Punjab

CM ਭਗਵੰਤ ਮਾਨ ਵਲੋਂ ਵੱਡਾ ਐਲਾਨ, ਸਰਬਸੰਮਤੀ ਨਾਲ ਚੁਣੇ ਜਾਣ ‘ਤੇ ਪੰਚਾਇਤ ਨੂੰ ਮਿਲਣਗੇ 5 ਲੱਖ ਰੁਪਏ

ਮੁੱਖ ਮੰਤਰੀ ਭਗਵੰਤ ਮਾਨ ਦੇ ਵੱਲੋਂ ਪੰਚਾਇਤੀ ਚੋਣਾਂ ਨੂੰ ਲੈ ਕੇ ਅਹਿਮ ਬਿਆਨ ਦਿੱਤਾ ਹੈ। ਪੰਜਾਬ ਵਿਧਾਨ ਸਭਾ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ, ਸੂਬੇ ਅੰਦਰ ਜਲਦੀ ਪੰਚਾਇਤੀ ਚੋਣਾਂ ਕਰਾਈਆਂ ਜਾਣਗੀਆਂ।

ਸੀਐਮ ਭਗਵੰਤ ਮਾਨ ਨੇ ਕਿਹਾ ਕਿ ਸਰਬਸੰਮਤੀ ਨਾਲ ਪੰਚਾਇਤ ਚੁਣਨ ਵਾਲੇ ਪਿੰਡ ਨੂੰ ਪੰਜ ਲੱਖ ਰੁਪਏ ਨਗਦ, ਸਟੇਡੀਅਮ ਤੇ ਹਸਪਤਾਲ ਪ੍ਰਮੁੱਖਤਾ ਨਾਲ ਦਿੱਤੇ ਜਾਣਗੇ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਜਲਦੀ ਹੀ ਪੰਚਾਇਤੀ ਚੋਣਾਂ ਕਰਵਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਕੋਸ਼ਿਸ਼ ਹੈ ਕਿ ਪਿੰਡਾਂ ਦਾ ਸਰਪੰਚ ਪਾਰਟੀ ਦਾ ਨਹੀਂ ਸਗੋਂ ਪਿੰਡਾਂ ਦਾ ਹੋਵੇ। ਉਨ੍ਹਾਂ ਉੱਲੂ ਅਤੇ ਹੰਸ ਦੀ ਕਹਾਣੀ ਸੁਣਾ ਕੇ ਪੰਚਾਇਤੀ ਚੋਣਾਂ ਦੀ ਮਹੱਤਤਾ ਬਾਰੇ ਦੱਸਿਆ। ਉਨ੍ਹਾਂ ਕਿਹਾ ਕਿ ਜੇਕਰ ਸਰਬਸੰਮਤੀ ਨਾਲ ਚੋਣਾਂ ਕਰਵਾਈਆਂ ਜਾਣ ਤਾਂ ਲੋਕਾਂ ਦੇ ਪੈਸੇ ਦੀ ਬੱਚਤ ਹੋਵੇਗੀ। ਅੱਜਕੱਲ੍ਹ ਸਰਪੰਚੀ ’ਤੇ 40-40 ਲੱਖ ਰੁਪਏ ਖਰਚੇ ਜਾਂਦੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਸਾਡੀ ਸਰਕਾਰ ਬੇਅਦਬੀ ਮਾਮਲੇ ਨੂੰ ਲੈ ਕੇ ਗੰਭੀਰ ਹੈ। ਇਸ ਕੇਸ ਨੂੰ ਸਾਡੇ ਤਰਫੋਂ ਕਾਨੂੰਨੀ ਤੌਰ ‘ਤੇ ਚੰਗੇ ਤਰੀਕੇ ਨਾਲ ਲੜਿਆ ਜਾਵੇਗਾ। ਸਾਡੇ ਕੋਲ ਕੁਝ ਨਵੇਂ ਤੱਥ ਹਨ। ਅਦਾਲਤ ਵਿੱਚ ਜ਼ੋਰਦਾਰ ਢੰਗ ਨਾਲ ਪੇਸ਼ ਕਰਨਗੇ। ਇਸ ਮੌਕੇ ਉਨ੍ਹਾਂ ਦੇ ਨਾਲ ਐਡਵੋਕੇਟ ਜਨਰਲ ਵੀ ਸਦਨ ਵਿੱਚ ਮੌਜੂਦ ਸਨ।