India International Punjab

CM ਚੰਨੀ ਵੱਲੋਂ ਕਰਤਾਰਪੁਰ ਸਾਹਿਬ ਲਈ ਮੁਫਤ ਬੱਸ ਸੇਵਾ ਦਾ ਐਲਾਨ

‘ਦ ਖ਼ਾਲਸ ਟੀਵੀ ਬਿਊਰੋ:-ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਆਪਣੀ ਵਜ਼ਾਰਤ ਦੇ ਸਾਥੀਆਂ ਨਾਲ ਕਰਤਾਰਪੁਰ ਸਾਹਿਬ ਵਿਖੇ ਨਤਮਸਤਕ ਹੋਣ ਤੋਂ ਬਾਅਦ ਇਕ ਵੱਡਾ ਐਲਾਨ ਕਰ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਕਰਤਾਰਪੁਰ ਸਾਹਿਬ ਲਈ ਫ੍ਰੀ ਬੱਸ ਸੇਵਾ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਉਨ੍ਹਾਂ ਨੇ ਲਾਂਘਾ ਖੋਲ੍ਹਣ ਲਈ ਦੋਵਾਂ ਦੇਸ਼ਾਂ ਦੇ ਪ੍ਰਧਾਨ ਮੰਤਰੀਆਂ ਦਾ ਧੰਨਵਾਦ ਕਰਦਿਆਂ ਸਰਹੱਦ ਉੱਤੇ ਵਪਾਰਕ ਕਾਰਵਾਈ ਸ਼ੁਰੂ ਕਰਨ ਦੀ ਕੇਂਦਰ ਨੂੰ ਅਪੀਲ ਕੀਤੀ ਹੈ। ਇਸੇ ਦੌਰਾਨ ਚਰਨਜੀਤ ਸਿੰਘ ਚੰਨੀ ਨੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 552ਵੇਂ ਪ੍ਰਕਾਸ਼ ਪੁਰਬ ਮੌਕੇ ਲੋਕਾਂ ਨੂੰ ਵਧਾਈ ਵੀ ਦਿੱਤੀ ਹੈ।