‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐੱਮਐੱਸਪੀ ਕਮੇਟੀ ‘ਚ ਪੰਜਾਬ ਦੀ ਬਣਦੀ ਨੁਮਾਇੰਦਗੀ ਦੇਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਨੂੰ ਚਿੱਠੀ ਲਿਖੀ ਹੈ। ਮੁੱਖ ਮੰਤਰੀ ਮਾਨ ਨੇ ਚਿੱਠੀ ਵਿੱਚ ਲਿਖਿਆ ਕਿ ਪੰਜਾਬ ਦੇ ਕਿਸਾਨਾਂ ਨੇ ਹਰੀ ਕ੍ਰਾਂਤੀ ‘ਚ ਵੱਡਾ ਹਿੱਸਾ ਪਾਇਆ ਹੈ ਅਤੇ ਉਹਨਾਂ ਦੇ ਹੱਕਾਂ ਨੂੰ ਵਿਸਾਰਿਆ ਨਹੀਂ ਜਾ ਸਕਦਾ। ਮੁੱਖ ਮੰਤਰੀ ਮਾਨ ਨੇ ਟਵੀਟ ਕਰਕੇ ਇਸਦੀ ਜਾਣਕਾਰੀ ਦਿੱਤੀ ਹੈ।

ਦਰਅਸਲ, ਬੀਤੇ ਦਿਨੀਂ ਕੇਂਦਰ ਸਰਕਾਰ ਨੇ ਐਮਐਸਪੀ ਕਮੇਟੀ ਬਣਾਈ ਸੀ। ਇਸ ਕਮੇਟੀ ਵਿੱਚ ਪੰਜਾਬ ਦਾ ਇੱਕ ਵੀ ਨੁਮਾਇੰਦਾ ਸ਼ਾਮਿਲ ਨਹੀਂ ਕੀਤਾ ਗਿਆ ਹੈ। ਇਸ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਨੇ ਪੀਐਮ ਮੋਦੀ, ਗ੍ਰਹਿ ਮੰਤਰੀ ਅਤੇ ਖੇਤੀ ਮੰਤਰੀ ਨੂੰ ਚਿੱਠੀ ਲਿਖੀ ਹੈ।



ਖੇਤੀ ਮਸਲਿਆਂ ਬਾਰੇ ਕੇਂਦਰ ਸਰਕਾਰ ਦੀ ਕਮੇਟੀ ਵਿੱਚ ਪੰਜਾਬ ਦੀਆਂ ਜਥੇਬੰਦੀਆਂ ਅਤੇ ਸੂਬਾ ਸਰਕਾਰ ਦੇ ਨੁਮਾਇੰਦਿਆਂ ਨੂੰ ਪਹਿਲ ਨਾ ਦੇਣ ਕਾਰਨ ਕਿਸਾਨ ਜਥੇਬੰਦੀਆਂ ਵਿੱਚ ਨਿਰਾਸ਼ਤਾ ਪਾਈ ਜਾ ਰਹੀ ਹੈ। ਕੇਂਦਰ ਸਰਕਾਰ ਵੱਲੋਂ ਬਣਾਈ ਗਈ ਇਸ ਕਮੇਟੀ ਦਾ ਆਮ ਆਦਮੀ ਪਾਰਟੀ ਨੇ ਵੀ ਵਿਰੋਧ ਕੀਤਾ ਹੈ। ਇਹ ਕਮੇਟੀ ਖੇਤੀਬਾੜੀ ਕਾਨੂੰਨਾਂ ਅਤੇ ਘੱਟੋ-ਘੱਟ ਸਮਰਥਨ ਮੁੱਲ (ਐੱਮ. ਐੱਸ. ਪੀ.) ਨੂੰ ਸੁਧਾਰਨ ਲਈ ਬਣਾਈ ਗਈ ਹੈ।