The Khalas Tv Blog Punjab ਭਗਵੰਤ ਮਾਨ ਨੇ ਕੀਤਾ ਨਵੇਂ ਵਜ਼ੀਰਾਂ ਦਾ ਐਲਾਨ
Punjab

ਭਗਵੰਤ ਮਾਨ ਨੇ ਕੀਤਾ ਨਵੇਂ ਵਜ਼ੀਰਾਂ ਦਾ ਐਲਾਨ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦਾ ਨਵਾਂ ਮੰਤਰੀ ਮੰਡਲ ਕੱਲ੍ਹ ਸਹੁੰ ਚੁੱਕੇਗਾ। ਸਹੁੰ ਚੁੱਕਣ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੈਬਨਿਟ ਮੰਤਰੀਆਂ ਦੇ ਨਾਂਵਾਂ ਦਾ ਐਲਾਨ ਕਰ ਦਿੱਤਾ ਹੈ। ਦਿੜਬਾ ਤੋਂ ਹਰਪਾਲ ਸਿੰਘ ਚੀਮਾ, ਮਲੋਟ ਤੋਂ ਡਾ.ਬਲਜੀਤ ਕੌਰ, ਜੰਡਿਆਲਾ ਤੋਂ ਹਰਭਜਨ ਸਿੰਘ, ਮਾਨਸਾ ਤੋਂ ਡਾ.ਵਿਜੇ ਸਿੰਗਲਾ, ਭੋਆ ਤੋਂ ਲਾਲ ਚੰਦ ਕਟੋਰਚੱਕ, ਬਰਨਾਲਾ ਤੋਂ ਗੁਰਮੀਤ ਸਿੰਘ ਮੀਤ ਹੇਅਰ, ਅਜਨਾਲਾ ਤੋਂ ਕੁਲਦੀਪ ਸਿੰਘ ਧਾਲੀਵਾਲ, ਪੱਟੀ ਤੋਂ ਲਾਲਜੀਤ ਸਿੰਘ ਭੁੱਲਰ, ਹੁਸ਼ਿਆਰਪੁਰ ਤੋਂ ਬਰਾਮ ਸ਼ੰਕਰ ਅਤੇ ਸ੍ਰੀ ਅਨੰਦਪੁਰ ਸਾਹਿਬ ਤੋਂ ਹਰਜੋਤ ਸਿੰਘ ਬੈਂਸ ਨੂੰ ਕੈਬਨਿਟ ਮੰਤਰੀ ਬਣਾਇਆ ਗਿਆ ਹੈ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਸਾਨੂੰ ਸਾਰਿਆਂ ਨੂੰ ਬਹੁਤ ਵੱਡੀ ਜ਼ਿੰਮੇਵਾਰੀ ਦਿੱਤੀ ਹੈ, ਸਾਨੂੰ ਦਿਨ-ਰਾਤ ਮਿਹਨਤ ਕਰਕੇ ਲੋਕਾਂ ਦੀ ਸੇਵਾ ਕਰਨੀ ਹੈ ਅਤੇ ਇੱਕ ਇਮਾਨਦਾਰ ਸਰਕਾਰ ਦੇਣੀ ਹੈ। ਅਸੀਂ ਇੱਕ ਰੰਗਲਾ ਪੰਜਾਬ ਬਣਾਉਣਾ ਹੈ।

Exit mobile version