Punjab

CM ਕੈਪਟਨ ਨੇ ਸਰਦੂਲਗੜ੍ਹ ਦੇ BDPO ਦਾ ਲਿਆ ਸਖ਼ਤ ਨੋਟਿਸ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ):- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਰਦੂਲਗੜ ਦੇ ਬੀ.ਡੀ.ਪੀ.ਓ. ਨੂੰ ਤੁਰੰਤ ਹੈਡਕੁਆਟਰ ਵਿੱਚ ਤਬਦੀਲ ਕਰਨ ਲਈ ਕਿਹਾ ਹੈ।  ਕੈਪਟਨ ਨੇ ਸਰਦੂਲਗੜ BDPO ਵੱਲੋਂ ਕੁੱਝ ਖੇਤੀ ਵਿਰੋਧ ਪ੍ਰਦਰਸ਼ਨਾਂ ਬਾਰੇ ਜਾਰੀ ਕੀਤਾ ਗਿਆ ਇੱਕ ਪੱਤਰ ਵੀ ਵਾਪਸ ਲੈਣ ਦੇ ਆਦੇਸ਼ ਦਿੱਤੇ ਹਨ ਜਿਸ ਵਿੱਚ ਉਨ੍ਹਾਂ ਨੇ ਗਲਤ ਢੰਗ ਨਾਲ ਦਾਅਵਾ ਕੀਤਾ ਸੀ ਕਿ ਪੰਜਾਬ ਸਰਕਾਰ ਨੇ ਇਨ੍ਹਾਂ ਖੇਤੀ ਆਰਡੀਨੈਂਸਾਂ ਖਿਲਾਫ ਪ੍ਰਦਰਸ਼ਨਾਂ ਦਾ ਆਯੋਜਨ ਕੀਤਾ ਸੀ।

ਇਸਦੇ ਨਾਲ ਹੀ ਕੈਪਟਨ ਨੇ ਸਬੰਧਿਤ ਅਧਿਕਾਰੀਆਂ ਨੂੰ ਮਾਮਲੇ ਦੀ ਜਾਂਚ ਕਰਨ ਲਈ ਵੀ ਕਿਹਾ ਹੈ।