ਲੋਕ ਸਭਾ ਚੋਣਾਂ (Lok Sabha Election) ਨੂੰ ਲੈ ਕੇ ਸਿਆਸੀ ਲੀਡਰਾਂ ਵੱਲੋਂ ਦਲ ਬਦਲੀਆਂ ਦਾ ਦੌਰ ਜਾਰੀ ਹੈ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Charanjeet Singh Channi) ਦੇ ਭਰਾ ਡਾ. ਮਨੋਹਰ ਸਿੰਘ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ। ਡਾ.ਮਨੋਹਰ ਸਿੰਘ 2022 ਵਿੱਚ ਕਾਂਗਰਸ ਪਾਰਟੀ ਵੱਲੋਂ ਹਲਕਾ ਬਸੀ ਪਠਾਣਾ ਤੋਂ ਪਾਰਟੀ ਦੀ ਟਿਕਟ ਦੇ ਦਾਅਵੇਦਾਰ ਸਨ, ਪਰ ਉਨ੍ਹਾਂ ਨੂੰ ਕਾਂਗਰਸ ਪਾਰਟੀ ਨੇ ਟਿਕਟ ਨਹੀਂ ਦਿੱਤੀ ਸੀ, ਜਿਸ ਕਾਰਨ ਉਹ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿ ਗਏ ਸੀ।
ਡਾ.ਮਨੋਹਰ ਸਿੰਘ ਨੇ ਕਾਂਗਰਸ ਪਾਰਟੀ ਤੋਂ ਬਾਗੀ ਹੋ ਕੇ ਹਲਕਾ ਬਸੀ ਪਠਾਣਾ ਤੋਂ ਕਾਂਗਰਸ ਦੇ ਉਮੀਦਵਾਰ ਗੁਰਪ੍ਰੀਤ ਸਿੰਘ ਜੀਪੀ ਦੇ ਸਾਹਮਣੇ ਚੋਣ ਲੜੀ ਸੀ। ਦੱਸ ਦੇਈਏ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਨੇ ਗੁਰਪ੍ਰੀਤ ਸਿੰਘ ਜੀਪੀ ਨੂੰ ਟਿਕਟ ਦਿੱਤੀ ਸੀ, ਪਰ ਉਹ ਚੋਣ ਹਾਰ ਗਏ ਸਨ। ਜੀਪੀ ਹੁਣ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਕੇ ਹਲਕਾ ਫਤਿਹਗੜ੍ਹ ਸਾਹਿਬ ਤੋਂ ਆਮ ਆਦਮੀ ਪਾਰਟੀ ਵੱਲੋਂ ਲੋਕ ਸਭਾ ਚੋਣ ਲੜ ਰਹੇ ਹਨ।
ਕਾਂਗਰਸ ਵੱਲੋਂ ਹਲਕਾ ਬਸੀ ਪਠਾਣਾ ਤੋਂ ਗੁਰਪ੍ਰੀਤ ਸਿੰਘ ਜੀਪੀ ਦੀ ਕਮੀ ਨੂੰ ਪੂਰਾ ਕਰਦਿਆਂ ਡਾ. ਮਨੋਹਰ ਸਿੰਘ ਨੂੰ ਪਾਰਟੀ ਵਿੱਚ ਲਿਆਂਦਾ ਗਿਆ ਹੈ।
ਇਹ ਵੀ ਪੜ੍ਹੋ – ਨਾੜ ਦੇ ਧੂੰਏਂ ਦੀ ਲਪੇਟ ’ਚ ਆਉਣ ਕਾਰਨ ਨੌਜਵਾਨ ਦੀ ਮੌਤ