‘ਦ ਖ਼ਾਲਸ ਟੀਵੀ ਬਿਊਰੋ:- ਲੁਧਿਆਣਾ ਵਿੱਚ ਅੱਜ ਕਾਂਗਰਸ ਪਾਰਟੀ ਦੀ ਚੋਣ ਰੈਲੀ ਤੋਂ ਪਹਿਲਾਂ ਖੇਤੀ ਕਾਨੂੰਨਾਂ ਦੇ ਖਿਲਾਫ ਲੜਾਈ ਲੜਕੇ ਸ਼ਹੀਦ ਕਿਸਾਨਾਂ ਦੇ ਵਾਰਸਾਂ ਨੂੰ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਨਿਯੁਕਤੀ ਪੱਤਰ ਵੰਡੇ ਹਨ। ਜਾਣਕਾਰੀ ਮੁਤਾਬਿਕ ਅੱਜ ਕਾਂਗਰਸ ਪਾਰਟੀ ਨੇ ਆਪਣਾ ਚੋਣ ਬਿਗੁਲ ਵਜਾ ਦਿੱਤਾ ਹੈ ਤੇ ਇਸ ਤੋਂ ਪਹਿਲਾਂ ਉਨ੍ਹਾਂ ਨੇ ਸ਼ਹੀਦਾਂ ਦੇ ਪਰਿਵਾਰਿਕ ਮੈਂਬਰਾਂ ਨੂੰ ਨਿਯੁਕਤੀ ਪੱਤਰ ਤਕਸੀਮ ਕੀਤੇ ਹਨ।
ਇਸ ਮੌਕੇ ਉਨ੍ਹਾਂ ਨਾਲ ਪੰਜਾਬ ਦੇ ਮੁੱਖ ਮੰਤਰੀ ਨਾਲ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ, ਭਾਰਤ ਭੂਸ਼ਣ ਆਸ਼ੂ ਅਤੇ ਵਿਤ ਮੰਤਰੀ ਮਨਪ੍ਰਤੀ ਸਿੰਘ ਬਾਦਲ ਵੀ ਮੌਜੂਦ ਸਨ। ਵਾਰ ਵਾਰ ਸਵਾਲ ਉਠ ਰਹੇ ਸਨ ਕਿ ਸਰਕਾਰ ਨੇ ਹਾਲੇ ਆਪਣੇ ਵਾਅਦੇ ਮੁਤਾਬਿਕ ਰੈਲੀ ਤੋਂ ਠੀਕ ਪਹਿਲਾਂ