦਿੱਤੀ। ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਮਾਨ ਪੰਜਾਬ ਦੇ ਕਿਸਾਨਾਂ ਨੂੰ ਵਿਸਾਖੀ ਤੋਂ ਇਕ ਦਿਨ ਪਹਿਲਾਂ ਫਸਲਾਂ ਦੇ ਖਰਾਬੇ ਲਈ ਮੁਆਵਜ਼ੇ ਦੇ ਚੈੱਕ ਵੰਡਣਗੇ। ਕਿਸਾਨਾਂ ਨੂੰ ਚੈੱਕ ਦੇਣ ਲਈ 13 ਅਪਰੈਲ ਨੂੰ ਅਬੋਹਰ ਵਿੱਚ ਵੱਡੇ ਪੱਧਰ ’ਤੇ ਪ੍ਰੋਗਰਾਮ ਕੀਤਾ ਜਾਵੇਗਾ। ਇਸ ਦੌਰਾਨ ਕਿਸਾਨਾਂ ਨੂੰ ਚੈੱਕ ਵੀ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਸੀਐੱਮ ਦੇ ਅਬੋਹਰ ਜਾਣ ਤੋਂ ਪਹਿਲਾਂ ਹੀ ਮੁਆਵਜ਼ੇ ਦੀ ਰਾਸ਼ੀ ਕਿਸਾਨਾਂ ਦੇ ਖਾਤਿਆਂ ਵਿੱਚ ਆ ਜਾਵੇਗੀ।

ਕੇਂਦਰ ਸਰਕਾਰ ਨੂੰ ਵੀ ਕਿਸਾਨਾਂ ਦੀ ਬਾਂਹ ਫੜਣ ਦੀ ਅਪੀਲ

ਖੇਤੀਬਾੜੀ ਮੰਤਰੀ ਧਾਲੀਵਾਲ ਨੇ ਕਿਹਾ ਕਿ ਸਰਕਾਰ ਕੋਲ ਗਿਰਦਾਵਰੀ ਦੀ ਰਿਪੋਰਟ ਆਉਂਦੇ ਹੀ ਕਿਸਾਨਾਂ ਦੇ ਖਾਤਿਆਂ ਵਿੱਚ ਚੈੱਕ ਜਮ੍ਹਾ ਕਰਵਾ ਦਿੱਤੇ ਜਾਣਗੇ। ਕੈਬਨਿਟ ਮੀਟਿੰਗ ਵਿੱਚ ਇੱਕ ਹੋਰ ਫੈਸਲਾ ਲਿਆ ਗਿਆ ਹੈ। ਉਨ੍ਹਾਂ ਕੇਂਦਰ ਸਰਕਾਰ ਨੂੰ ਪੱਤਰ ਲਿਖਿਆ ਹੈ ਕਿ ਇਸ ਮੌਕੇ ਕਿਸਾਨਾਂ ਦੀ ਬਾਂਹ ਫੜੀ ਜਾਵੇ। ਜਿਸ ਤਰ੍ਹਾਂ ਉਹ ਪੰਜਾਬ ਵਿੱਚ ਕਿਸਾਨਾਂ ਦੇ ਭਲੇ ਲਈ ਅੱਗੇ ਆਏ ਹਨ, ਕੇਂਦਰ ਸਰਕਾਰ ਨੂੰ ਵੀ ਅਜਿਹਾ ਹੀ ਕਰਨਾ ਚਾਹੀਦਾ ਹੈ। ਕਣਕ ਦੀ ਖਰੀਦ ਸਮੇਂ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣੀ ਚਾਹੀਦੀ।

2-3 ਦਿਨਾਂ ਵਿੱਚ ਹੀ ਗਿਰਦਾਵਰੀ ਦਾ ਕੰਮ ਮੁਕੰਮਲ

ਉਨ੍ਹਾਂ ਕਿਹਾ ਕਿ ਸੀਐੱਮ ਮਾਨ ਨੇ ਕੱਲ੍ਹ ਹੀ ਉੱਚ ਪੱਧਰੀ ਅਫਸਰਾਂ ਦੀ ਡਿਊਟੀ ਲਗਾਈ ਸੀ। ਨੁਕਸਾਨੀਆਂ ਫਸਲਾਂ ਸਬੰਧੀ ਗਿਰਦਾਵਰੀ ਦੀ ਨਿਗਰਾਨੀ ਕਰਨ ਦੇ ਹੁਕਮ ਦਿੱਤੇ ਗਏ। ਸਾਰੇ ਅਧਿਕਾਰੀਆਂ ਨੂੰ ਜੋ ਵੀ ਜ਼ਿਲੇ ਅਲਾਟ ਕੀਤੇ ਗਏ ਹਨ, ਉਨ੍ਹਾਂ ਦੀ ਫਸਲ ਦੀ ਭਰਪਾਈ ਮੌਕੇ ‘ਤੇ ਹੀ ਪਾਰਦਰਸ਼ਤਾ ਨਾਲ ਕੀਤੀ ਜਾਵੇਗੀ। ਧਾਲੀਵਾਲ ਨੇ ਕਿਹਾ ਕਿ ਗਿਰਦਾਵਰੀ ਦਾ ਕੰਮ 2-3 ਦਿਨਾਂ ਵਿੱਚ ਮੁਕੰਮਲ ਕਰ ਲਿਆ ਜਾਵੇਗਾ। ਮੁੱਖ ਮੰਤਰੀ ਦਾ ਕਹਿਣਾ ਹੈ ਕਿ ਜ਼ਖ਼ਮ ਹੋਣ ‘ਤੇ ਹੀ ਮੱਲ੍ਹਮ ਲਗਾਉਣ ਨਾਲ ਫਾਇਦਾ ਹੁੰਦਾ ਹੈ।

‘ਪੰਜਾਬ ਦੀ ਖੇਤੀ ਨੂੰ ਪਿੱਛੇ ਨਹੀਂ ਰਹਿਣ ਦਿੱਤਾ ਜਾਵੇਗਾ’

ਮੰਤਰੀ ਧਾਲੀਵਾਲ ਨੇ ਕਿਹਾ ਕਿ ਇਤਿਹਾਸ ਵਿੱਚ ਇਹ ਪਹਿਲੀ ਵਾਰ ਹੈ ਕਿ ਕਿਸਾਨਾਂ ਦੇ ਹਿੱਤ ਵਿੱਚ ਕੋਈ ਫੈਸਲਾ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸੀ.ਐਮ. ਭਗਵੰਤ ਮਾਨ ਕਿਸਾਨਾਂ ਦੇ ਨਾਲ ਖੜੇ ਹਨ। ਸਰਕਾਰ ਪੰਜਾਬ ਦੀ ਖੇਤੀ ਨੂੰ ਬਚਾਉਣਾ ਚਾਹੁੰਦੀ ਹੈ। ਉਹ ਕਿਸਾਨਾਂ ਦੀ ਢਾਲ ਬਣ ਕੇ ਖੜ੍ਹਾ ਹੈ। ਪੰਜਾਬ ਦੀ ਖੇਤੀ ਨੂੰ ਪਿੱਛੇ ਨਹੀਂ ਰਹਿਣ ਦਿੱਤਾ ਜਾਵੇਗਾ। ਹਰ ਗਿਰਦਾਵਰੀ ਨੂੰ ਮਾਨਯੋਗ ਸਰਕਾਰ ਦੀ ਅਗਵਾਈ ਹੇਠ ਮੁਆਵਜ਼ਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅਧਿਕਾਰੀਆਂ ਦੀ ਡਿਊਟੀ ਲਾਈ ਗਈ ਹੈ। ਜੇਕਰ ਫਿਰ ਵੀ ਕੋਈ ਗੜਬੜ ਹੈ ਤਾਂ ਉਨ੍ਹਾਂ ਨਾਲ ਜਾਂ ਅਧਿਕਾਰੀਆਂ ਨਾਲ ਸੰਪਰਕ ਕੀਤਾ ਜਾਵੇ।

ਕਿਸਾਨਾਂ ਨੂੰ ਇਸ ਹਿਸਾਬ ਨਾਲ ਮਿਲੇਗਾ ਮੁਆਵਜ਼ਾ

ਦੱਸ ਦੇਈਇ ਬੀਤੇ ਸ਼ੁੱਕਰਵਾਰ ਨੂੰ ਇੱਕ ਮੀਡੀਆ ਕਾਨਫਰੰਸ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਕਿਹਾ ਸੀ ਕਿ “ਅਸੀਂ ਪਹਿਲਾਂ ਹੀ 60 ਫੀਸਦੀ ਪ੍ਰਭਾਵਿਤ ਜ਼ਮੀਨ ਦੀ ਵਿਸ਼ੇਸ਼ ਗਿਰਦਾਵਰੀ ਪੂਰੀ ਕਰ ਲਈ ਹੈ। ਕਿਸਾਨਾਂ ਨੂੰ ਉਨ੍ਹਾਂ ਦੇ ਪੈਸੇ ਜ਼ਰੂਰ ਮਿਲਣਗੇ, ਜਦੋਂ ਕਿ ਪਹਿਲਾਂ ਕਈ ਵਾਰ ਰਾਹਤ ਨਹੀਂ ਮਿਲੀ ਸੀ।’

ਉਨ੍ਹਾਂ ਨੇ ਅੱਗੇ ਕਿਹਾ ਕਿ ‘ਜੇਕਰ ਨੁਕਸਾਨ 75 ਫੀਸਦੀ ਤੋਂ ਘੱਟ ਹੁੰਦਾ ਹੈ, ਤਾਂ ਕਿਸਾਨਾਂ ਨੂੰ ਪਹਿਲਾਂ 5,400 ਰੁਪਏ ਦੇ ਮੁਕਾਬਲੇ 6,800 ਰੁਪਏ ਪ੍ਰਤੀ ਏਕੜ ਮਿਲੇਗਾ। ਜੇਕਰ ਨੁਕਸਾਨ 75 ਫੀਸਦੀ ਤੋਂ ਵੱਧ ਹੁੰਦਾ ਹੈ, ਤਾਂ ਕਿਸਾਨਾਂ ਨੂੰ ਪਹਿਲਾਂ 12,000 ਰੁਪਏ ਦੇ ਮੁਕਾਬਲੇ 15,000 ਰੁਪਏ ਪ੍ਰਤੀ ਏਕੜ ਮਿਲੇਗਾ।’