Punjab

ਕਿਸੇ ਕੀਮਤ ਉੱਤੇ ਨਹੀਂ ਹੋਣ ਦਿਆਂਗੇ ਕਿਸਾਨਾਂ ਦੀਆਂ ਫਸਲਾਂ ਦਾ ਨੁਕਸਾਨ : CM ਚੰਨੀ

‘ਦ ਖ਼ਾਲਸ ਟੀਵੀ ਬਿਊਰੋ:- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਕਿਸਾਨਾਂ ਦੀਆਂ ਫਸਲਾਂ ਦਾ ਕਿਸੇ ਵੀ ਕੀਮਤ ‘ਤੇ ਨੁਕਸਾਨ ਨਾ ਹੋਣ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਆਪਣੇ ਟਵਿੱਟਰ ਅਕਾਉਂਟ ਉੱਤੇ ਇਸਦਾ ਜਿਕਰ ਕਰਦਿਆਂ ਕਿਹਾ ਹੈ ਕਿ ਕਿਸਾਨ ਪੰਜਾਬ ਦੀ ਰੀੜ੍ਹ ਦੀ ਹੱਡੀ ਹਨ ਅਤੇ ਅਸੀਂ ਉਨ੍ਹਾਂ ਨੂੰ ਹਰ ਤਰ੍ਹਾਂ ਦੀ ਸਹਾਇਤਾ ਪ੍ਰਦਾਨ ਕਰਾਂਗੇ।


ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਬਠਿੰਡਾ ਜ਼ਿਲ੍ਹੇ ਦੇ ਪਿੰਡਾਂ ਵਿਚ ਨਰਮੇ ਦੇ ਗੁਲਾਬੀ ਸੁੰਡੀ ਦੇ ਹਮਲੇ ਨਾਲ ਹੋਏ ਨੁਕਸਾਨ ਦਾ ਜਾਇਜ਼ਾ ਲਿਆ ਸੀ। ਇਸ ਮੌਕੇ ਉਨ੍ਹਾਂ ਨਾਲ ਡਿਪਟੀ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੀ ਸਨ। ਜਾਣਕਾਰੀ ਅਨੁਸਾਰ ਉਹਨਾਂ ਨੇ ਕਿਸਾਨਾਂ ਨਾਲ ਗੱਲਬਾਤ ਵੀ ਕੀਤੀ ਤੇ ਹੋਏ ਨੁਕਸਾਨ ਦੀ ਜਾਣਕਾਰੀ ਪ੍ਰਾਪਤ ਕੀਤੀ। ਇਸ ਮੌਕੇ ਰੰਧਾਵਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਗੁਲਾਬੀ ਸੁੰਡੀ ਦੇ ਹਮਲੇ ਦਾ ਟਾਕਰਾ ਕਰਨ ਲਈ ਦਵਾਈ ਬਿਲਕੁਲ ਮੁਫਤ ਪ੍ਰਦਾਨ ਕੀਤੀ ਜਾ ਰਹੀ ਹੈ।