ਦਿੱਲੀ : ਦੇਸ਼ ਦੀ ਨਵੀਂ ਬਣੀ ਪਾਰਲੀਮੈਂਟ ਦੀ ਇਮਾਰਤ ਦਾ 28 ਮਈ ਨੂੰ ਉਦਘਾਟਨ ਹੋਣਾ ਹੈ ਪਰ ਕਈ ਰਾਜਸੀ ਪਾਰਟੀਆਂ ਨੇ ਇਸ ਦੇ ਉਦਘਾਟਨ ਸਮਾਗਮਾਂ ਦਾ ਬਾਈਕਾਟ ਕਰਨ ਦਾ ਐਲਾਨ ਕੀਤਾ ਹੈ ,ਉਥੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀ ਇਸ ਮਾਮਲੇ ‘ਤੇ ਇੱਕ ਟਵੀਟ ਕੀਤਾ ਹੈ ਤੇ ਦੇਸ਼ ਦੀ ਰਾਸ਼ਟਰਪਤੀ ਨੂੰ ਸੱਦਾ ਨਾ ਦਿੱਤੇ ਜਾਣ ‘ਤੇ ਇਤਰਾਜ਼ ਜਤਾਇਆ ਹੈ। ਉਹਨਾਂ ਲਿੱਖਿਆ ਹੈ ਕਿ ਜਦ ਵੀ ਪਾਰਲੀਮੈਂਟ ਦਾ ਸ਼ੈਸਨ ਬੁਲਾਇਆ ਜਾਂਦਾ ਹੈ ਤਾਂ ਮਾਣਯੋਗ ਰਾਸ਼ਟਰਪਤੀ ਜੀ ਹਰ ਇੱਕ MP ਨੂੰ ਸੈਸ਼ਨ ਵਿੱਚ ਹਾਜ਼ਰ ਹੋਣ ਲਈ ਸੱਦਾ ਪੱਤਰ ਭੇਜਦੇ ਹਨ ਪਰ ਨਵੀਂ ਪਾਰਲੀਮੈਂਟ ਦੇ ਉਦਘਾਟਨ ਕਰਾਉਣ ਦੀ ਗੱਲ ਤਾਂ ਦੂਰ, ਉਹਨਾਂ ਨੂੰ ਬੁਲਾਇਆ ਵੀ ਨਹੀਂ ਗਿਆ।
ਮਾਨ ਨੇ ਇਹ ਵੀ ਕਿਹਾ ਹੈ ਕਿ ਜੇਕਰ ਮਾਣਯੋਗ ਰਾਸ਼ਟਰਪਤੀ ਜੀ ਉਦਘਾਟਨ ਕਰਦੇ ਤਾਂ ਉਹ ਜਰੂਰ ਜਾਂਦੇ ਪਰ ਹੁਣ ਉਹਨਾਂ ਨਾ ਜਾਣ ਦਾ ਫੈਸਲਾ ਕੀਤਾ ਹੈ।
ਜਦ ਵੀ ਪਾਰਲੀਮੈਂਟ ਦਾ ਸ਼ੈਸਨ ਬੁਲਾਇਆ ਜਾਂਦਾ ਹੈ ਤਾਂ ਮਾਣਯੋਗ ਰਾਸ਼ਟਰਪਤੀ ਜੀ ਹਰ ਇੱਕ MP ਨੂੰ ਸੈਸ਼ਨ ਵਿੱਚ ਹਾਜ਼ਰ ਹੋਣ ਲਈ ਸੱਦਾ ਪੱਤਰ ਭੇਜਦੇ ਹਨ..ਪਰ ਨਵੀਂ ਪਾਰਲੀਮੈਂਟ ਦੇ ਉਦਘਾਟਨ ਕਰਾਉਣ ਦੀ ਗੱਲ ਤਾਂ ਦੂਰ ਓਹਨਾਂ ਨੂੰ ਬੁਲਾਇਆ ਵੀ ਨਹੀਂ ਗਿਆ…ਜੇਕਰ ਮਾਣਯੋਗ ਰਾਸ਼ਟਰਪਤੀ ਜੀ ਉਦਘਾਟਨ ਕਰਦੇ ਤਾਂ ਜਰੂਰ ਜਾਂਦੇ ਪਰ ਹੁਣ ਨਹੀਂ ਜਾਵਾਂਗੇ …
— Bhagwant Mann (@BhagwantMann) May 24, 2023
ਜ਼ਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ 28 ਮਈ ਨੂੰ ਨਵੇਂ ਸੰਸਦ ਭਵਨ ਦਾ ਉਦਘਾਟਨ ਕਰਨਗੇ। ਜਿਸ ਨੂੰ ਲੈ ਕੇ ਵਿਰੋਧੀ ਧਿਰ ਨਾਰਾਜ਼ ਹੈ। ਨਵੇਂ ਸੰਸਦ ਭਵਨ ਦੇ ਉਦਘਾਟਨ ਸਮਾਰੋਹ ਨੂੰ ਲੈ ਕੇ ਵਿਰੋਧੀ ਧਿਰਾਂ ਨੇ ਇੱਕ ਵਾਰ ਫਿਰ ਮੋਦੀ ਸਰਕਾਰ ਖਿਲਾਫ ਇੱਕਜੁੱਟ ਹੋਣਾ ਸ਼ੁਰੂ ਕਰ ਦਿੱਤਾ ਹੈ। ਘੱਟੋ-ਘੱਟ 20 ਵਿਰੋਧੀ ਪਾਰਟੀਆਂ ਨੇ ਉਦਘਾਟਨੀ ਸਮਾਰੋਹ ਦਾ ਬਾਈਕਾਟ ਕਰਨ ਦਾ ਫੈਸਲਾ ਕੀਤਾ ਹੈ। ਵਿਰੋਧੀ ਪਾਰਟੀਆਂ ਨੇ ਬੁੱਧਵਾਰ ਨੂੰ ਇੱਕ ਸਾਂਝੇ ਬਿਆਨ ਵਿੱਚ ਇਸ ਬਾਈਕਾਟ ਦੀ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ, ‘ਜਦੋਂ ਲੋਕਤੰਤਰ ਦੀ ਆਤਮਾ ਹੀ ਸੰਸਦ ਤੋਂ ਖਿੱਚੀ ਗਈ ਹੈ, ਤਾਂ ਸਾਨੂੰ ਨਵੀਂ ਇਮਾਰਤ ਦੀ ਕੋਈ ਕੀਮਤ ਨਜ਼ਰ ਨਹੀਂ ਆਉਂਦੀ।’
ਵਿਰੋਧੀ ਧਿਰ ਦੇ ਨੇਤਾਵਾਂ ਦਾ ਕਹਿਣਾ ਹੈ ਕਿ ਦੇਸ਼ ਦੀ ਰਾਸ਼ਟਰਪਤੀ ਨੂੰ ਸੰਸਦ ਭਵਨ ਦਾ ਉਦਘਾਟਨ ਕਰਨਾ ਚਾਹੀਦਾ ਹੈ। ਰਾਹੁਲ ਗਾਂਧੀ ਅਤੇ ਮੱਲਿਕਾਰਜੁਨ ਖੜਗੇ ਪਹਿਲਾਂ ਹੀ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਪ੍ਰੋਗਰਾਮ ਦਾ ਉਦਘਾਟਨ ਕਰਨ ਦੀ ਮੰਗ ਕਰ ਚੁੱਕੇ ਹਨ।-+