Punjab

ਜੰਮੂ-ਕਸ਼ਮੀਰ ‘ਚ ਪਾਕਿ ਫੌਜ ਨਾਲ ਮੁਕਾਬਲੇ ਕਰਦੇ ਸ਼ਹੀਦ ਹੋਏ ਕੁਲਦੀਪ ਸਿੰਘ ਦੇ ਪਰਿਵਾਰ ਨੂੰ ਕੈਪਟਨ ਵੱਲੋਂ 50 ਲੱਖ ਦੇਣ ਦਾ ਐਲਾਨ

‘ਦ ਖ਼ਾਲਸ ਬਿਊਰੋ :- ਜੰਮੂ ਕਸ਼ਮੀਰ ਵਿੱਚ ਸ਼ਹੀਦ ਹੋਏ ਪੰਜਾਬ ਦੇ ਜਵਾਨ ਹੌਲਦਾਰ ਕੁਲਦੀਪ ਸਿੰਘ ਦੇ ਪਰਿਵਾਰ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਮਦਦ ਰਾਸ਼ੀ ਤੇ ਸਰਕਾਰੀ ਨੌਕਰੀ ਦੇਣ ਦਾ ਐਲਾਨ ਕੀਤਾ ਹੈ। ਕੁਲਦੀਪ ਸਿੰਘ ਨੌਗਾਮ ਸੈਕਟਰ ਵਿੱਚ ਕੰਟਰੋਲ ਲਾਈਨ ਪਾਰ ਪਾਕਿਸਤਾਨ ਦੇ ਫ਼ੌਜੀਆਂ ਵੱਲੋਂ ਜੰਗਬੰਦੀ ਸਮਝੌਤੇ ਦੀ ਉਲੰਘਣਾ ਦੌਰਾਨ ਸ਼ਹੀਦ ਹੋਏ ਸਨ। ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਸ਼ਹੀਦ ਕੁਲਦੀਪ ਸਿੰਘ ਦੇ ਪਰਿਵਾਰ ਨੂੰ 50 ਲੱਖ ਰੁਪਏ ਦੀ ਮਦਦ ਤੇ ਉਨ੍ਹਾਂ ਦੇ ਪਰਿਵਾਰ ਵਿਚੋਂ ਕਿਸੇ ਇੱਕ ਸ਼ਖ਼ਸ ਨੂੰ ਸਰਕਾਰੀ ਨੌਕਰੀ ਵੀ ਦਿੱਤੀ ਜਾਵੇਗੀ। ਸ਼ਹੀਦ ਕੁਲਦੀਪ ਸਿੰਘ 15 ਸਿੱਖ ਰੈਜੀਮੈਂਟ ਵਿੱਚ ਆਪਣੀ ਸੇਵਾ ਨਿਭਾਅ ਰਹੇ ਸਨ।

ਕੈਪਟਨ ਨੇ ਆਪਣੇ ਫੇਸਬੁੱਕ ਅਕਾਉਂਟ ਤੇ ਇਸਦਾ ਐਲਾਨ ਕੀਤਾ ਹੈ। ਜਿਸ ਵਿੱਚ ਉਨ੍ਹਾਂ ਨੇ ਲਿਖਿਆ ਹੈ ਕਿ ਜੰਮੂ-ਕਸ਼ਮੀਰ ਦੇ ਨੌਗਾਮ ਸੈਕਟਰ ਵਿੱਚ ਕੰਟਰੋਲ ਲਾਈਨ ਪਾਰ ਪਾਕਿਸਤਾਨ ਫੌਜੀਆਂ ਵੱਲੋਂ ਜੰਗਬੰਦੀ ਸਮਝੌਤੇ ਦਾ ਉਲੰਘਣ ਕਰਨ ‘ਤੇ ਜਵਾਬੀ ਕਾਰਵਾਈ ਵਿੱਚ ਸਾਡੇ ਬਹਾਦਰ ਫੌਜੀ ਹਵਲਦਾਰ ਕੁਲਦੀਪ ਸਿੰਘ ਸ਼ਹੀਦ ਹੋ ਗਏ ਜੋ ਕਿ 15 ਸਿੱਖ ਰੈਜੀਮੈਂਟ ਵਿੱਚ ਆਪਣੀ ਸੇਵਾ ਨਿਭਾਅ ਰਹੇ ਸਨ। ਸ਼ਹੀਦ ਕੁਲਦੀਪ ਸਿੰਘ ਜੀ ਦੇ ਪਰਿਵਾਰ ਨੂੰ ਮੈਂ, 50 ਲੱਖ ਰੁਪਏ ਦੀ ਸਹਾਇਤਾ ਦੇਣ ਦਾ ਐਲਾਣ ਕੀਤਾ ਹੈ ਤੇ ਉਨਾਂ ਦੇ ਪਰਿਵਾਰ ਵਿੱਚੋਂ ਕਿਸੇ ਇੱਕ ਸ਼ਖਸ ਨੂੰ ਸਰਕਾਰੀ ਨੌਕਰੀ ਵੀ ਦਿੱਤੀ ਜਾਵੇਗੀ। ਅਸੀਂ ਆਪਣੇ ਬਹਾਦਰ ਫੌਜੀਆਂ ਦੀ ਸ਼ਹਾਦਤ ਅੱਗੇ ਸੀਸ ਝੁਕਾਉਂਦੇ ਹਾਂ ਤੇ ਉਨਾਂ ਦੇ ਪਰਿਵਾਰਾਂ ਦੀ ਮਦਦ ਕਰਨਾ ਸਾਡਾ ਫਰਜ਼ ਹੈ। ਜੈ ਹਿੰਦ..