ਇਤਿਹਾਸਕ ਜਿੱਤ ਹਾਸਲ ਹੋਈ। ਭਾਰਤ ਦੇ ਉਪ ਰਾਸ਼ਟਰਪਤੀ ਤੇ ਪੀਯੂ ਚਾਂਸਲਰ ਸ੍ਰੀ ਸੀ.ਪੀ. ਰਾਧਾਕ੍ਰਿਸ਼ਨਨ ਨੇ ਪੰਜਾਬ ਯੂਨੀਵਰਸਿਟੀ ਦੀਆਂ ਸੈਨੇਟ ਚੋਣਾਂ ਦੇ ਸ਼ਡਿਊਲ ਨੂੰ ਆਧਿਕਾਰਿਕ ਮਨਜ਼ੂਰੀ ਦੇ ਦਿੱਤੀ ਹੈ।ਖ਼ੁਸ਼ੀ ਵਿੱਚ ਵਿਦਿਆਰਥੀਆਂ ਨੇ ਜਿੱਤ ਦਾ ਮਾਰਚ ਕੱਢਿਆ ਤੇ ਲੰਬੇ ਸਮੇਂ ਤੋਂ ਚੱਲ ਰਿਹਾ ਧਰਨਾ ਖ਼ਤਮ ਕਰ ਦਿੱਤਾ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਿਦਿਆਰਥੀਆਂ, ਅਤੇ ਪੰਜਾਬੀਆਂ ਨੂੰ ਵਧਾਈ ਦਿੰਦਿਆਂ ਸੋਸ਼ਲ ਮੀਡੀਆ ’ਤੇ ਲਿਖਿਆ:“ਇਹ ਸਿਰਫ਼ ਚੋਣਾਂ ਦੀ ਜਿੱਤ ਨਹੀਂ, ਸਗੋਂ ਪੰਜਾਬ ਦੀ ਵਿਰਾਸਤ ਤੇ ਅਧਿਕਾਰਾਂ ਦੀ ਸ਼ਾਨਦਾਰ ਜਿੱਤ ਹੈ। ਵਿਦਿਆਰਥੀਆਂ, ਅਧਿਆਪਕਾਂ ਤੇ ਹਰ ਪੰਜਾਬੀ ਨੇ ਭਾਰੀ ਦਬਾਅ ਦੇ ਬਾਵਜੂਦ ਹਿੰਮਤ ਨਾਲ ਸੰਘਰਸ਼ ਕੀਤਾ ਤੇ ਅਖ਼ੀਰ ਸੱਚਾਈ ਜਿੱਤੀ।
ਉਪ ਰਾਸ਼ਟਰਪਤੀ ਮਾਣਯੋਗ C.P. Radhakrishnan ਜੀ ਵੱਲੋਂ ਪੰਜਾਬ ਯੂਨੀਵਰਸਿਟੀ ਦੀ ਸੈਨੇਟ ਚੋਣਾਂ ਦੀ ਮਨਜ਼ੂਰੀ ਸਮੁੱਚੇ ਪੰਜਾਬ ਦੀ ਸ਼ਾਨਦਾਰ ਜਿੱਤ ਹੈ। ਇਹ ਸੰਸਥਾ ਸਿਰਫ਼ ਇੱਕ ਯੂਨੀਵਰਸਿਟੀ ਨਹੀਂ ਬਲਕਿ ਪੰਜਾਬ ਦੀ ਵਿਰਾਸਤ ਹੈ।
ਯੂਨੀਵਰਸਿਟੀ ਦੇ ਵਿਦਿਆਰਥੀ, ਅਧਿਆਪਕ, ਫੈਕਲਟੀ ਮੈਂਬਰ ਅਤੇ ਹਰ ਉਹ ਪੰਜਾਬੀ ਵਧਾਈ ਦਾ ਪਾਤਰ ਹੈ, ਜਿਸ ਨੇ ਬੇਹੱਦ…
— Bhagwant Mann (@BhagwantMann) November 28, 2025
”ਦੱਸਣਯੋਗ ਹੈ ਕਿ ਪੀਯੂ ਪ੍ਰਸ਼ਾਸਨ ਨੇ 9 ਨਵੰਬਰ ਨੂੰ ਚੋਣਾਂ ਦਾ ਸ਼ਡਿਊਲ ਚਾਂਸਲਰ ਕੋਲ ਭੇਜਿਆ ਸੀ, ਜਿਸ ਨੂੰ ਅੱਜ ਮਨਜ਼ੂਰੀ ਮਿਲੀ। ਇਸ ਨਾਲ ਪੰਜਾਬ ਯੂਨੀਵਰਸਿਟੀ ਨੂੰ ਕੇਂਦਰੀ ਯੂਨੀਵਰਸਿਟੀ ਬਣਾਉਣ ਦੀਆਂ ਸਾਰੀਆਂ ਸਾਜ਼ਿਸ਼ਾਂ ਨੂੰ ਵੱਡਾ ਝਟਕਾ ਲੱਗਾ ਹੈ।

