‘ਦ ਖ਼ਾਲਸ ਟੀਵੀ ਬਿਊਰੋ:- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪਿੰਡ ਮੰਡੀ ਕਲਾਂ ਵਿਖੇ ਮ੍ਰਿਤਕ ਖੇਤ ਮਜ਼ਦੂਰ ਸੁਖਪਾਲ ਸਿੰਘ ਦੇ ਵੱਡੇ ਭਰਾ ਨੱਥਾ ਸਿੰਘ ਨੂੰ ਖੁਦ ਜਾ ਕੇ ਨੌਕਰੀ ਦਾ ਨਿਯੁਕਤੀ ਪੱਤਰ ਸੌਂਪਿਆ ਹੈ। ਇਸਦੀ ਜਾਣਕਾਰੀ ਚੰਨੀ ਨੇ ਆਪਣੇ ਟਵਿੱਟਰ ਅਕਾਉਂਟ ਉੱਤੇ ਦਿੱਤੀ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਜ਼ਿਲ੍ਹਾ ਅਧਿਕਾਰੀਆਂ ਨੂੰ ਉਨ੍ਹਾਂ ਦੇ ਘਰ ਦੀ ਉਸਾਰੀ ਲਈ ਪਰਿਵਾਰ ਨੂੰ ਹਰ ਲੋੜੀਂਦੀ ਸਹਾਇਤਾ ਮੁਹੱਈਆ ਕਰਵਾਉਣ ਦੇ ਨਿਰਦੇਸ਼ ਵੀ ਦਿੱਤੇ ਹਨ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਚਰਨਜੀਤ ਚੰਨੀ ਤੇ ਸੁਖਜਿੰਦਰ ਰੰਧਾਵਾ ਮ੍ਰਿਤਕ ਖੇਤ ਮਜ਼ਦੂਰ ਦੇ ਘਰ ਪਹੁੰਚੇ ਸਨ ਤੇ ਉਨ੍ਹਾਂ ਨੇ ਪਰਿਵਾਰ ਨਾਲ ਬੈਠ ਕੇ ਖਾਣਾ ਵੀ ਖਾਧਾ ਸੀ। ਇਥੇ ਉਨ੍ਹਾਂ ਮ੍ਰਿਤਕ ਖੇਤ ਮਜ਼ਦੂਰ ਸੁਖਪਾਲ ਸਿੰਘ ਦੇ ਘਰ ਉਸ ਦੇ ਵੱਡੇ ਭਰਾ ਨੱਥਾ ਸਿੰਘ ਨੂੰ ਨਿਯੁਕਤੀ ਪੱਤਰ ਸੌਂਪਿਆ ਹੈ।